Sunday, August 2Punjabi People

Home

ਅੰਮ੍ਰਿਤਸਰ-ਜਲੰਧਰ ਬੰਬ ਧਮਾਕੇ ਭਾਜਪਾ ਦੀ ਚੋਣੀ ਰਣਨੀਤੀ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਮਾਨ

ਅੰਮ੍ਰਿਤਸਰ-ਜਲੰਧਰ ਬੰਬ ਧਮਾਕੇ ਭਾਜਪਾ ਦੀ ਚੋਣੀ ਰਣਨੀਤੀ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਮਾਨ

Breaking News
ਰੋਪੜ, 6 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿੱਚ ਡਰ, ਅਸ਼ਾਂਤੀ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਸੂਬੇ ਵਿੱਚ ਅਸਥਿਰਤਾ ਪੈਦਾ ਕਰਨ ਲਈ ਰਚੀ ਗਈ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਹਨ। ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਹੋਰ ਚੋਣੀ ਸੂਬਿਆਂ ਦੀ ਤਰ੍ਹਾਂ ਪੰਜਾਬ ਵਿੱਚ ਵੀ ਧਰੁਵੀਕਰਨ ਦੀ ਰਾਜਨੀਤੀ ਕਰਨਾ ਚਾਹੁੰਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਫਿਰਕੂ ਤਣਾਅ, ਦਹਿਸ਼ਤ ਅਤੇ ਅਸ਼ਾਂਤੀ ਦਾ ਮਾਹੌਲ ਬਣਾ ਕੇ ਚੋਣੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਤੌਰ ’ਤੇ ਬਹੁਤ ਜਾਗਰੂਕ ਹਨ ਅਤੇ ਅਜਿਹੀਆਂ ਕੋਸ਼ਿਸ਼ਾਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ, “ਪੰਜਾਬੀ ਸ਼ਾਂਤੀ ਪਸੰਦ ਲੋਕ ਹਨ ਅਤੇ ਉਹ ਕਿਸੇ ਵੀ ਪਾਰਟੀ ਨੂੰ ਆਪਣੇ ਸਿਆਸੀ ਹਿਤਾਂ ਲਈ ਸੂਬੇ ਦੀ...
ਪੈਟਰੋਲ-ਡੀਜ਼ਲ ਦੀਆਂ ਦਰਾਂ ਬਾਰੇ ਤਾਜ਼ਾ ਅਪਡੇਟ, LPG ਦੀ ਕੀਮਤਾਂ ਵਿੱਚ ਮਿਲੀ ਰਾਹਤ

ਪੈਟਰੋਲ-ਡੀਜ਼ਲ ਦੀਆਂ ਦਰਾਂ ਬਾਰੇ ਤਾਜ਼ਾ ਅਪਡੇਟ, LPG ਦੀ ਕੀਮਤਾਂ ਵਿੱਚ ਮਿਲੀ ਰਾਹਤ

National News
ਨਵੀਂ ਦਿੱਲੀ, 6 ਮਈ 2026:  ਦੇਸ਼ ਭਰ ਵਿੱਚ ਪੈਟਰੋਲ, ਡੀਜ਼ਲ ਅਤੇ LPG ਦੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਲਈ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। Ministry of Petroleum and Natural Gas ਨੇ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਸਮੇਂ ਵਿੱਚ ਘਰੇਲੂ ਵਰਤੋਂ ਵਾਲੇ LPG ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਪੈਟਰੋਲ-ਡੀਜ਼ਲ ਦੇ ਰੇਟ ਵੀ ਜਿਉਂ ਦੇ ਤਿਉਂ ਬਣੇ ਰਹਿਣਗੇ। ਮੰਤਰਾਲੇ ਦੀ ਸੰਯੁਕਤ ਸਕੱਤਰ Sujata Sharma ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਲੀਆ ਕੀਮਤ ਸੋਧ ਸਿਰਫ਼ ਕਮਰਸ਼ੀਅਲ LPG ਸਿਲੰਡਰਾਂ ਲਈ ਲਾਗੂ ਕੀਤੀ ਗਈ ਹੈ, ਜਿਸਦਾ ਅਸਰ ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਵਪਾਰਕ ਸਥਾਨਾਂ ‘ਤੇ ਪੈਂਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਘਰੇਲੂ ਉਪਭੋਗਤਾਵਾਂ ਲਈ ਵਰਤੇ ਜਾਣ ਵਾਲੇ ਕੁਕਿੰਗ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਇਸਦੇ ਨਾਲ ਹੀ ਮੰਤਰਾਲੇ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਦੇਸ਼ ਭਰ ਦੇ ਫਿਊਲ ਸਟੇਸ਼ਨਾਂ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਕੋਈ ਵਾਧਾ ਨਹੀਂ ਹੋਇਆ। ਇਹ ਫੈਸਲਾ ਆਮ ਜਨਤਾ ਲਈ ਵ...
ਵਿਜੀਲੈਂਸ ਬਿਊਰੋ ਨੇ 15 ਹਜ਼ਾਰ ਰੁਪਏ ਰਿਸ਼ਵਤ ਲੈਂਦੀ ਬੀਡੀਪੀਓ ਨੂੰ ਰੰਗੇ ਹੱਥੀਂ ਫੜਿਆ

ਵਿਜੀਲੈਂਸ ਬਿਊਰੋ ਨੇ 15 ਹਜ਼ਾਰ ਰੁਪਏ ਰਿਸ਼ਵਤ ਲੈਂਦੀ ਬੀਡੀਪੀਓ ਨੂੰ ਰੰਗੇ ਹੱਥੀਂ ਫੜਿਆ

Breaking News
ਚੰਡੀਗੜ੍ਹ, 6 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਜਾਰੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਵਿੱਚ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸੁਖਜੀਤ ਕੌਰ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਪਿੰਡ ਸੋਹੀਆਂ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਪਿੰਡ ਸੋਹੀਆਂ ਵਿੱਚ ਗਲੀ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਅਤੇ ਡਰੇਨ ਬਣਾਉਣ ਦਾ ਕੰਮ ਮਤਾ ਪਾਸ ਕਰਵਾ ਕੇ ਪੂਰਾ ਕੀਤਾ ਗਿਆ ਸੀ। ਜਦੋਂ ਉਸ ਨੇ ਇਸ ਕੰਮ ਦਾ ਬਿੱਲ ਪਾਸ ਕਰਵਾਉਣ ਲਈ ਬਲਾਕ ਮਲੌਦ ਦੀ ਬੀਡੀਪੀਓ ਸੁਖਜੀਤ ਕੌਰ ਨਾਲ ਸੰਪਰਕ ਕੀਤਾ ਤਾਂ ਉਸ ਨੇ ਬਿੱਲ ਪਾਸ ਕਰਨ ਦੇ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਮੁਤਾਬਕ, ਦਬਾਅ ਹੇਠ ਉਸਨੂੰ ਮੌਕੇ ’ਤੇ ਹੀ 5,000 ਰੁਪਏ ਰਿਸ਼ਵਤ ਵਜੋਂ ਦੇਣੇ ਪਏ, ਜਦਕਿ ਬਾਕੀ 10,000 ਰੁਪਏ ਜਲਦ...
ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਹਾਰਾ ਦੇਣ ਵਾਲੇ ਪੁਰਾਣੇ ਸ਼ਾਸਕ ਜਲਦ ਕਾਨੂੰਨ ਦੇ ਘੇਰੇ ਵਿੱਚ ਆਉਣਗੇ: CM ਭਗਵੰਤ ਸਿੰਘ ਮਾਨ

ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਹਾਰਾ ਦੇਣ ਵਾਲੇ ਪੁਰਾਣੇ ਸ਼ਾਸਕ ਜਲਦ ਕਾਨੂੰਨ ਦੇ ਘੇਰੇ ਵਿੱਚ ਆਉਣਗੇ: CM ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ / ਰੋਪੜ, 6 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪਿਛਲੀਆਂ ਸਰਕਾਰਾਂ ਦੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਹਾਰਾ ਦੇਣ ਵਾਲਿਆਂ ਨੂੰ ਜਲਦੀ ਹੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ ਅਤੇ ਉਹ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026” ਰਾਹੀਂ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਨੂੰ ਯਕੀਨੀ ਬਣਾਇਆ ਹੈ। ਸ਼ੁਕਰਾਨਾ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਿਰੁੱਧ ਮਜ਼ਬੂਤ ਰੋਕ ਵਜੋਂ ਕੰਮ ਕਰੇਗਾ ਅਤੇ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖੇਗਾ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਲਾਗੂ ਕਰਨਾ ਮਨੁੱਖਤਾ ਦੀ ਸੇਵਾ ਹੈ ਅਤੇ ਇਹ ਮੌਕਾ ਮਿਲਣ ਲਈ ਉਨ੍ਹਾਂ ਨੇ ਪਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡ ਪੱਧਰ ‘ਤੇ ਇਸ ਕਾਨੂੰਨ ਬਾਰੇ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਹਰ ਕੋਈ ਜਾਣ ਸਕੇ ਕਿ ਬੇਅਦਬੀ ਕਰਨ ...
ਅਮਰੀਕਾ ਦਾ ‘ਫਲਾਇੰਗ ਗੈਸ ਸਟੇਸ਼ਨ’ ਕਤਰ ਦੇ ਆਸਮਾਨ ਤੋਂ ਲਾਪਤਾ, ਐਮਰਜੈਂਸੀ ਦਾ ਐਲਾਨ

ਅਮਰੀਕਾ ਦਾ ‘ਫਲਾਇੰਗ ਗੈਸ ਸਟੇਸ਼ਨ’ ਕਤਰ ਦੇ ਆਸਮਾਨ ਤੋਂ ਲਾਪਤਾ, ਐਮਰਜੈਂਸੀ ਦਾ ਐਲਾਨ

Global News
ਨਵੀਂ ਦਿੱਲੀ, 5 ਮਈ 2026:   ਨਵੀਂ ਦਿੱਲੀ: ਅਮਰੀਕੀ ਹਵਾਈ ਸੈਨਾ ਦਾ ਬੋਇੰਗ KC-135 ਸਟ੍ਰੈਟੋਟੈਂਕਰ, ਜਿਸਨੂੰ ‘ਉਡਦਾ ਗੈਸ ਸਟੇਸ਼ਨ’ ਵੀ ਕਿਹਾ ਜਾਂਦਾ ਹੈ, ਨੇ ਉਡਾਨ ਦੌਰਾਨ ‘7700’ ਐਮਰਜੈਂਸੀ ਕੋਡ ਜਾਰੀ ਕੀਤਾ। Flightradar24 ਮੁਤਾਬਕ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਜਹਾਜ਼ ਫਾਰਸ ਦੀ ਖਾੜੀ ‘ਚ ਈਰਾਨ ਦੇ ਨੇੜੇ ਉਡ ਰਿਹਾ ਸੀ, ਜਿੱਥੇ ਇਸ ਸਮੇਂ ਖੇਤਰੀ ਤਣਾਅ ਵੀ ਵਧ ਰਿਹਾ ਹੈ। ਰਿਪੋਰਟਾਂ ਅਨੁਸਾਰ, ਜਹਾਜ਼ ਨੇ ਸੰਯੁਕਤ ਅਰਬ ਅਮੀਰਾਤ ਦੇ ਅਲ ਧਫਰਾ ਏਅਰ ਬੇਸ ਤੋਂ ਉਡਾਣ ਭਰੀ ਸੀ, ਪਰ ਕਤਰ ਦੇ ਆਸਮਾਨ ਉੱਤੇ ਪਹੁੰਚਣ ਤੋਂ ਬਾਅਦ ਇਸਦਾ ਸਿਗਨਲ ਅਚਾਨਕ ਗਾਇਬ ਹੋ ਗਿਆ। ਕਿਹਾ ਜਾ ਰਿਹਾ ਹੈ ਕਿ ਇਹ ਜਹਾਜ਼ ਮੱਧ ਪੂਰਬ ਵਿੱਚ ਚੱਲ ਰਹੀਆਂ ਫੌਜੀ ਕਾਰਵਾਈਆਂ ਨੂੰ ਸਮਰਥਨ ਦੇਣ ਲਈ ਤਾਇਨਾਤ ਸੀ। ਫਲਾਈਟ ਟਰੈਕਿੰਗ ਡੇਟਾ ਮੁਤਾਬਕ, ਜਹਾਜ਼ ਨੇ ਲੈਂਡਿੰਗ ਤੋਂ ਪਹਿਲਾਂ ਕੁਝ ਸਮੇਂ ਲਈ ਹਵਾ ਵਿੱਚ ਚੱਕਰ ਵੀ ਲਗਾਇਆ। ਹਾਲਾਂਕਿ, ਐਮਰਜੈਂਸੀ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆਈ ਅਤੇ ਨਾ ਹੀ ਇਹ ਸਪੱਸ਼ਟ ਹੈ ਕਿ ਇਹ ਘਟਨਾ ਕਿਸੇ ਦੁਸ਼ਮਣੀ ਕਾਰਵਾਈ ਨਾਲ ਜੁੜੀ ਹੋ ਸਕਦੀ ਹੈ। ...
ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ’ਤੇ ਛਾਪੇ, 249 ਕਾਬੂ

ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ’ਤੇ ਛਾਪੇ, 249 ਕਾਬੂ

Uncategorized
ਚੰਡੀਗੜ੍ਹ, 5 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਫੈਸਲਾਕੁੰਨ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 105ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਅਤੇ ਮੈਪ ਕੀਤੇ 586 ਟਿਕਾਣਿਆਂ ’ਤੇ ਵਿਆਪਕ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ’ਤੇ ਵਾਰ” ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ 20 ਜਨਵਰੀ 2026 ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਹੇਠ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 105ਵੇਂ ਦਿਨ ਪੁਲਿਸ ਨੇ ਇੱਕ ਹਥਿਆਰ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਤਹਿਤ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 26,729 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 77 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 33 ਲੋਕਾਂ ਨੂੰ ਪੁੱਛਗਿੱਛ ਅਤੇ ਜਾਂਚ ਮਗਰੋਂ ਰਿ...
ਭਾਜਪਾ ਵਿੱਚ ਬਗਾਵਤ ਦੇ ਸੰਕੇਤ: ਸਾਬਕਾ ਮੁੱਖ ਮੰਤਰੀ ਦਾ ਪੁੱਤਰ ਪਾਰਟੀ ਛੱਡ ਸਕਦਾ ਹੈ?

ਭਾਜਪਾ ਵਿੱਚ ਬਗਾਵਤ ਦੇ ਸੰਕੇਤ: ਸਾਬਕਾ ਮੁੱਖ ਮੰਤਰੀ ਦਾ ਪੁੱਤਰ ਪਾਰਟੀ ਛੱਡ ਸਕਦਾ ਹੈ?

National News
ਨਵੀਂ ਦਿੱਲੀ / ਹਰਿਆਣਾ, 5 ਮਈ 2026:  ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਕੁਲਦੀਪ ਬਿਸ਼ਨੋਈ ਵੱਲੋਂ ਆਪਣੇ ਪਿਤਾ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦੇ ਮਾਮਲੇ ‘ਚ ਤਿੱਖੀ ਪ੍ਰਤੀਕਿਰਿਆ ਦੇਣ ਨਾਲ ਪਾਰਟੀ ਅੰਦਰ ਤਣਾਅ ਵਧ ਗਿਆ ਹੈ। ਉਨ੍ਹਾਂ ਨੇ ਭਾਜਪਾ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਸੂਬਾ ਪ੍ਰਧਾਨ ਮੋਹਨ ਲਾਲ ਬੜੋਲੀ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਉਹ ਕਿਸੇ ਤੋਂ ਡਰਦੇ ਨਹੀਂ। ਇਹ ਵਿਵਾਦ ਉਸ ਵੇਲੇ ਸ਼ੁਰੂ ਹੋਇਆ ਜਦੋਂ ਭਾਜਪਾ ਦੀ ਰਾਜ ਸਭਾ ਮੈਂਬਰ ਰੇਖਾ ਸ਼ਰਮਾ ਨੇ ਸਾਬਕਾ ਮੁੱਖ ਮੰਤਰੀ ਭਜਨ ਲਾਲ ਬਾਰੇ ਅਪਮਾਨਜਨਕ ਟਿੱਪਣੀ ਕਰਦਿਆਂ ਉਨ੍ਹਾਂ ਨੂੰ “ਬਦਮਾਸ਼” ਕਿਹਾ। ਅਪ੍ਰੈਲ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਭਜਨ ਲਾਲ “ਗੁੰਡਾਗਰਦੀ” ਰਾਹੀਂ ਚੋਣਾਂ ਜਿੱਤਦੇ ਸਨ, ਜਿਸ ਨਾਲ ਮਾਮਲਾ ਗੰਭੀਰ ਵਿਵਾਦ ਵਿੱਚ ਬਦਲ ਗਿਆ। ਇਸ ਦੇ ਜਵਾਬ ਵਿੱਚ ਕੁਲਦੀਪ ਬਿਸ਼ਨੋਈ ਨੇ ਇੱਕ ਵੀਡੀਓ ਜਾਰੀ ਕਰਕੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਅਤੇ ਯਾਦ ਦਿਵਾਇਆ ਕਿ ਉਨ੍ਹਾਂ ਨੇ ਦੋ ਵਾਰ ਸਰਕਾਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਉਨ੍ਹਾਂ ਨੇ ਰੇਖਾ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦਾ ਕਰਨਗੇ ਆਗਾਜ਼: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦਾ ਕਰਨਗੇ ਆਗਾਜ਼: ਹਰਜੋਤ ਸਿੰਘ ਬੈਂਸ

Breaking News
ਅਨੰਦਪੁਰ ਸਾਹਿਬ, 5 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਮਈ ਨੂੰ ਖਾਲਸੇ ਦੀ ਪਾਵਨ ਧਰਤੀ ਸ੍ਰੀ ਅਨੰਦਪੁਰ ਸਾਹਿਬ ਤੋਂ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ ਕਰਨਗੇ। ਇਹ ਯਾਤਰਾ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ 2026” ਦੇ ਕਾਨੂੰਨ ਬਣਨ ਉਪਰੰਤ ਗੁਰੂ ਸਾਹਿਬ ਦਾ ਧੰਨਵਾਦ ਅਤੇ ਸ਼ੁਕਰਾਨਾ ਪ੍ਰਗਟ ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਅਰਦਾਸ ਉਪਰੰਤ ਯਾਤਰਾ ਦਾ ਆਗਾਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸਿੱਖ ਮਰਿਆਦਾ, ਗੁਰੂ ਘਰ ਦੇ ਸਤਿਕਾਰ ਅਤੇ ਧਾਰਮਿਕ ਮੁੱਲਾਂ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਹੋਰ ਦੱਸਿਆ ਕਿ 6 ਮਈ ਨੂੰ ਸਵੇਰੇ 9 ਵਜੇ ਭਗਤ ਰਵਿਦਾਸ ਚੌਂਕ, ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਤਾਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ...
ਮਮਤਾ ਬੈਨਰਜੀ ਦਾ ਵੱਡਾ ਬਿਆਨ: “ਮੈਂ ਅਸਤੀਫ਼ਾ ਨਹੀਂ ਦੇਵਾਂਗੀ”…

ਮਮਤਾ ਬੈਨਰਜੀ ਦਾ ਵੱਡਾ ਬਿਆਨ: “ਮੈਂ ਅਸਤੀਫ਼ਾ ਨਹੀਂ ਦੇਵਾਂਗੀ”…

National News
ਨਵੀਂ ਦਿੱਲੀ / ਪੱਛਮੀ ਬੰਗਾਲ, 5 ਮਈ 2026:  ਅੱਜ ਪ੍ਰੈਸ ਕਾਨਫਰੰਸ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇੱਕ ਵੱਡਾ ਅਤੇ ਚਰਚਿਤ ਬਿਆਨ ਦਿੱਤਾ। ਉਨ੍ਹਾਂ ਸਾਫ਼ ਕਰ ਦਿੱਤਾ ਕਿ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੀਆਂ। ਕਾਲੀਘਾਟ ਸਥਿਤ ਆਪਣੇ ਨਿਵਾਸ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, “ਮੈਂ ਉਹਨਾਂ ਤਾਕਤਾਂ ਅੱਗੇ ਝੁਕਣ ਵਾਲੀ ਨਹੀਂ ਜੋ ਜਨਮਤ ਨੂੰ ਮੋੜ ਰਹੀਆਂ ਹਨ। ਕਈ ਹਲਕਿਆਂ ਵਿੱਚ ਸਾਡੇ ਉਮੀਦਵਾਰਾਂ ਨੂੰ ਜ਼ਬਰਦਸਤੀ ਹਰਾਇਆ ਗਿਆ ਅਤੇ ਈਵੀਐਮ ਨਾਲ ਛੇੜਛਾੜ ਹੋਈ। ਜਦੋਂ ਤੱਕ ਹਰ ਵੋਟ ਦੀ ਮੁੜ ਗਿਣਤੀ ਨਹੀਂ ਹੁੰਦੀ, ਮੈਂ ਅਸਤੀਫ਼ਾ ਨਹੀਂ ਦੇਵਾਂਗੀ।” ਮਮਤਾ ਬੈਨਰਜੀ ਦੇ ਇਸ ਰੁਖ਼ ਨੇ ਰਾਜ ਵਿੱਚ ਸੰਵਿਧਾਨਕ ਸੰਕਟ ਦੇ ਸੰਕੇਤ ਦਿੱਤੇ ਹਨ, ਕਿਉਂਕਿ ਰਵਾਇਤੀ ਤੌਰ ‘ਤੇ ਚੋਣ ਹਾਰਣ ਤੋਂ ਬਾਅਦ ਮੁੱਖ ਮੰਤਰੀ ਨੂੰ ਰਾਜਪਾਲ ਨੂੰ ਅਸਤੀਫ਼ਾ ਦੇਣਾ ਪੈਂਦਾ ਹੈ। ਕਿਸੇ ਵੀ ਮੁੱਖ ਮੰਤਰੀ ਵੱਲੋਂ ਹਾਰ ਦੇ ਬਾਵਜੂਦ ਅਹੁਦਾ ਨਾ ਛੱਡਣਾ ਗੰਭੀਰ ਕਾਨੂੰਨੀ ਅਤੇ ਰਾਜਨੀਤਿਕ ਸਥਿਤੀ ਪੈਦਾ ਕਰ ਸਕਦਾ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਮੁੱਖ ਮੰਤਰੀ ਦੀ ਨਿਯੁਕਤੀ ਰਾਜਪਾਲ ਕਰਦਾ ਹ...
ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਬਹਾਲੀ ਕਾਰਜਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਅਗਵਾਈ ਕੀਤੀ; ਪੀਐਸਪੀਸੀਐਲ ਦੇ ਸਰਾਹਣਯੋਗ ਕੰਮ ਦੀ ਕੀਤੀ ਪ੍ਰਸ਼ੰਸਾ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਬਹਾਲੀ ਕਾਰਜਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਅਗਵਾਈ ਕੀਤੀ; ਪੀਐਸਪੀਸੀਐਲ ਦੇ ਸਰਾਹਣਯੋਗ ਕੰਮ ਦੀ ਕੀਤੀ ਪ੍ਰਸ਼ੰਸਾ

Breaking News
ਚੰਡੀਗੜ੍ਹ, 5 ਮਈ 2026: ਪੰਜਾਬ ਵਿੱਚ 3 ਮਈ ਦੀ ਸਵੇਰ ਆਏ ਭਾਰੀ ਤੂਫਾਨ ਤੋਂ ਬਾਅਦ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਸਮੀਖਿਆ ਮੀਟਿੰਗ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ, ਬਹਾਲੀ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕਰਨ ’ਤੇ ਚਰਚਾ ਕੀਤੀ। ਮੀਟਿੰਗ ਵਿੱਚ ਪੀਐਸਪੀਸੀਐਲ ਦੇ ਚੇਅਰਮੈਨ, ਡਾਇਰੈਕਟਰ, ਮੁੱਖ ਇੰਜੀਨੀਅਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਸਮੀਖਿਆ ਦੌਰਾਨ ਸਾਹਮਣੇ ਆਇਆ ਕਿ ਤੂਫਾਨ ਕਾਰਨ ਮੋਹਾਲੀ, ਪਟਿਆਲਾ, ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਗੁਰਦਾਸਪੁਰ ਸਭ ਤੋਂ ਵੱਧ ਪ੍ਰਭਾਵਿਤ ਰਹੇ। ਅਧਿਕਾਰੀਆਂ ਨੇ ਦੱਸਿਆ ਕਿ 66 ਕੇਵੀ ਟ੍ਰਾਂਸਮਿਸ਼ਨ ਨੈੱਟਵਰਕ ਵੱਡੇ ਪੱਧਰ ’ਤੇ ਸੁਰੱਖਿਅਤ ਰਿਹਾ, ਪਰ ਵੰਡ ਪ੍ਰਣਾਲੀ ਨੂੰ ਭਾਰੀ ਨੁਕਸਾਨ ਝੱਲਣਾ ਪਿਆ। ਕਰੀਬ 1300 11 ਕੇਵੀ ਫੀਡਰ ਪ੍ਰਭਾਵਿਤ ਹੋਏ, 1500 ਦੇ ਲਗਭਗ ਬਿਜਲੀ ਖੰਭੇ ਟੁੱਟੇ, 300 ਤੋਂ ਵੱਧ ਟ੍ਰਾਂਸਫਾਰਮਰ ਨੁਕਸਾਨੀ ਹੋਏ ਅਤੇ 70 ਕਿਲੋਮੀਟਰ ਤ...