Wednesday, June 10Punjabi People

Home

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਜ਼ੁਰਗਾਂ ਨੂੰ ਸਿਹਤਮੰਦ, ਸੁਰੱਖਿਅਤ ਅਤੇ ਸਨਮਾਨਪੂਰਵਕ ਜੀਵਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਜ਼ੁਰਗਾਂ ਨੂੰ ਸਿਹਤਮੰਦ, ਸੁਰੱਖਿਅਤ ਅਤੇ ਸਨਮਾਨਪੂਰਵਕ ਜੀਵਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ: ਹਰਭਜਨ ਸਿੰਘ ਈ.ਟੀ.ਓ.

Breaking News
ਜੰਡਿਆਲਾ ਗੁਰੂ/ਅੰਮ੍ਰਿਤਸਰ, 7 ਫਰਵਰੀ 2026: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਗਦੀਸ਼ ਸਦਨ ਹਾਲ, ਡਲੀਆਣਾ ਮੰਦਰ, ਜੰਡਿਆਲਾ ਗੁਰੂ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸੁਲਭ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨਾ ਸੀ। ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਦੀ ਮੁਫ਼ਤ ਪੂਰੀ ਜਰੀਏਟ੍ਰਿਕ ਜਾਂਚ (ਬੁਢਾਪੇ ਨਾਲ ਸੰਬੰਧਤ ਬੀਮਾਰੀਆਂ), ਈ.ਐਨ.ਟੀ. ਜਾਂਚ ਅਤੇ ਅੱਖਾਂ ਦੀ ਜਾਂਚ ਕੀਤੀ ਗਈ। ਇਸਦੇ ਨਾਲ ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ...
ਯੂਪੀ ਦੇ ਨਿਵਾਸੀ ਸਮੇਤ ਸੰਗਠਿਤ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਦੋ ਆਰੋਪੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋਗ੍ਰਾਮ ਹੈਰੋਇਨ ਅਤੇ 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਯੂਪੀ ਦੇ ਨਿਵਾਸੀ ਸਮੇਤ ਸੰਗਠਿਤ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਦੋ ਆਰੋਪੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋਗ੍ਰਾਮ ਹੈਰੋਇਨ ਅਤੇ 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Breaking News
ਗੁਰਦਾਸਪੁਰ, 7 ਫਰਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਦੋ ਸੰਗਠਿਤ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਜੁੜੇ ਦੋ ਕਾਰਕੁਨਾਂ ਨੂੰ 11 ਕਿਲੋਗ੍ਰਾਮ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਨ੍ਹਾਂ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਮੁਜ਼ੱਫ਼ਰਨਗਰ ਦੇ ਪਿੰਡ ਕਾਸਿਮਪੁਰ ਦੇ ਵਸਨੀਕ ਮੁਹੰਮਦ ਵਸੀਮ ਅਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਰਸ਼ਦੀਪ ਸਿੰਘ ਉਰਫ਼ ਹਰਸ਼ ਵਜੋਂ ਹੋਈ ਹੈ। ਪੁਲਿਸ ਵੱਲੋਂ ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਦੋਸ਼ੀਆਂ ਦੀ ਵਰਤੋਂ ਵਿੱਚ ਆ ਰਹੀਆਂ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ (ਆਰਜੇ-45 ਸੀ ਆਰ-2918) ਅਤੇ ਹੁੰਡਈ ਵਰਨਾ ਕਾਰ (ਸੀਐਚ-01 ਏ ਜੈਡ-0888) ਨੂੰ ਵੀ ਜ਼ਬਤ ਕੀਤਾ ਗਿਆ ਹੈ, ਜੋ ...
8ਵਾਂ ਤਨਖਾਹ ਕਮਿਸ਼ਨ: ਇੰਤਜ਼ਾਰ ਮੁਕਿਆ! 8ਵੇਂ ਪੇ ਕਮਿਸ਼ਨ ਦੀ ਅਧਿਕਾਰਕ ਵੈੱਬਸਾਈਟ ਲਾਂਚ, ਕਈ ਅਹਿਮ ਸਵਾਲਾਂ ਦੇ ਜਵਾਬ ਹੁਣ ਉਪਲਬਧ

8ਵਾਂ ਤਨਖਾਹ ਕਮਿਸ਼ਨ: ਇੰਤਜ਼ਾਰ ਮੁਕਿਆ! 8ਵੇਂ ਪੇ ਕਮਿਸ਼ਨ ਦੀ ਅਧਿਕਾਰਕ ਵੈੱਬਸਾਈਟ ਲਾਂਚ, ਕਈ ਅਹਿਮ ਸਵਾਲਾਂ ਦੇ ਜਵਾਬ ਹੁਣ ਉਪਲਬਧ

Breaking News
ਨਵੀਂ ਦਿੱਲੀ, 7 ਫਰਬਰੀ 2026: 8ਵੇਂ ਕੇਂਦਰੀ ਤਨਖਾਹ ਕਮਿਸ਼ਨ ਨੂੰ ਲੈ ਕੇ ਅਪਡੇਟਸ ਦੀ ਉਡੀਕ ਕਰ ਰਹੇ ਲੱਖਾਂ ਕੇਂਦਰ ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ 8ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀ ਅਧਿਕਾਰਕ ਵੈੱਬਸਾਈਟ ਲਾਂਚ ਕਰ ਦਿੱਤੀ ਗਈ ਹੈ। ਵੈੱਬਸਾਈਟ ਲਾਂਚ ਹੋਣ ਨਾਲ ਹੀ ਕਮਿਸ਼ਨ ਨੇ ਸਰਕਾਰੀ ਮੰਤਰਾਲਿਆਂ, ਕਰਮਚਾਰੀਆਂ ਅਤੇ ਹੋਰ ਹਿੱਸੇਦਾਰਾਂ ਤੋਂ ਸੁਝਾਅ ਮੰਗਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਤਨਖਾਹ ਕਮਿਸ਼ਨ ਵੱਲੋਂ ਆਪਣੇ ਸੁਝਾਅ ਜਮ੍ਹਾਂ ਕਰਵਾਉਣ ਲਈ MyGov ਪੋਰਟਲ ਨਾਲ ਭਾਈਵਾਲੀ ਕੀਤੀ ਗਈ ਹੈ। ਕਮਿਸ਼ਨ ਨੇ ਆਪਣੀ ਨਵੀਂ ਵੈੱਬਸਾਈਟ ‘ਤੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ 8ਵਾਂ ਕੇਂਦਰੀ ਤਨਖਾਹ ਕਮਿਸ਼ਨ ਬਿਹਤਰ ਫ਼ੈਸਲੇ ਲਈ ਵੱਖ-ਵੱਖ ਵਰਗਾਂ ਤੋਂ ਵਿਚਾਰ, ਰਾਏ ਅਤੇ ਇਨਪੁਟ ਮੰਗ ਰਿਹਾ ਹੈ। ਇਹ ਇਨਪੁਟ MyGov.in ਪੋਰਟਲ ‘ਤੇ ਉਪਲਬਧ 18 ਸਵਾਲਾਂ ਵਾਲੀ ਪ੍ਰਸ਼ਨਾਵਲੀ ਰਾਹੀਂ ਇਕ ਯੋਜਨਾਬੱਧ ਢੰਗ ਨਾਲ ਇਕੱਠੇ ਕੀਤੇ ਜਾ ਰਹੇ ਹਨ। ਕਮਿਸ਼ਨ ਨੇ ਦੱਸਿਆ ਕਿ ਮੰਤਰਾਲਿਆਂ, ਵਿਭਾਗਾਂ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਕੇਂਦਰ ਸਰਕਾਰੀ ਅਤੇ ਯੂਟੀ ਕਰਮ...
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਅਜਨਾਲਾ ਵਿੱਚ 14.75 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ 7 ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ ਗਏ

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਅਜਨਾਲਾ ਵਿੱਚ 14.75 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ 7 ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ ਗਏ

Uncategorized
ਅਜਨਾਲਾ/ਅੰਮ੍ਰਿਤਸਰ, 7 ਫਰਵਰੀ 2026: ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕਾਂ ਦੇ ਅਪਗਰੇਡੇਸ਼ਨ ਕੰਮਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਪ੍ਰੋਜੈਕਟਾਂ ਉੱਤੇ ਪੰਜਾਬ ਮੰਡੀ ਬੋਰਡ ਵੱਲੋਂ ਕੁੱਲ 14.75 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾਵੇਗਾ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਹਲਕਾ ਅਜਨਾਲਾ ਦੇ ਪਿੰਡ ਭਲਾ ਪਿੰਡ ਤੋਂ ਧਾਰੀਵਾਲ ਚਮਿਆਰੀ ਤੋਂ ਭੂਰੇ ਗਿੱਲ, ਦਿਆਲਪੁਰਾ ਅਤੇ ਨਾਨਕੇ ਤੋਂ ਸੁਧਾਰ ਤੱਕ 13.57 ਕਿਲੋਮੀਟਰ ਲੰਬੀ ਸੰਪਰਕ ਸੜਕ ਉੱਤੇ 1280.87 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਗੱਗੋਮਾਹਲ–ਚਮਿਆਰੀ ਰੋਡ ਤੋਂ ਸੋਨੂੰ ਦੇ ਡੇਰੇ ਤੱਕ 0.50 ਕਿਲੋਮੀਟਰ ਲੰਬੀ ਸੜਕ ਉੱਤੇ 26.47 ਲੱਖ ਰੁਪਏ, ਅਜਨਾਲਾ–ਰਮਦਾਸ ਰੋਡ ਤੋਂ ਕੋਟਲੀ ਜਮੀਤ ਸਿੰਘ ਤੱਕ 1.15 ਕਿਲੋਮੀਟਰ ਸੜਕ ਉੱਤੇ 25.11 ਲੱਖ ਰੁਪਏ ਅਤੇ ਰੂੜੇਵਾਲ ਤੋਂ ਕੱਤਲੇ ਤੱਕ 1.33 ਕਿਲੋਮੀਟਰ ਲੰਬੀ ਸੜਕ ਉੱਤੇ 27.38 ਲੱਖ ਰੁਪਏ ਦੀ ਲਾਗਤ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਕਾਮਯਾਬੀ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ’ਤੇ ਵਾਧਾ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਕਾਮਯਾਬੀ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ’ਤੇ ਵਾਧਾ ਕੀਤਾ

Breaking News
ਚੰਡੀਗੜ੍ਹ, 6 ਫਰਵਰੀ, 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ‘ਯਕਮੁਸ਼ਤ ਨਿਬੇੜਾ ਸਕੀਮ, 2025’ (ਓ.ਟੀ.ਐਸ-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਤੱਕ ਸੂਬਾ ਸਰਕਾਰ ਨੇ 110 ਕਰੋੜ ਰੁਪਏ ਵਸੂਲ ਕੀਤੇ ਹਨ, ਜਦਕਿ ਵਪਾਰੀ ਵਰਗ ਨੂੰ ਵੱਡੀ ਵਿੱਤੀ ਰਾਹਤ ਮਿਲੀ ਹੈ। ਵਿੱਤ ਮੰਤਰੀ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ 1 ਅਕਤੂਬਰ 2025 ਨੂੰ ਸ਼ੁਰੂ ਹੋਈ ਓ.ਟੀ.ਐਸ-2025 ਸਕੀਮ ਤਹਿਤ ਕਰ ਵਿਭਾਗ ਨੂੰ ਹੁਣ ਤੱਕ 7,654 ਅਰਜ਼ੀਆਂ ਮਿਲ ਚੁੱਕੀਆਂ ਹਨ, ਜਿਸਦੇ ਨਤੀਜੇ ਵਜੋਂ 38,477 ਕਰੋੜ ਰੁਪਏ ਦੀ ਛੋਟ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਨੀਤੀ ਦੀ ਸਫਲਤਾ ਨੂੰ ਦਰਸਾਉਂਦੀ ਹੈ, ਜੋ ਲੰਬੇ ਮੁਕੱਦਮੇਬਾਜ਼ੀ ਦੇ ਥਕੇ ਬਿਨਾਂ ਸਵੈ-ਇੱਛੁਕ ਕਰਦਾਤਾਵਾਂ ਨੂੰ ਤਰਜੀਹ ਦਿੰਦੀ ਹੈ। ਉਦਯੋਗਿਕ ਜਥੇਬੰਦੀਆਂ ਦੀਆਂ ਸਿਫਾਰਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ, ਵਿੱਤ ਮੰਤਰੀ ਨੇ ਦੱਸਿਆ ਕਿ ਸਕੀਮ ਲਈ ਆਖਰੀ ਮਿਤੀ 31 ਦਸੰਬਰ 2025 ਤੋਂ ਵਧਾ ਕੇ 31 ਮਾਰਚ 2026 ਕਰ ਦਿੱ...
ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਵਾਂ ’ਤੇ ਛਾਪੇ, 208 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਵਾਂ ’ਤੇ ਛਾਪੇ, 208 ਵਿਅਕਤੀ ਕਾਬੂ

Breaking News
ਚੰਡੀਗੜ੍ਹ, 6 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 18ਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਅਤੇ ਮੈਪ ਕੀਤੇ ਗਏ ਟਿਕਾਣਿਆਂ ’ਤੇ ਕੁੱਲ 601 ਛਾਪੇਮਾਰੀਆਂ ਕੀਤੀਆਂ ਗਈਆਂ। ਉਪਲਬਧ ਜਾਣਕਾਰੀ ਅਨੁਸਾਰ, ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨਾਲ ਤਾਲਮੇਲ ਕਰਦਿਆਂ ਸੂਬੇ ਭਰ ਵਿੱਚ ਲਗਾਤਾਰ ਵਿਸ਼ੇਸ਼ ਕਾਰਵਾਈਆਂ ਅੰਜਾਮ ਦੇ ਰਹੀਆਂ ਹਨ। ਮੁਹਿੰਮ ਦੇ 18ਵੇਂ ਦਿਨ ਦੌਰਾਨ ਪੁਲਿਸ ਟੀਮਾਂ ਨੇ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਦੀ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹਨ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਦੀ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹਨ: ਹਰਪਾਲ ਸਿੰਘ ਚੀਮਾ

Breaking News
ਖੁਰਾਲਗੜ੍ਹ 6 ਫਰਬਰੀ 2026: ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਵਿਸਤ੍ਰਿਤ ਅਤੇ ਸੁਚੱਜੇ ਪ੍ਰਬੰਧਾਂ ਤੋਂ ਪ੍ਰਭਾਵਿਤ ਹੋ ਕੇ ਸੰਤ ਸਮਾਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਨੇਕ ਉਪਰਾਲੇ ਲਈ ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੋੜ ਵਾਲਿਆਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪ੍ਰਦਾ ਸੁਸਾਇਟੀ ਵੱਲੋਂ ਇਸ ਸਮਾਗਮ ਲਈ ਕੀਤੇ ਗਏ ਵਿਸਤ੍ਰਿਤ ਪ੍ਰਬੰਧਾਂ ਲਈ ਪੰਜਾਬ ਸਰਕਾਰ, ਖਾਸ ਕਰਕੇ ਮੁੱਖ ਮੰਤਰੀ ਨੂੰ ਵਧਾਈ ਦਿੱਤੀ ਜਾਂਦੀ ਹੈ। ਉਨ੍ਹਾਂ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਾਰੇ ਕਾਰਜਕ੍ਰਮਾਂ ਲਈ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਖੁਰਾਲਗੜ੍ਹ ਦੀ ਪਵਿੱਤਰ ਧਰਤੀ ’ਤੇ ਚਾਰ ਸਾਲ ਤੋਂ ਵੱਧ ਸਮਾਂ...
ਸਰਬਜੀਤ ਕੌਰ ਦੀ ਵਾਪਸੀ ਮਾਮਲੇ ’ਚ ਪਾਕਿਸਤਾਨ ਦੀ ‘ਗੰਦੀ ਰਣਨੀਤੀ’, ਸ਼ਾਹਬਾਜ਼ ਸਰਕਾਰ ਦੇ ਕੀ ਹਨ ਮਨਸੂਬੇ?

ਸਰਬਜੀਤ ਕੌਰ ਦੀ ਵਾਪਸੀ ਮਾਮਲੇ ’ਚ ਪਾਕਿਸਤਾਨ ਦੀ ‘ਗੰਦੀ ਰਣਨੀਤੀ’, ਸ਼ਾਹਬਾਜ਼ ਸਰਕਾਰ ਦੇ ਕੀ ਹਨ ਮਨਸੂਬੇ?

Global News, Uncategorized
ਨਵੀਂ ਦਿੱਲੀ 6 ਫਰਬਰੀ 2026: ਪਾਕਿਸਤਾਨ ਵਿੱਚ ਫਸੀ ਭਾਰਤੀ ਮਹਿਲਾ ਸਰਬਜੀਤ ਕੌਰ ਦਾ ਮਾਮਲਾ ਹੁਣ ਇੱਕ ਮਾਨਵਤਾਵਾਦੀ ਮੁੱਦੇ ਦੀ ਥਾਂ ਨੌਕਰਸ਼ਾਹੀ ਸਾਜ਼ਿਸ਼ ਦਾ ਰੂਪ ਧਾਰਦਾ ਜਾ ਰਿਹਾ ਹੈ। ਹਾਲਾਂਕਿ ਉਸਦਾ ਵੀਜ਼ਾ ਮਿਆਦ ਪੂਰੀ ਕਰ ਚੁੱਕਾ ਹੈ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਅਤੇ ਮਨੁੱਖੀ ਅਧਿਕਾਰ ਮੰਤਰਾਲੇ ਵੱਲੋਂ ਉਸਦੀ ਵਾਪਸੀ ’ਤੇ ਕੋਈ ਇਤਰਾਜ਼ ਨਹੀਂ ਹੈ, ਫਿਰ ਵੀ ਸਰਬਜੀਤ ਕੌਰ ਨੂੰ ਭਾਰਤ ਨਹੀਂ ਭੇਜਿਆ ਜਾ ਰਿਹਾ। ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਉਸਨੂੰ ਇੱਕ ਮਹਿਲਾ ਆਸਰਾ ਗ੍ਰਹਿ ਵਿੱਚ ਰੱਖਿਆ ਹੋਇਆ ਹੈ ਅਤੇ ਕਾਨੂੰਨੀ ਪ੍ਰਕਿਰਿਆ ਦੇ ਨਾਂ ’ਤੇ ਮਾਮਲੇ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ। ਸਵਾਲ ਇਹ ਉੱਠਦਾ ਹੈ ਕਿ ਜਦੋਂ ਸਾਰੀ ਸਥਿਤੀ ਸਪੱਸ਼ਟ ਹੈ, ਤਾਂ ਫਿਰ ਪਾਕਿਸਤਾਨ ਸਰਬਜੀਤ ਕੌਰ ਨੂੰ ਰੋਕਣ ਲਈ ਨਵੇਂ-ਨਵੇਂ ਬਹਾਨੇ ਕਿਉਂ ਤਿਆਰ ਕਰ ਰਿਹਾ ਹੈ? ‘ਵਿਸ਼ੇਸ਼ ਐਗਜ਼ਿਟ ਪਰਮਿਟ’ ਦਾ ਰਸਤਾ ਹੋਣ ਦੇ ਬਾਵਜੂਦ ਮਾਮਲਾ ਅਟਕਿਆ ਹੈਰਾਨੀਜਨਕ ਗੱਲ ਇਹ ਹੈ ਕਿ ਸਰਬਜੀਤ ਕੌਰ ਦੀ ਵਾਪਸੀ ਲਈ ਕਾਨੂੰਨੀ ਪ੍ਰਕਿਰਿਆ ਪੂਰੀ ਤਰ੍ਹਾਂ ਸਾਫ਼ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਕੋਲ ‘ਵਿਸ਼ੇਸ਼ ਐਗਜ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣੀ ਪ੍ਰਕਿਰਿਆ ਸੰਬੰਧੀ ਵਿਸ਼ੇਸ਼ ਸੰਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣੀ ਪ੍ਰਕਿਰਿਆ ਸੰਬੰਧੀ ਵਿਸ਼ੇਸ਼ ਸੰਵਾਦ

Breaking News
ਚੰਡੀਗੜ੍ਹ, 6 ਫਰਵਰੀ 2026: ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਜਨ ਸੰਚਾਰ ਵਿਭਾਗ ਦੇ 34 ਵਿਦਿਆਰਥੀਆਂ ਨਾਲ ਇੱਕ ਜਾਣਕਾਰੀਪੂਰਕ ਅਤੇ ਰੁਚਿਕਰ ਸੰਵਾਦ ਸੈਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਇੱਕ ਵਿਸ਼ੇਸ਼ ਮੰਚ ਪ੍ਰਾਪਤ ਹੋਇਆ, ਜਿੱਥੇ ਵੋਟਰ ਜਾਗਰੂਕਤਾ, ਚੋਣੀ ਭਾਗੀਦਾਰੀ ਅਤੇ ਆਧੁਨਿਕ ਸੰਚਾਰ ਅਭਿਆਸਾਂ ਨਾਲ ਸੰਬੰਧਿਤ ਮੁੱਦਿਆਂ ’ਤੇ ਵਿਸਤਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੈਸ਼ਨ ਦੌਰਾਨ ਵਿਦਿਆਰਥੀਆਂ ਵਿੱਚ ਖਾਸਾ ਉਤਸ਼ਾਹ ਅਤੇ ਉਤਸੁਕਤਾ ਵੇਖਣ ਨੂੰ ਮਿਲੀ। ਉਨ੍ਹਾਂ ਨੇ ਇਸ ਗੱਲ ’ਤੇ ਵਿਚਾਰ ਸਾਂਝੇ ਕੀਤੇ ਕਿ ਆਧੁਨਿਕ ਸੰਚਾਰ ਮਾਧਿਅਮਾਂ ਅਤੇ ਆਊਟਰੀਚ ਰਣਨੀਤੀਆਂ ਦੀ ਵਰਤੋਂ ਕਰਕੇ ਚੋਣਾਂ ਸੰਬੰਧੀ ਜਨਤਕ ਜਾਗਰੂਕਤਾ, ਖਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਵਿੱਚ, ਕਿਵੇਂ ਵਧਾਈ ਜਾ ਸਕਦੀ ਹੈ। ਇਸ ਦੌਰਾਨ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਦੀ ਹਰ ਵਰਗ ਤੱਕ ਪਹੁੰਚ ਬਣਾਉਣ ਵਿੱਚ ਅਹਿਮ ਭੂਮਿਕਾ ’ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸੀ.ਈ.ਓ. ਅਨਿੰਦਿਤਾ ਮਿਤਰਾ ਨੇ ਲੋਕਤੰਤਰੀ ਪ੍ਰਣਾਲੀ ...
ਭਾਜਪਾ ਨੇ ਸਿੱਧੂ ਜੋੜੇ ਦੀ ਸੰਭਾਵਿਤ ਵਾਪਸੀ ‘ਤੇ ਕੀਤਾ ਮਹੱਤਵਪੂਰਨ ਖੁਲਾਸਾ

ਭਾਜਪਾ ਨੇ ਸਿੱਧੂ ਜੋੜੇ ਦੀ ਸੰਭਾਵਿਤ ਵਾਪਸੀ ‘ਤੇ ਕੀਤਾ ਮਹੱਤਵਪੂਰਨ ਖੁਲਾਸਾ

Uncategorized
ਜਲੰਧਰ  5 ਫਰਵਰੀ 2026:  ਕਾਂਗਰਸ ਦੇ ਸੰਸਦ ਮੈਂਬਰ ਅਤੇ ਸੀਨੀਅਰ ਨੇਤਾ ਰਾਹੁਲ ਗਾਂਧੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਰਮਿਆਨ ਲੋਕ ਸਭਾ ਦੇ ਬਾਹਰ ਹੋਈ ਤਿੱਖੀ ਬਹਿਸ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਘਟਨਾ ‘ਤੇ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਆਲੋਚਨਾ ਕੀਤੀ ਜਾ ਰਹੀ ਹੈ। ਇਸ ਸਬੰਧੀ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਹੋਰਨਾਂ ‘ਤੇ ਟਿੱਪਣੀ ਕਰਨ ਦੀ ਥਾਂ ਆਪਣੀ ਪਾਰਟੀ ਦੇ ਅੰਦਰ ਆਤਮ-ਮੰਥਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਕਾਂਗਰਸ ਛੱਡਣ ਵਾਲੇ ਇਕੱਲੇ ਆਗੂ ਨਹੀਂ ਹਨ, ਸਗੋਂ ਕਈ ਹੋਰ ਨੇਤਾ ਵੀ ਪਾਰਟੀ ਤੋਂ ਵੱਖ ਹੋ ਚੁੱਕੇ ਹਨ, ਜਿਸ ਨਾਲ ਪਾਰਟੀ ਅੰਦਰੂਨੀ ਸਥਿਤੀ ‘ਤੇ ਸੋਚਣ ਦੀ ਲੋੜ ਹੈ। ਕਾਲੀਆ ਨੇ ਕਿਹਾ ਕਿ ਜਨਤਕ ਬਿਆਨਬਾਜ਼ੀ ਕਰਦਿਆਂ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਬਿਨਾਂ ਸੋਚੇ-ਸਮਝੇ ਬੋਲਣ ਤੋਂ ਬਚਣਾ ਚਾਹੀਦਾ ਹੈ। ਨਵਜੋਤ ਕੌਰ ਸਿੱਧੂ ਦੀ ਭਾਜਪਾ ਵਿੱਚ ਸੰਭਾਵਿਤ ਵਾਪਸੀ ਬਾਰੇ ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਅਜਿਹਾ ਕੋਈ ਪ੍ਰਸੰਗ ਨਹੀਂ ਹੈ। ਉਨ੍ਹਾ...