ਪੰਜਾਬ ਸਰਕਾਰ ਦਾ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਰੁਖ, 27 ਅਗਸਤ ਦੀ ਮਹਾ-ਹੜਤਾਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲਿਆਂ ਨੂੰ ਸ਼ੋਅ-ਕਾਜ਼ ਨੋਟਿਸ ਦੇ ਹੁਕਮ
ਚੰਡੀਗੜ੍ਹ, 29 ਅਗਸਤ 2026: 27 ਅਗਸਤ ਨੂੰ ਵੱਡੀ ਗਿਣਤੀ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਮਹਾ-ਹੜਤਾਲ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਪਣਾਇਆ ਹੈ। ਸਰਕਾਰ ਨੇ ਉਨ੍ਹਾਂ ਸਰਕਾਰੀ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ, ਜੋ ਬਿਨਾਂ ਕਿਸੇ ਪਹਿਲਾਂ ਤੋਂ ਮਨਜ਼ੂਰੀ ਜਾਂ ਛੁੱਟੀ ਦੇ ਹੜਤਾਲ ਵਾਲੇ ਦਿਨ ਆਪਣੀ ਡਿਊਟੀ ਤੋਂ ਗੈਰ-ਹਾਜ਼ਰ ਰਹੇ ਸਨ।
ਸਰਕਾਰੀ ਹੁਕਮਾਂ ਮੁਤਾਬਕ, ਸਬੰਧਤ ਵਿਭਾਗਾਂ ਵੱਲੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਪਹਿਲੇ ਪੜਾਅ ਵਿੱਚ ਸ਼ੋਅ-ਕਾਜ਼ ਨੋਟਿਸ ਜਾਰੀ ਕੀਤੇ ਜਾਣਗੇ। ਨੋਟਿਸ ਰਾਹੀਂ ਕਰਮਚਾਰੀਆਂ ਤੋਂ ਉਨ੍ਹਾਂ ਦੀ ਗੈਰ-ਹਾਜ਼ਰੀ ਬਾਰੇ ਲਿਖਤੀ ਸਪੱਸ਼ਟੀਕਰਨ ਮੰਗਿਆ ਜਾਵੇਗਾ।
ਜਵਾਬ ਦੀ ਜਾਂਚ ਤੋਂ ਬਾਅਦ ਹੋਵੇਗੀ ਅਗਲੀ ਕਾਰਵਾਈ
ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਨੋਟਿਸ ਜਾਰੀ ਕਰਨਾ ਹੀ ਅੰਤਿਮ ਕਾਰਵਾਈ ਨਹੀਂ ਹੋਵੇਗੀ। ਕਰਮਚਾਰੀਆਂ ਵੱਲੋਂ ਦਿੱਤੇ ਜਾਣ ਵਾਲੇ ਜਵਾਬ ਅਤੇ ਗੈਰ-ਹਾਜ਼ਰੀ ਦੇ ਕਾਰਨਾਂ ਦੀ ਸਬੰਧਤ ਅਧਿਕਾਰੀਆਂ...









