Saturday, August 8Punjabi People

ਲੁਧਿਆਣਾ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, CCTV ਫੁਟੇਜ ਆਈ ਸਾਹਮਣੇ; ਇਲਾਕੇ ਵਿੱਚ ਦਹਿਸ਼ਤ

ਲੁਧਿਆਣਾ, 8 ਅਗਸਤ 2026: ਲੁਧਿਆਣਾ ਵਿੱਚ ਦੇਰ ਰਾਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸੁਭਾਸ਼ ਨਗਰ ਅਤੇ ਸੁੰਦਰ ਨਗਰ ਇਲਾਕੇ ਵਿੱਚ ਵਾਪਰੀ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕੁਝ ਹਮਲਾਵਰ ਨੌਜਵਾਨ ’ਤੇ ਗੋਲੀਬਾਰੀ ਕਰਦੇ ਦਿਖਾਈ ਦੇ ਰਹੇ ਹਨ।

ਜਾਣਕਾਰੀ ਮੁਤਾਬਕ ਇਹ ਵਾਰਦਾਤ ਰਾਤ ਕਰੀਬ 11:30 ਵਜੇ ਵਾਪਰੀ। ਮ੍ਰਿਤਕ ਦੀ ਪਛਾਣ 25 ਸਾਲਾ ਹਰਜਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਹਰਜਿੰਦਰ ਸਿੰਘ ਇਕੱਲਾ ਸੀ। ਇਸ ਦੌਰਾਨ ਹਮਲਾਵਰਾਂ ਨੇ ਉਸ ’ਤੇ ਕਥਿਤ ਤੌਰ ’ਤੇ ਪੰਜ ਗੋਲੀਆਂ ਚਲਾਈਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਗੋਲੀਆਂ ਲੱਗਣ ਤੋਂ ਬਾਅਦ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

CCTV ਫੁਟੇਜ ਵਿੱਚ ਕੈਦ ਹੋਈ ਵਾਰਦਾਤ

ਘਟਨਾ ਨਾਲ ਸਬੰਧਤ ਸਾਹਮਣੇ ਆਈ CCTV ਫੁਟੇਜ ਵਿੱਚ ਹਮਲਾਵਰ ਗੋਲੀਬਾਰੀ ਕਰਦੇ ਦਿਖਾਈ ਦੇ ਰਹੇ ਹਨ। ਪੁਲਿਸ ਵੱਲੋਂ ਫੁਟੇਜ ਨੂੰ ਕਬਜ਼ੇ ਵਿੱਚ ਲੈ ਕੇ ਹਮਲਾਵਰਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਵਾਰਦਾਤ ਦੇ ਪਿੱਛੇ ਕੀ ਕਾਰਨ ਸੀ ਅਤੇ ਹਮਲਾਵਰਾਂ ਦੀ ਮ੍ਰਿਤਕ ਨਾਲ ਕੋਈ ਪੁਰਾਣੀ ਰੰਜਿਸ਼ ਸੀ ਜਾਂ ਨਹੀਂ, ਇਸ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਨੌਜਵਾਨ ਦੇ ਕਤਲ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਅਗਲੇਰੀ ਕਾਰਵਾਈ ਜਾਰੀ ਹੈ।

Leave a Reply

Your email address will not be published. Required fields are marked *