ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 13 ਅਧਿਕਾਰੀਆਂ ਦੇ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ
ਚੰਡੀਗੜ੍ਹ, 7 ਸਤੰਬਰ 2026: ਚੰਡੀਗੜ੍ਹ ਪੁਲਿਸ ਵਿਭਾਗ ਵਿੱਚ ਸੋਮਵਾਰ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੀਨੀਅਰ ਪੁਲਿਸ ਕਪਤਾਨ (SSP) ਦੇ ਦਫ਼ਤਰ ਵੱਲੋਂ ਜਾਰੀ ਹੁਕਮਾਂ ਤਹਿਤ 13 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਸਾਰੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
7 ਸਤੰਬਰ ਨੂੰ ਜਾਰੀ ਕੀਤੇ ਗਏ ਹੁਕਮਾਂ ਵਿੱਚ ਸਬੰਧਤ ਸਾਰੇ ਅਧਿਕਾਰੀਆਂ ਨੂੰ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ ’ਤੇ ਤੁਰੰਤ ਜ਼ਿੰਮੇਵਾਰੀ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਆਪਣੀ ਜੁਆਇਨਿੰਗ ਅਤੇ ਪਾਲਣਾ ਸਬੰਧੀ ਰਿਪੋਰਟ 24 ਘੰਟਿਆਂ ਦੇ ਅੰਦਰ ਐਸਐਸਪੀ ਦਫ਼ਤਰ ਨੂੰ ਭੇਜਣ ਲਈ ਕਿਹਾ ਗਿਆ ਹੈ।
ਇੰਸਪੈਕਟਰ ਪੱਧਰ ’ਤੇ ਵੀ ਤਬਾਦਲੇ
ਹੁਕਮਾਂ ਅਨੁਸਾਰ ਇੰਸਪੈਕਟਰ/ਐਲਆਰ ਰਵਦੀਪ ਸਿੰਘ ਨੂੰ ਪੁਲਿਸ ਪੋਸਟ-43 ਦੇ ਇੰਚਾਰਜ ਦੇ ਅਹੁਦੇ ਤੋਂ ਤਬਦੀਲ ਕਰਕੇ ਥਾਣਾ-39 ਵਿੱਚ ਸਹਾਇਕ ਐਸਐਚਓ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸੇ ਤਰ੍ਹਾਂ ਇੰਸਪੈਕਟਰ/ਐਲਆਰ ਚੰਦਰ ਮੁਖੀ ਨੂੰ ਪੁਲਿਸ ਪੋਸਟ ਆਈਐਸਬੀਟੀ-17 ਤੋਂ ਤਬਦੀਲ ਕਰਕੇ ਥਾਣਾ-17 ਵਿੱਚ ਸਹਾਇਕ ਐਸਐਚਓ ਲਗਾਇਆ ਗਿਆ ਹੈ। ਇ...
