ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀ ਹਿਫ਼ਾਜ਼ਤ ਅਤੇ ਆਸਾਨ ਵਪਾਰਕ ਮਾਹੌਲ ਲਈ ਦ੍ਰਿੜ੍ਹ ਸੰਕਲਪ
ਚੰਡੀਗੜ੍ਹ, 19 ਫਰਵਰੀ 2026: ਵਪਾਰੀਆਂ ਵਿੱਚ ਭਰੋਸਾ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ‘ਤੇ ਸਹਿਯੋਗ ਨੂੰ ਸੰਸਥਾਗਤ ਰੂਪ ਦੇਣ ਲਈ ਇੱਕ ਅਹਿਮ ਕਦਮ ਚੁੱਕਦਿਆਂ, ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਵਪਾਰਕ ਭਾਈਚਾਰੇ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਠੋਸ ਪਹਿਲ ਕੀਤੀ ਹੈ।
ਪੰਜਾਬ ਦੇ ਵਿੱਤ ਮੰਤਰੀ Harpal Singh Cheema ਨੇ ਅੱਜ ਇੱਥੇ Punjab State Traders Commission (ਪੀ.ਐੱਸ.ਟੀ.ਸੀ.), ਜ਼ਿਲ੍ਹਾ ਅਤੇ ਹਲਕਾ ਪੱਧਰੀ ਵਪਾਰੀ ਕਮੇਟੀਆਂ ਅਤੇ Punjab Police ਦਰਮਿਆਨ ਸੁਚੱਜੇ ਅਤੇ ਮਜ਼ਬੂਤ ਤਾਲਮੇਲ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਪਾਰੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਹ ਸੂਬੇ ਵਿੱਚ ‘ਈਜ਼ ਆਫ ਡੂਇੰਗ ਬਿਜ਼ਨਸ’ ਦਾ ਅਹਿਮ ਹਿੱਸਾ ਹੈ।
ਪੰਜਾਬ ਭਵਨ ਤੋਂ ਉੱਚ ਪੱਧਰੀ ਵੀਡੀਓ ਕਾਨਫਰੰਸ ਦੀ ਅਗਵਾਈ ਕਰਦੇ ਹੋਏ, ਜਿਸ ਵਿੱਚ ਡੀ.ਜੀ.ਪੀ. Gaurav Yadav ਅਤੇ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਸ਼ਾਮਲ ਸਨ, ਵਿੱਤ ਮੰਤਰੀ ਨੇ ਵਪਾਰੀਆਂ ਨਾਲ ਸੰਬੰਧਿਤ ਸੁਰੱਖਿਆ ਸ਼ਿਕਾਇਤਾਂ ਨੂੰ ਤਰਜੀਹ ਦੇ ਆਧਾਰ ‘ਤੇ ਨਿਪਟਾਉਣ ਦੇ ਆਦੇਸ਼...








