Tuesday, November 3Punjabi People

ਭਵਾਨੀਗੜ੍ਹ ’ਚ ਵਿਜੀਲੈਂਸ ਦਾ ਐਕਸ਼ਨ, 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏਐਸਆਈ ਤਰਸੇਮ ਲਾਲ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 3 ਨਵੰਬਰ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਸੰਗਰੂਰ ਦੇ ਥਾਣਾ ਡਿਡਬਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਤਰਸੇਮ ਲਾਲ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪੁਲਿਸ ਮੁਲਾਜ਼ਮ ਖ਼ਿਲਾਫ਼ ਇਹ ਕਾਰਵਾਈ ਅਨਾਜ ਮੰਡੀ ਭਵਾਨੀਗੜ੍ਹ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।

ਸ਼ਿਕਾਇਤਕਰਤਾ ਅਨੁਸਾਰ, ਏਐਸਆਈ ਤਰਸੇਮ ਲਾਲ ਨੇ ਕਿਸੇ ਹੋਰ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਨਾ ਕਰਨ ਦੇ ਬਦਲੇ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਦੌਰਾਨ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਗਈ ਸੀ।

ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਇਸ ਦੀ ਸੂਚਨਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨੂੰ ਦਿੱਤੀ ਗਈ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਏਐਸਆਈ ਤਰਸੇਮ ਲਾਲ ਨੂੰ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਮੌਕੇ ’ਤੇ ਹੀ ਦਬੋਚ ਲਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *