ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਕੀਤਾ ਪਾਸ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 21 ਫਰਵਰੀ 2026: ਸਿੱਖਿਆ ਮੰਤਰੀ Harjot Singh Bains ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਲਗਾਤਾਰ ਸੁਧਾਰਾਂ ਦੇ ਨਤੀਜੇ ਵਜੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (JEE) ਮੇਨਜ਼–2026 ਪਾਸ ਕੀਤੀ ਹੈ। ਇਹ ਗਿਣਤੀ ਪਿਛਲੇ ਸਾਲ ਦੇ 187 ਵਿਦਿਆਰਥੀਆਂ ਨਾਲੋਂ 63 ਫੀਸਦੀ ਵਾਧਾ ਦਰਸਾਉਂਦੀ ਹੈ, ਜਿਸਨੂੰ ਉਨ੍ਹਾਂ ਨੇ ਪੰਜਾਬ ਦੀ ਸਕੂਲ ਸਿੱਖਿਆ ਪ੍ਰਣਾਲੀ ਲਈ ਇਤਿਹਾਸਕ ਮੋੜ ਕਰਾਰ ਦਿੱਤਾ।
ਉਨ੍ਹਾਂ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਪੰਜ ਵਿਦਿਆਰਥੀਆਂ ਨੇ ਵੀ ਇਹ ਪ੍ਰੀਖਿਆ ਪਾਸ ਕੀਤੀ ਹੈ। ਸਰਕਾਰ ਯੋਗ ਵਿਦਿਆਰਥੀਆਂ ਲਈ ਜੇਈਈ ਐਡਵਾਂਸ ਦੀ ਤਿਆਰੀ ਵਾਸਤੇ ਤਿੰਨ ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਕੋਚਿੰਗ ਕੈਂਪ ਲਗਾਏਗੀ, ਤਾਂ ਜੋ ਉਨ੍ਹਾਂ ਨੂੰ ਅਗਲੇ ਪੜਾਅ ਲਈ ਉਚਿਤ ਮਾਰਗਦਰਸ਼ਨ ਮਿਲ ਸਕੇ।ਮੰਤਰੀ ਨੇ ਕਿਹਾ ਕਿ ਇਹ ਉਪਲਬਧੀ ਪੂਰੇ ਸਕੂਲ ਸਿੱਖਿਆ ਵਿਭਾਗ ਲਈ ਮਾਣ ਦੀ ਗੱਲ ਹੈ ਅਤੇ ਇਸ ਦਾ ਸਿਹਰਾ ਸਮਰਪਿ...









