Wednesday, July 29Punjabi People

ਭਾਜਪਾ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ

ਚੰਡੀਗੜ੍ਹ, 18 ਜੁਲਾਈ 2026: ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵੱਖ-ਵੱਖ ਸੰਗਠਨਾਤਮਕ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਪਾਰਟੀ ਦਾ ਮੰਨਣਾ ਹੈ ਕਿ ਨਵੀਂ ਟੀਮ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਸਰਗਰਮ ਬਣਾਉਣ ਦੇ ਨਾਲ-ਨਾਲ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।

5

ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਨੀਵਾਰ ਨੂੰ ਇਨ੍ਹਾਂ ਨਿਯੁਕਤੀਆਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਫੈਸਲਾ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਵਰਗ ਦੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਦੇ ਮੰਤਵ ਨਾਲ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਨਿਯੁਕਤੀਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਸਹਿਮਤੀ ਨਾਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਟੀਚਾ ਹਰ ਬੂਥ ਨੂੰ ਮਜ਼ਬੂਤ ਕਰਨਾ ਅਤੇ ਜ਼ਿਲ੍ਹਾ ਪੱਧਰ ‘ਤੇ ਅਜਿਹੀ ਅਗਵਾਈ ਤਿਆਰ ਕਰਨੀ ਹੈ ਜੋ ਪਾਰਟੀ ਦੀ ਵਿਚਾਰਧਾਰਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਲੈ ਕੇ ਜਾਵੇ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਲਗਾਤਾਰ ਆਪਣੇ ਸੰਗਠਨਾਤਮਕ ਢਾਂਚੇ ਨੂੰ ਵਿਸਥਾਰ ਅਤੇ ਮਜ਼ਬੂਤੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਵੇਂ ਜ਼ਿਲ੍ਹਾ ਪ੍ਰਧਾਨਾਂ ਨੂੰ ਪਾਰਟੀ ਵਰਕਰਾਂ ਨਾਲ ਤਾਲਮੇਲ ਵਧਾਉਣ, ਨਵੇਂ ਮੈਂਬਰਾਂ ਨੂੰ ਜੋੜਨ, ਬੂਥ ਕਮੇਟੀਆਂ ਨੂੰ ਸਰਗਰਮ ਕਰਨ ਅਤੇ ਜਨਤਾ ਦੇ ਮੁੱਦਿਆਂ ਨੂੰ ਪਾਰਟੀ ਮੰਚ ‘ਤੇ ਉਠਾਉਣ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਜ਼ਿਲ੍ਹਾ ਲੀਡਰਸ਼ਿਪ ਦੇ ਤਜਰਬੇ, ਸਮਰਪਣ ਅਤੇ ਸੰਗਠਨਾਤਮਕ ਯੋਗਤਾ ਨਾਲ ਭਾਜਪਾ ਪੰਜਾਬ ਵਿੱਚ ਆਪਣਾ ਜਨ ਅਧਾਰ ਹੋਰ ਮਜ਼ਬੂਤ ਕਰੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਭਾਜਪਾ ਆਗੂਆਂ ਨੇ ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਉਮੀਦਾਂ ‘ਤੇ ਖਰੇ ਉਤਰਦੇ ਹੋਏ ਸੰਗਠਨ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਗੇ ਅਤੇ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ।

Leave a Reply

Your email address will not be published. Required fields are marked *