Monday, May 25Punjabi People

ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਲੁਧਿਆਣਾ ਨਗਰ ਨਿਗਮ ਨੂੰ ਵੀ ਈਮੇਲ

ਲੁਧਿਆਣਾ, 25 ਮਈ 2026: ਪੰਜਾਬੀ ਗਾਇਕ Diljit Dosanjh ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਲੁਧਿਆਣਾ ਨਗਰ ਨਿਗਮ ਦੇ ਮੇਅਰ ਦਫ਼ਤਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨੂੰ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ, ਜਿਸਨੂੰ ਖਾਲਿਸਤਾਨ ਨੈਸ਼ਨਲ ਆਰਮੀ ਵੱਲੋਂ ਭੇਜਿਆ ਗਿਆ ਦੱਸਿਆ ਜਾ ਰਿਹਾ ਹੈ। ਇਹ ਈਮੇਲ ਸੋਮਵਾਰ (25 ਮਈ) ਸਵੇਰੇ ਨਗਰ ਨਿਗਮ ਕਮਿਸ਼ਨਰ ਦੀ ਸਰਕਾਰੀ ਈਮੇਲ ਆਈਡੀ ‘ਤੇ ਭੇਜੀ ਗਈ।

ਦੱਸਣਯੋਗ ਹੈ ਕਿ Diljit Dosanjh ਪਹਿਲਾਂ ਵੀ ਖਾਲਿਸਤਾਨ ਸਮਰਥਕ ਤੱਤਾਂ ਦੇ ਨਿਸ਼ਾਨੇ ‘ਤੇ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦਾ ‘Aura 2026 World Tour’ ਵੀ ਵਿਵਾਦਾਂ ਵਿੱਚ ਘਿਰ ਗਿਆ ਸੀ। ਕੈਨੇਡਾ ਵਿੱਚ ਹੋਏ ਇੱਕ ਲਾਈਵ ਕਨਸਰਟ ਦੌਰਾਨ ਕੁਝ ਖਾਲਿਸਤਾਨ ਸਮਰਥਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ।

ਬੀਤੇ ਦਿਨੀਂ Gurpatwant Singh Pannun ਨੇ ਵੀ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ Diljit Dosanjh ਨੂੰ ਧਮਕੀ ਦਿੱਤੀ ਸੀ। ਉਸ ਨੇ ਕਿਹਾ ਸੀ ਕਿ ਕੈਨੇਡਾ ਵਿੱਚ ਦਿਲਜੀਤ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਅਮਰੀਕਾ ਵਿੱਚ ਵੀ ਉਨ੍ਹਾਂ ਦੇ ਸ਼ੋਅਜ਼ ਦੌਰਾਨ ਪ੍ਰਦਰਸ਼ਨ ਕੀਤੇ ਜਾਣਗੇ।

ਪੰਨੂ ਨੇ ਦਿਲਜੀਤ ਦੇ “ਮੇਰਾ ਭਾਰਤ ਮਹਾਨ” ਵਾਲੇ ਬਿਆਨ ਅਤੇ Amitabh Bachchan ਦੇ ਪੈਰ ਛੂਹਣ ‘ਤੇ ਵੀ ਇਤਰਾਜ਼ ਜਤਾਇਆ। ਉਸ ਨੇ ਦਿਲਜੀਤ ਨੂੰ ਹੰਕਾਰੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਹੰਕਾਰ ਹੀ ਉਨ੍ਹਾਂ ਦਾ ਸਭ ਤੋਂ ਵੱਡਾ ਦੁਸ਼ਮਣ ਬਣੇਗਾ।

ਇਸ ਤੋਂ ਇਲਾਵਾ, ਕੈਨੇਡਾ ਵਿੱਚ ਇੱਕ ਸ਼ੋਅ ਦੌਰਾਨ ਹੰਗਾਮਾ ਕਰ ਰਹੇ ਖਾਲਿਸਤਾਨ ਸਮਰਥਕਾਂ ਨੂੰ ਬਾਹਰ ਕੱਢਣ ਦੀ ਗੱਲ ਕਰਨ ‘ਤੇ ਵੀ ਪੰਨੂ ਨੇ ਨਾਰਾਜ਼ਗੀ ਜਤਾਈ ਸੀ। ਉਸ ਨੇ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਸੀ ਕਿ ਖਾਲਿਸਤਾਨ ਦੇ ਝੰਡੇ ਲੈ ਕੇ ਆਏ ਲੋਕਾਂ ਨੂੰ ਬਾਹਰ ਕੱਢਣ ਵਾਲਾ ਬਿਆਨ ਦਿਲਜੀਤ ਨੂੰ ਭਾਰੀ ਪੈ ਸਕਦਾ ਹੈ।

Leave a Reply

Your email address will not be published. Required fields are marked *