Saturday, August 1Punjabi People

ਭੁਪੇਸ਼ ਬਘੇਲ ਦਾ ਦਾਅਵਾ: ਨਵੰਬਰ-ਦਸੰਬਰ ਵਿੱਚ ਪੰਜਾਬ ‘ਚ ਵੱਜ ਸਕਦਾ ਹੈ ਚੋਣ ਬਿਗੁਲ

ਚੰਡੀਗੜ੍ਹ, 1 ਅਗਸਤ 2026: ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਆਪਣੇ 10 ਦਿਨਾਂ ਦੇ ਪੰਜਾਬ ਦੌਰੇ ਦੌਰਾਨ ਵੱਡਾ ਸਿਆਸੀ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨਵੰਬਰ-ਦਸੰਬਰ ਵਿੱਚ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਨੇ ਹੁਣੇ ਤੋਂ ਹੀ ਚੋਣੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਭੁਪੇਸ਼ ਬਘੇਲ ਨੇ ਕਿਹਾ ਕਿ ਉਨ੍ਹਾਂ ਦਾ ਇਹ ਪੰਜਾਬ ਦੌਰਾ ਪਾਰਟੀ ਲਈ ਬੇਹੱਦ ਅਹਿਮ ਹੈ ਅਤੇ ਇਸ ਦੌਰਾਨ ਵੱਖ-ਵੱਖ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਹਰ ਸੰਭਾਵਿਤ ਸਥਿਤੀ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਚਾਹੁੰਦੀ ਹੈ।

ਹਾਲਾਂਕਿ, ਜਦੋਂ ਉਨ੍ਹਾਂ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਟਾਉਣ ਸਬੰਧੀ ਦਿੱਤੇ ਗਏ ਬਿਆਨ ਬਾਰੇ ਸਵਾਲ ਕੀਤਾ ਗਿਆ ਤਾਂ ਭੁਪੇਸ਼ ਬਘੇਲ ਨੇ ਇਸ ‘ਤੇ ਕੋਈ ਸਿੱਧਾ ਜਵਾਬ ਦੇਣ ਤੋਂ ਗੁਰੇਜ਼ ਕੀਤਾ ਅਤੇ ਟਿੱਪਣੀ ਕਰਨ ਤੋਂ ਬਚਦੇ ਨਜ਼ਰ ਆਏ।

Leave a Reply

Your email address will not be published. Required fields are marked *