‘ਈਜ਼ੀ ਰਜਿਸਟਰੀ’ ਨਾਲ ਪੰਜਾਬ ’ਚ ਜਾਇਦਾਦ ਰਜਿਸਟ੍ਰੇਸ਼ਨ ਹੋਈ ਸੁਖਾਲੀ, 6 ਮਹੀਨਿਆਂ ’ਚ 3.70 ਲੱਖ ਤੋਂ ਵੱਧ ਰਜਿਸਟਰੀਆਂ ਦਰਜ
ਚੰਡੀਗੜ੍ਹ, 22 ਅਗਸਤ 2026: ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੇਵਾਵਾਂ ਨੂੰ ਲੋਕਾਂ ਲਈ ਆਸਾਨ, ਪਾਰਦਰਸ਼ੀ ਅਤੇ ਤਕਨਾਲੋਜੀ ਅਧਾਰਿਤ ਬਣਾਉਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਸ਼ੁਰੂ ਕੀਤੀ ਗਈ ‘ਈਜ਼ੀ ਰਜਿਸਟਰੀ’ ਪਹਿਲਕਦਮੀ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਤੇਜ਼, ਸੁਚਾਰੂ ਅਤੇ ਲੋਕ-ਪੱਖੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਇਸ ਡਿਜੀਟਲ ਪ੍ਰਣਾਲੀ ਰਾਹੀਂ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਕਈ ਪ੍ਰਕਿਰਿਆਵਾਂ ਨੂੰ ਆਨਲਾਈਨ ਅਤੇ ਸੁਚਾਰੂ ਬਣਾਇਆ ਗਿਆ ਹੈ। ਇਸ ਨਾਲ ਲੋਕਾਂ ਨੂੰ ਦਸਤਾਵੇਜ਼ ਤਿਆਰ ਕਰਨ, ਅਪਾਇੰਟਮੈਂਟ ਲੈਣ, ਰਿਕਾਰਡ ਦੀ ਜਾਂਚ ਕਰਵਾਉਣ ਅਤੇ ਰਜਿਸਟ੍ਰੇਸ਼ਨ ਕਰਵਾਉਣ ਲਈ ਪਹਿਲਾਂ ਦੇ ਮੁਕਾਬਲੇ ਵਧੇਰੇ ਸਹੂਲਤ ਮਿਲ ਰਹੀ ਹੈ।
6 ਮਹੀਨਿਆਂ ’ਚ 3.70 ਲੱਖ ਤੋਂ ਵੱਧ ਰਜਿਸਟਰੀਆਂ
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਮੁਤਾਬਕ ‘ਈਜ਼ੀ ਰਜਿਸਟਰੀ’ ਪਹਿਲਕਦਮੀ ਸੂਬੇ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਇੱਕ ਮਹੱਤਵਪੂਰਨ ਸੁਧਾਰ ਸਾਬਤ...









