
ਚੰਡੀਗੜ੍ਹ, 25 ਮਈ 2026: ਪੰਜਾਬ ਸਰਕਾਰ ਨੇ ਨੈਗੋਸੀਏਬਲ ਇੰਸਟਰੂਮੈਂਟਸ ਐਕਟ-1881 ਦੀ ਧਾਰਾ 25 ਤਹਿਤ ਈਦ-ਉੱਲ-ਜੂਹਾ (ਬਕਰੀਦ) ਦੇ ਮੌਕੇ 28 ਮਈ 2026 (ਵੀਰਵਾਰ) ਨੂੰ ਪੰਜਾਬ ਭਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਇਹ ਗਜ਼ਟਿਡ ਛੁੱਟੀ 27 ਮਈ 2026 ਲਈ ਐਲਾਨੀ ਗਈ ਸੀ, ਪਰ ਹੁਣ ਸੋਧ ਕਰਦੇ ਹੋਏ ਛੁੱਟੀ ਦੀ ਤਾਰੀਖ 28 ਮਈ 2026 ਕਰ ਦਿੱਤੀ ਗਈ ਹੈ।
ਬੁਲਾਰੇ ਮੁਤਾਬਕ, ਇਸ ਸਬੰਧੀ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਅੱਜ ਨਵਾਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
