Wednesday, June 10Punjabi People

Home

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਦੌਰੇ ‘ਤੇ, ਲੋਕ ਮਿਲਣੀ ਦੌਰਾਨ ਮਿਲੀਆਂ ਸ਼ਿਕਾਇਤਾਂ ਦਾ ਤੁਰੰਤ ਕੀਤਾ ਨਿਪਟਾਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਦੌਰੇ ‘ਤੇ, ਲੋਕ ਮਿਲਣੀ ਦੌਰਾਨ ਮਿਲੀਆਂ ਸ਼ਿਕਾਇਤਾਂ ਦਾ ਤੁਰੰਤ ਕੀਤਾ ਨਿਪਟਾਰਾ

Uncategorized
ਜਲੰਧਰ, 12 ਫਰਵਰੀ 2026: ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਦੀ ਆਪਣੀ ਰਵਾਇਤ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿਖੇ ਆਪਣੇ ਨਿਵਾਸ ਸਥਾਨ ‘ਤੇ ਲੋਕ ਮਿਲਣੀ ਪ੍ਰੋਗਰਾਮ ਆਯੋਜਿਤ ਕਰਕੇ ਨਾਗਰਿਕਾਂ ਨਾਲ ਰੂਬਰੂ ਮੁਲਾਕਾਤ ਕੀਤੀ। ਇੱਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਪਹੁੰਚੇ ਮੁੱਖ ਮੰਤਰੀ ਨੇ ਵੱਖ-ਵੱਖ ਵਰਗਾਂ ਨਾਲ ਸੰਬੰਧਤ ਲੋਕਾਂ ਦੀਆਂ ਸਮੱਸਿਆਵਾਂ ਧੀਰਜ ਨਾਲ ਸੁਣੀਆਂ ਅਤੇ ਕਈ ਮਾਮਲਿਆਂ ਦਾ ਮੌਕੇ ‘ਤੇ ਹੀ ਹੱਲ ਕਰਵਾਇਆ, ਜਦਕਿ ਹੋਰ ਮਸਲਿਆਂ ਲਈ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਨਿਰਦੇਸ਼ ਜਾਰੀ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਸਰਕਾਰ ਅਤੇ ਜਨਤਾ ਦਰਮਿਆਨ ਸਿੱਧੀ ਕੜੀ ਵਜੋਂ ਕੰਮ ਕਰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਉਹ ਇਕਲੌਤਾ ਸੂਬਾ ਹੈ ਜਿੱਥੇ ਰਾਜ ਦਾ ਮੁਖੀ ਨਿੱਜੀ ਤੌਰ ‘ਤੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਦਾ ਹੈ। ਉਨ੍ਹਾਂ ਅਨੁਸਾਰ ਇਹ ਪਹਿਲ ਸਿਰਫ਼ ਰਸਮੀ ਕਾਰਵਾਈ ਨਹੀਂ, ਸਗੋਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਕਿਹਾ ...
ਭਾਰਤ-ਫਰਾਂਸ ਸਮਝੌਤਾ: 114 ਰਾਫੇਲ ਜਹਾਜ਼ਾਂ ਅਤੇ 6 P-8I ਏਅਰਕਰਾਫਟ ਦੀ ਖਰੀਦ ਨੂੰ ਮਨਜ਼ੂਰੀ, ਰੱਖਿਆ ਮੰਤਰਾਲੇ ਦਾ ਅਹਿਮ ਫ਼ੈਸਲਾ

ਭਾਰਤ-ਫਰਾਂਸ ਸਮਝੌਤਾ: 114 ਰਾਫੇਲ ਜਹਾਜ਼ਾਂ ਅਤੇ 6 P-8I ਏਅਰਕਰਾਫਟ ਦੀ ਖਰੀਦ ਨੂੰ ਮਨਜ਼ੂਰੀ, ਰੱਖਿਆ ਮੰਤਰਾਲੇ ਦਾ ਅਹਿਮ ਫ਼ੈਸਲਾ

Breaking News, National News
ਨਵੀਂ ਦਿੱਲੀ, 12 ਫਰਬਰੀ 2026: ਭਾਰਤ ਸਰਕਾਰ ਨੇ ਫਰਾਂਸ ਤੋਂ 114 ਰਾਫੇਲ ਲੜਾਕੂ ਜਹਾਜ਼ ਖਰੀਦਣ ਦੇ ਵੱਡੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰੱਖਿਆ ਪ੍ਰਾਪਤੀ ਪ੍ਰੀਸ਼ਦ (DAC) ਨੇ ਵੀਰਵਾਰ ਨੂੰ ਇਸ ਦੀ ਸ਼ੁਰੂਆਤੀ ਸਵੀਕ੍ਰਿਤੀ ਦਿੱਤੀ। ਲਗਭਗ ₹3.25 ਲੱਖ ਕਰੋੜ ਦੀ ਕੀਮਤ ਵਾਲਾ ਇਹ ਸੌਦਾ ਫਰਾਂਸੀਸੀ ਕੰਪਨੀ ਡਸਾਲਟ ਐਵੀਏਸ਼ਨ ਨਾਲ ਕੀਤਾ ਜਾਵੇਗਾ। ਦੋਵਾਂ ਦੇਸ਼ਾਂ ਵਿਚਕਾਰ ਵਪਾਰਕ ਅਤੇ ਤਕਨੀਕੀ ਗੱਲਬਾਤ ਜਲਦ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਭਾਰਤੀ ਹਵਾਈ ਸੈਨਾ ਦੀ ਸਕੁਐਡਰਨ ਤਾਕਤ ਮਨਜ਼ੂਰਸ਼ੁਦਾ 42 ਦੇ ਮੁਕਾਬਲੇ ਘਟ ਕੇ ਕੇਵਲ 29 ਰਹਿ ਗਈ ਹੈ। ਪਿਛਲੇ ਕੁਝ ਮਹੀਨਿਆਂ ਦੌਰਾਨ ਕਈ ਪੁਰਾਣੇ ਜਹਾਜ਼ ਸੇਵਾਮੁਕਤ ਹੋਣ ਕਾਰਨ ਇਹ ਘਾਟ ਹੋਰ ਵੀ ਗੰਭੀਰ ਬਣੀ ਹੈ। ਸਤੰਬਰ ਮਹੀਨੇ ਵਿੱਚ ਮਿਗ-21 ਜਹਾਜ਼ਾਂ ਦੇ ਬੇੜੇ ਨੂੰ ਪੂਰੀ ਤਰ੍ਹਾਂ ਰਿਟਾਇਰ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ, ਮਿਗ-29, ਜੈਗੁਆਰ ਅਤੇ ਮਿਰਾਜ 2000 ਦੇ ਸ਼ੁਰੂਆਤੀ ਮਾਡਲਾਂ ਨੂੰ ਵੀ ਆਉਣ ਵਾਲੇ ਸਮੇਂ ਵਿੱਚ ਸੇਵਾਮੁਕਤ ਕਰਨ ਦੀ ਯੋਜਨਾ ਹੈ। ਇਸ ਕਾਰਨ ਹਵਾਈ ਸੈਨਾ ਨੂੰ ਲੜਾਕੂ ਜਹਾਜ਼ਾਂ ਦੀ ਘਾਟ ਦਾ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਕਰ ਵਿਭਾਗ ਨੇ 9 ਕਰੋੜ ਰੁਪਏ ਦੇ ਜੀਐਸਟੀ ਘਪਲੇ ਅਤੇ ਵਿਭਾਗ ਅੰਦਰ ਅਨੁਸ਼ਾਸਨਹੀਣਤਾ ਦੇ ਮਾਮਲੇ ਵਿੱਚ ਸਖ਼ਤ ਅਤੇ ਵੱਡੀ ਕਾਰਵਾਈ ਕੀਤੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਕਰ ਵਿਭਾਗ ਨੇ 9 ਕਰੋੜ ਰੁਪਏ ਦੇ ਜੀਐਸਟੀ ਘਪਲੇ ਅਤੇ ਵਿਭਾਗ ਅੰਦਰ ਅਨੁਸ਼ਾਸਨਹੀਣਤਾ ਦੇ ਮਾਮਲੇ ਵਿੱਚ ਸਖ਼ਤ ਅਤੇ ਵੱਡੀ ਕਾਰਵਾਈ ਕੀਤੀ

Breaking News
ਚੰਡੀਗੜ੍ਹ, 12 ਫਰਵਰੀ 2026: ਪੰਜਾਬ ਸਰਕਾਰ ਵੱਲੋਂ ਵਿੱਤੀ ਪਾਰਦਰਸ਼ਤਾ ਅਤੇ ਪ੍ਰਸ਼ਾਸਨਿਕ ਜਵਾਬਦੇਹੀ ਨੂੰ ਮਜ਼ਬੂਤ ਕਰਨ ਲਈ ਦੋ ਅਹਿਮ ਮੋਰਚਿਆਂ ‘ਤੇ ਸਖ਼ਤ ਕਦਮ ਚੁੱਕੇ ਗਏ ਹਨ। ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਲੁਧਿਆਣਾ ਦੇ ਇੱਕ ਵਪਾਰੀ ਨੂੰ 9 ਕਰੋੜ ਰੁਪਏ ਦੇ ਜੀਐਸਟੀ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਲੰਬੇ ਸਮੇਂ ਤੋਂ ਬਿਨਾਂ ਸੂਚਨਾ ਗੈਰਹਾਜ਼ਰ ਰਹਿਣ ਵਾਲੇ ਇੱਕ ਆਬਕਾਰੀ ਤੇ ਕਰ ਇੰਸਪੈਕਟਰ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਪ੍ਰੈਸ ਬਿਆਨ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ), ਲੁਧਿਆਣਾ ਦੀ ਕਾਰਵਾਈ ਦੌਰਾਨ ਕਰ ਵਿਭਾਗ ਨੇ ਮੈਸਰਜ਼ ਐਮ.ਏ.ਏ ਸਟੀਲ, ਲੁਧਿਆਣਾ ਦੇ ਮਾਲਕ ਰੋਹਿਤ ਗੁਪਤਾ ਨੂੰ ਕਾਬੂ ਕੀਤਾ ਹੈ। ਉਨ੍ਹਾਂ ਵਿਆਖਿਆ ਕੀਤੀ ਕਿ ਫਰਮ ਵੱਲੋਂ ਬਿਨਾਂ ਅਸਲ ਮਾਲ ਸਪਲਾਈ ਕੀਤੇ ਐਚ.ਆਰ./ਸੀ.ਆਰ. ਕੋਇਲਜ਼ ਅਤੇ ਸਟ੍ਰਿਪਸ ਦੇ ਜਾਅਲੀ ਬਿਲ ਜਾਰੀ ਕੀਤੇ ਜਾ ਰਹੇ ਸਨ। ਇਸ ਗ਼ੈਰਕਾਨੂੰਨੀ ਜਾਲ ਰਾਹੀਂ 9 ਕਰੋੜ ਰੁਪਏ ਤੋਂ ਵੱਧ ਦਾ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ 1.5 ਲੱਖ ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ, ਜਿਸ ਨਾਲ 5 ਲੱਖ ਤੋਂ ਵੱਧ ਲੋਕਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ 1.5 ਲੱਖ ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ, ਜਿਸ ਨਾਲ 5 ਲੱਖ ਤੋਂ ਵੱਧ ਲੋਕਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ

Breaking News
ਚੰਡੀਗੜ੍ਹ, 12 ਫਰਵਰੀ 2026: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਦੇ ਆਯੋਜਨ ਤੋਂ ਸਿਰਫ਼ 28 ਦਿਨ ਪਹਿਲਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਇਕ ਉੱਚ-ਪੱਧਰੀ ਬੈਠਕ ਦੌਰਾਨ ਸੰਮੇਲਨ ਦਾ ਅਧਿਕਾਰਤ ਲੋਗੋ ਜਾਰੀ ਕੀਤਾ। ਇਸ ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ, ਪੰਜਾਬ ਦੇ ਮੁੱਖ ਸਕੱਤਰ, ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਇਨਵੈਸਟ ਪੰਜਾਬ ਦੇ ਪ੍ਰਤੀਨਿਧੀ ਮੌਜੂਦ ਸਨ। ਸੰਮੇਲਨ ਦੀਆਂ ਤਿਆਰੀਆਂ ਨਾਲ ਜੁੜੇ ਵੱਖ-ਵੱਖ ਵਿਭਾਗਾਂ ਨੇ ਵੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਇਹ ਮਹੱਤਵਪੂਰਨ ਸੰਮੇਲਨ 13 ਤੋਂ 15 ਮਾਰਚ 2026 ਤੱਕ ਪਲਾਕਸ਼ਾ ਯੂਨੀਵਰਸਿਟੀ, ਆਈਟੀ ਸਿਟੀ, ਮੋਹਾਲੀ ਵਿੱਚ ਕਰਵਾਇਆ ਜਾਵੇਗਾ। ਇਸ ਦਾ ਕੇਂਦਰੀ ਵਿਸ਼ਾ ‘ਪੰਜਾਬ ਮੀਨਜ਼ ਬਿਜ਼ਨਸ – ਪਾਲਿਸੀ ਟੂ ਪ੍ਰੈਕਟਿਸ’ ਹੈ, ਜੋ ਇਸ ਗੱਲ ਨੂੰ ਉਜਾਗਰ ਕਰਦਾ ਹੈ ਕਿ ਪੰਜਾਬ ਸਰਕਾਰ ਸਿਰਫ਼ ਨੀਤੀ ਘੋਸ਼ਣਾਵਾਂ ਤੱਕ ਸੀਮਿਤ ਨਹੀਂ ਰਹਿੰਦੀ, ਸਗੋਂ ਉਨ੍ਹਾਂ ਦੀ ਪ੍ਰਭਾਵਸ਼ਾਲੀ ਲਾਗੂਕਰਨ, ਮਾਪਯੋਗ ਨਤੀਜਿਆਂ ਅਤੇ ਨਿਵੇਸ਼ਕ-ਮਿੱਤਰ ਪ੍ਰਸ਼ਾਸਨ ਲਈ ਵਚਨਬੱਧ ਹੈ। ਨਵਾਂ ਲੋਗੋ ਪੰਜਾਬ ਦੀ ਆ...
ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਗਿਰੋਹ ਦਾ ਭੰਡਾਫੋੜ; 7.6 ਕਿਲੋ ਹੈਰੋਇਨ ਅਤੇ 21 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਦੋ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਗਿਰੋਹ ਦਾ ਭੰਡਾਫੋੜ; 7.6 ਕਿਲੋ ਹੈਰੋਇਨ ਅਤੇ 21 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਦੋ ਵਿਅਕਤੀ ਕਾਬੂ

Breaking News
ਅੰਮ੍ਰਿਤਸਰ, 12 ਫਰਵਰੀ 2026: ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਵਿਆਪਕ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸਰਹੱਦ ਪਾਰੋਂ ਚੱਲ ਰਹੇ ਇੱਕ ਸੰਗਠਿਤ ਨਾਰਕੋ-ਤਸਕਰੀ ਨੈੱਟਵਰਕ ਦਾ ਭੰਡਾਫੋੜ ਕਰਦਿਆਂ ਪੁਲਿਸ ਨੇ ਦੋ ਅਹਿਮ ਕਾਰਕੁਨਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 21,800 ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਗੌਰਵ ਯਾਦਵ ਨੇ ਪ੍ਰੈਸ ਨੂੰ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਪ੍ਰੀਤ ਸਿੰਘ ਉਰਫ਼ ਸਾਹਿਬ (ਉਮਰ 19 ਸਾਲ), ਵਾਸੀ ਫਤਿਹਗੜ੍ਹ ਚੂੜੀਆਂ, ਬਟਾਲਾ (ਮੌਜੂਦਾ ਪਤਾ ਛੇਹਰਟਾ, ਅੰਮ੍ਰਿਤਸਰ) ਅਤੇ ਗਗਨਦੀਪ ਸਿੰਘ ਉਰਫ਼ ਗਗਨ (ਉਮਰ 26 ਸਾਲ), ਵਾਸੀ ਗੁਰੂ ਨਾਨਕਪੁਰਾ, ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਦੇ ਅਨੁਸਾਰ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਰੱਖਦੇ ਹਨ ਅਤੇ ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਅਸਲਾ ਐਕਟ ਅਤੇ ਲੁੱਟ-ਖੋਹ ਨਾਲ ਸੰਬੰਧਿਤ ...
‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅਧੀਨ ਹੈਲਥ ਕਾਰਡ ਬਣਾਉਣ ਲਈ ਖ਼ਾਸ ਕੈਂਪ ਆਯੋਜਿਤ,  ਵਿਧਾਇਕ ਸ਼ੈਰੀ ਕਲਸੀ

‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅਧੀਨ ਹੈਲਥ ਕਾਰਡ ਬਣਾਉਣ ਲਈ ਖ਼ਾਸ ਕੈਂਪ ਆਯੋਜਿਤ, ਵਿਧਾਇਕ ਸ਼ੈਰੀ ਕਲਸੀ

Uncategorized
ਬਟਾਲਾ, 11 ਫਰਵਰੀ 2026: ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੇ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਬੀਮਾ ਮੁਹੱਈਆ ਕਰਵਾਉਣ ਲਈ ਬਟਾਲਾ ਹਲਕੇ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਹੈਲਥ ਕਾਰਡ ਬਣਾਉਣ ਵਿੱਚ ਕਿਸੇ ਵੀ ਪ੍ਰਕਾਰ ਦੀ ਔਖੜੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਕਦਮ ਲੋਕਾਂ ਲਈ ਸਿਹਤ ਸੇਵਾਵਾਂ ਤੱਕ ਸੁਗਮ ਪਹੁੰਚ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਹੈਲਥ ਕਾਰਡ ਬਣਾਉਣ ਲਈ 7 ਮੁੱਖ ਸਥਾਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਸਦੇ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਕਾਰਡ ਬਣਾਏ ਜਾ ਰਹੇ ਹਨ, ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕ ਇਸ ਯੋਜਨਾ ਦਾ ਲਾਭ ਲੈ ਸਕਣ। ਵਿਧਾਇਕ ਸ਼ੈਰੀ ਕਲਸੀ ਨੇ ਵਿਸ਼ੇਸ਼ ਤੌਰ ‘ਤੇ ਕੈਂਪਾਂ ਦੀ ਸਥਿਤੀ ਦੱਸਦਿਆਂ ਕਿਹਾ ਕਿ ਹੇਠ ਲਿਖੇ ਸਥਾਨਾਂ ‘ਤੇ ਕੈਂਪ ਲਗਾਏ ਗਏ ਹਨ: ਵਾਰਡ ਨੰਬ...
ਪੰਜਾਬ ਪੁਲਿਸ ਨੇ ਪਾਕਿਸਤਾਨ-ਸੰਬੰਧਿਤ ਮਾਡਿਊਲ ਦਾ ਭੰਡਾਫੋੜ ਕਰਦੇ ਹੋਏ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕੀਤਾ; ਆਈਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਪਾਕਿਸਤਾਨ-ਸੰਬੰਧਿਤ ਮਾਡਿਊਲ ਦਾ ਭੰਡਾਫੋੜ ਕਰਦੇ ਹੋਏ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕੀਤਾ; ਆਈਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

Breaking News
ਅੰਮ੍ਰਿਤਸਰ, 11 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਅਮਨ-ਸ਼ਾਂਤੀ ਵਾਲਾ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਨਾਲ ਚੱਲ ਰਹੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਭੰਡਾਫੋੜ ਕਰਦਿਆਂ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਰਿਮੋਟ ਕੰਟਰੋਲ ਸਮੇਤ ਮਟੈਲਿਕ ਕੇਸ ਵਿੱਚ ਪੈਕ ਕੀਤਾ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਗੋਲੀਆਂ ਸਮੇਤ ਵਿਦੇਸ਼ੀ ਬਣਾਵਟ ਦੀ ਪਿਸਤੌਲ ਬਰਾਮਦ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸ਼ੁਭਮ ਕੁਮਾਰ ਉਰਫ਼ ਸ਼ੁਭਮ ਸ੍ਰੀਵਾਸਤਵ ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਸੀਤਾਪੁਰ ਦੇ ਪਿੰਡ ਸਰੋਸਾ ਦਾ ਵਸਨੀਕ...
ਪੰਜਾਬ ਸਰਕਾਰ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਸੁਨੇਹੇ ਨੂੰ ਅੱਗੇ ਵਧਾਉਂਦਿਆਂ 2025-26 ਦੌਰਾਨ ਬੁਢਾਪਾ ਪੈਨਸ਼ਨ ਯੋਜਨਾ ਲਈ 3,806 ਕਰੋੜ ਰੁਪਏ ਜਾਰੀ ਕੀਤੇ, ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਸੁਨੇਹੇ ਨੂੰ ਅੱਗੇ ਵਧਾਉਂਦਿਆਂ 2025-26 ਦੌਰਾਨ ਬੁਢਾਪਾ ਪੈਨਸ਼ਨ ਯੋਜਨਾ ਲਈ 3,806 ਕਰੋੜ ਰੁਪਏ ਜਾਰੀ ਕੀਤੇ, ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 11 ਫਰਵਰੀ 2026: ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਜ਼ੁਰਗਾਂ ਨੂੰ ਸਮਾਜ ਦੀ ਅਹਿਮ ਧੁਰਿ ਮੰਨਦੀ ਹੈ ਅਤੇ ਉਨ੍ਹਾਂ ਨੂੰ ਆਪਣੀ ਵਿਰਾਸਤ ਤੇ ਮਾਣ ਦਾ ਪ੍ਰਤੀਕ ਸਮਝਦੀ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਜਨਵਰੀ 2026 ਤੱਕ ਬੁਢਾਪਾ ਪੈਨਸ਼ਨ ਯੋਜਨਾ ਹੇਠ 3,806 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ ਕੀਤੀ ਗਈ ਹੈ, ਜਿਸ ਨਾਲ “ਸਾਡੇ ਬਜ਼ੁਰਗ, ਸਾਡਾ ਮਾਣ” ਦੇ ਨਾਅਰੇ ਨੂੰ ਹਕੀਕਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 23.62 ਲੱਖ ਤੋਂ ਵੱਧ ਯੋਗ ਬਜ਼ੁਰਗ ਲਾਭਪਾਤਰੀਆਂ ਨੂੰ ਨਿਯਮਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਹਰ ਹੱਕਦਾਰ ਬਜ਼ੁਰਗ ਨੂੰ ਮਹੀਨੇ ਦੇ 1500 ਰੁਪਏ ਪੈਨਸ਼ਨ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਪਣੀ ਜ਼ਿੰਦਗੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਨਾਲ ਬਿਤਾ ਸਕਣ। ਮੰਤਰੀ ਨੇ ਜ਼ੋਰ ਦਿੱਤਾ ਕਿ ਪੈਨਸ਼ਨਾਂ ਦੀ ਸਮੇਂ ਸਿਰ ਅਤੇ ਪਾਰਦਰਸ਼ੀ ਅਦਾਇਗੀ ਲਈ ਸਰਕਾਰ ਵੱਲੋਂ 4,100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਨਾ...
‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੇ ਜ਼ਰੀਏ ਵੱਡੇ ਪੱਧਰ ‘ਤੇ ਨਿਵੇਸ਼ ਆਉਣ ਨਾਲ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਿਸ਼ਾਲ ਮੌਕੇ ਪੈਦਾ ਹੋਣਗੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੇ ਜ਼ਰੀਏ ਵੱਡੇ ਪੱਧਰ ‘ਤੇ ਨਿਵੇਸ਼ ਆਉਣ ਨਾਲ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਿਸ਼ਾਲ ਮੌਕੇ ਪੈਦਾ ਹੋਣਗੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Business
ਚੰਡੀਗੜ੍ਹ, 11 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 13 ਤੋਂ 15 ਮਾਰਚ 2026 ਤੱਕ ਹੋਣ ਵਾਲੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਇਸਨੂੰ ਸੂਬੇ ਦੇ ਉਦਯੋਗਿਕ ਵਿਕਾਸ ਲਈ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਨੂੰ ਉਦਯੋਗਿਕ ਤਰੱਕੀ ਦੇ ਨਵੇਂ ਆਸਮਾਨਾਂ ਤੱਕ ਲੈ ਜਾਵੇਗਾ। ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਸੂਬੇ ਵਿੱਚ ਨਿਵੇਸ਼ ਨੂੰ ਵੱਡਾ ਉਤਸ਼ਾਹ ਦੇਵੇਗਾ ਅਤੇ ਪੰਜਾਬ ਪਹਿਲਾਂ ਹੀ ਵਿਸ਼ਵ ਪੱਧਰ ‘ਤੇ ਨਿਵੇਸ਼ ਲਈ ਪ੍ਰਮੁੱਖ ਕੇਂਦਰ ਵਜੋਂ ਉਭਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਇਤਿਹਾਸਕ ਸਮਾਗਮ ਉਦਯੋਗਿਕ ਵਾਧੇ ਲਈ ਮਜ਼ਬੂਤ ਮੰਚ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਰਾਹੀਂ ਉਦਯੋਗ-ਪੱਖੀ ਨੀਤੀਆਂ ਅਤੇ ਕਾਰਜ-ਯੋਜਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬੀਆਂ ਦੀ ਉੱਦਮੀ ਸੋਚ ਅਤੇ ਹਿੰਮਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬੀ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਆਪ...
ਭਾਰਤ ਬੰਦ: 12 ਫਰਵਰੀ ਨੂੰ ਟ੍ਰੇਡ ਯੂਨੀਅਨਾਂ ਵੱਲੋਂ ਦੇਸ਼ ਭਰ ਵਿੱਚ ਹੜਤਾਲ ਦਾ ਐਲਾਨ, ਬੈਂਕਾਂ, ਆਵਾਜਾਈ ਅਤੇ ਦਫ਼ਤਰਾਂ ਸਮੇਤ ਕੀ-ਕੀ ਸੇਵਾਵਾਂ ਰਹਿਣਗੀਆਂ ਬੰਦ?

ਭਾਰਤ ਬੰਦ: 12 ਫਰਵਰੀ ਨੂੰ ਟ੍ਰੇਡ ਯੂਨੀਅਨਾਂ ਵੱਲੋਂ ਦੇਸ਼ ਭਰ ਵਿੱਚ ਹੜਤਾਲ ਦਾ ਐਲਾਨ, ਬੈਂਕਾਂ, ਆਵਾਜਾਈ ਅਤੇ ਦਫ਼ਤਰਾਂ ਸਮੇਤ ਕੀ-ਕੀ ਸੇਵਾਵਾਂ ਰਹਿਣਗੀਆਂ ਬੰਦ?

Breaking News, National News
ਨਵੀਂ ਦਿੱਲੀ, 11 ਫਰਬਰੀ 2026: ਦੇਸ਼ ਦੀਆਂ ਵੱਖ-ਵੱਖ ਟ੍ਰੇਡ ਯੂਨੀਅਨਾਂ ਅਤੇ ਕਿਸਾਨ ਸੰਘਠਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ 12 ਫਰਵਰੀ ਨੂੰ ਰਾਸ਼ਟਰਵਿਆਪੀ ਬੰਦ ਦਾ ਐਲਾਨ ਕੀਤਾ ਹੈ। ਇਸ ਹੜਤਾਲ ਕਾਰਨ ਬੈਂਕਾਂ, ਆਵਾਜਾਈ ਸੇਵਾਵਾਂ ਅਤੇ ਕੁਝ ਸਰਕਾਰੀ ਦਫ਼ਤਰਾਂ ਦੇ ਕੰਮਕਾਜ 'ਤੇ ਅਸਰ ਪੈ ਸਕਦਾ ਹੈ। ਦਸ ਕੇਂਦਰੀ ਟ੍ਰੇਡ ਯੂਨੀਅਨਾਂ ਦੇ ਸਾਂਝੇ ਮੰਚ ਦਾ ਕਹਿਣਾ ਹੈ ਕਿ ਲਗਭਗ 30 ਕਰੋੜ ਮਜ਼ਦੂਰ ਇਸ ਹੜਤਾਲ ਵਿੱਚ ਸ਼ਾਮਲ ਹੋਣਗੇ। ਟ੍ਰੇਡ ਯੂਨੀਅਨਾਂ ਅਤੇ ਕਿਸਾਨ ਸੰਘਠਨਾਂ ਵੱਲੋਂ ਭਾਰਤ ਬੰਦ ਦਾ ਸੱਦਾ ਆਲ ਇੰਡੀਆ ਟ੍ਰੇਡ ਯੂਨੀਅਨ ਕਾਂਗਰਸ (AITUC) ਦੀ ਜਨਰਲ ਸਕੱਤਰ ਅਮਰਜੀਤ ਕੌਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਇਸ ਵਾਰ ਹੜਤਾਲ ਵਿੱਚ ਭਾਗੀਦਾਰੀ ਪਹਿਲਾਂ ਨਾਲੋਂ ਵੱਧ ਰਹੇਗੀ। ਉਨ੍ਹਾਂ ਦੱਸਿਆ ਕਿ 12 ਫਰਵਰੀ ਦੀ ਹੜਤਾਲ ਵਿੱਚ ਘੱਟੋ-ਘੱਟ 30 ਕਰੋੜ ਮਜ਼ਦੂਰ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਦਕਿ 9 ਜੁਲਾਈ 2025 ਦੇ ਪ੍ਰਦਰਸ਼ਨ ਵਿੱਚ ਲਗਭਗ 25 ਕਰੋੜ ਲੋਕ ਸ਼ਾਮਲ ਹੋਏ ਸਨ। ਯੂਨੀਅਨਾਂ ਮੁਤਾਬਕ, ਇਸ ਵਾਰ 600 ਤੋਂ ਵੱਧ ਜ਼ਿਲ੍ਹਿਆਂ ਵਿੱਚ ਅਸਰ ਵੇਖਣ ਨੂੰ ਮਿਲੇਗਾ, ਜਦਕਿ ਪਿਛਲੀ...