Saturday, September 12Punjabi People

‘ਗੈਂਗਸਟਰਾਂ ਤੇ ਵਾਰ’ ਦੇ 214ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 634 ਟਿਕਾਣਿਆਂ ’ਤੇ ਛਾਪੇਮਾਰੀ; 352 ਗ੍ਰਿਫ਼ਤਾਰ

ਚੰਡੀਗੜ੍ਹ, 22 ਅਗਸਤ 2026: ਪੰਜਾਬ ਨੂੰ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ 214ਵੇਂ ਦਿਨ ਸੂਬੇ ਭਰ ਵਿੱਚ ਵੱਡੀ ਪੱਧਰ ’ਤੇ ਕਾਰਵਾਈ ਕੀਤੀ ਗਈ। ਪੁਲਿਸ ਟੀਮਾਂ ਨੇ ਗੈਂਗਸਟਰਾਂ ਦੇ ਸਾਥੀਆਂ ਅਤੇ ਉਨ੍ਹਾਂ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਪਹਿਲਾਂ ਤੋਂ ਪਛਾਣੇ ਅਤੇ ਮੈਪ ਕੀਤੇ 634 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਇਸ ਮੁਹਿੰਮ ਦੌਰਾਨ ਪੁਲਿਸ ਨੇ 352 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ 4 ਹਥਿਆਰ ਵੀ ਬਰਾਮਦ ਕੀਤੇ ਗਏ। ਇਸ ਕਾਰਵਾਈ ਨਾਲ 20 ਜਨਵਰੀ 2026 ਨੂੰ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 63,417 ਹੋ ਗਈ ਹੈ।

ਇਸ ਤੋਂ ਇਲਾਵਾ ਪੁਲਿਸ ਵੱਲੋਂ 197 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ ਗਈ। ਛਾਪੇਮਾਰੀ ਦੌਰਾਨ ਪੁਲਿਸ ਟੀਮਾਂ ਨੇ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ 7 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ। ਅਧਿਕਾਰੀਆਂ ਮੁਤਾਬਕ, ਇਹ ਕਾਰਵਾਈ ਗੈਂਗਸਟਰ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਅਪਰਾਧਿਕ ਢਾਂਚੇ ਨੂੰ ਤੋੜਨ ਲਈ ਲਗਾਤਾਰ ਜਾਰੀ ਮੁਹਿੰਮ ਦਾ ਹਿੱਸਾ ਹੈ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

ਪੰਜਾਬ ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗੈਂਗਸਟਰਾਂ, ਲੋੜੀਂਦੇ ਅਪਰਾਧੀਆਂ ਜਾਂ ਕਿਸੇ ਵੀ ਅਪਰਾਧਿਕ ਗਤੀਵਿਧੀ ਸਬੰਧੀ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ 93946-93946 ’ਤੇ ਸਾਂਝੀ ਕਰਨ। ਪੁਲਿਸ ਮੁਤਾਬਕ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ ਜਾਰੀ

ਇਸੇ ਦੌਰਾਨ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 539ਵੇਂ ਦਿਨ ਵੀ ਵੱਡੀ ਕਾਰਵਾਈ ਕੀਤੀ ਗਈ। ਪੁਲਿਸ ਨੇ ਅੱਜ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਦਿਆਂ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋਗ੍ਰਾਮ ਹੈਰੋਇਨ, 17 ਕਿਲੋਗ੍ਰਾਮ ਭੁੱਕੀ, 310 ਨਸ਼ੀਲੀਆਂ ਗੋਲੀਆਂ ਅਤੇ 39,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਪੁਲਿਸ ਅਨੁਸਾਰ, ਇਸ ਮੁਹਿੰਮ ਤਹਿਤ ਪਿਛਲੇ 539 ਦਿਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਹੁਣ 76,330 ਤੱਕ ਪਹੁੰਚ ਗਈ ਹੈ।

ਨਸ਼ਿਆਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੀਆਂ ਸੇਵਾਵਾਂ ਨਾਲ ਜੋੜਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਪੁਨਰਵਾਸ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ

Leave a Reply

Your email address will not be published. Required fields are marked *