ਪੰਜਾਬ-ਹਰਿਆਣਾ ਹਾਈ ਕੋਰਟ ਦਾ ਅਹਿਮ ਫੈਸਲਾ, DIG ਰੈਂਕ ਤੋਂ ਹੇਠਾਂ ਦਾ ਅਧਿਕਾਰੀ ਨਹੀਂ ਦੇ ਸਕਦਾ ਫੇਸਬੁੱਕ ਪੇਜ ਬੰਦ ਕਰਨ ਦੇ ਹੁਕਮ
ਚੰਡੀਗੜ੍ਹ, 21 ਅਕਤੂਬਰ 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੰਟਰਨੈੱਟ ’ਤੇ ਖ਼ਬਰਾਂ ਪ੍ਰਕਾਸ਼ਿਤ ਕਰਨ ਵਾਲੀਆਂ ਕੰਪਨੀਆਂ ਨੂੰ ਅਹਿਮ ਰਾਹਤ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਪੁਲਿਸ ਅਧਿਕਾਰੀ ਆਪਣੀ ਮਰਜ਼ੀ ਨਾਲ ਕਿਸੇ ਨਿਊਜ਼ ਸੰਸਥਾ ਦਾ ਫੇਸਬੁੱਕ ਪੇਜ ਬੰਦ ਕਰਨ ਦੇ ਨਿਰਦੇਸ਼ ਜਾਰੀ ਨਹੀਂ ਕਰ ਸਕਦੇ। ਅਦਾਲਤ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਮੱਗਰੀ ਜਾਂ ਪੇਜ ਤੱਕ ਪਹੁੰਚ ਨੂੰ ਰੋਕਣ ਲਈ ਕਾਨੂੰਨ ਵੱਲੋਂ ਨਿਰਧਾਰਤ ਨਿਯਮਾਂ ਅਤੇ ਅਧਿਕਾਰ ਖੇਤਰ ਦੀ ਪਾਲਣਾ ਕਰਨੀ ਲਾਜ਼ਮੀ ਹੈ। ਕੋਈ ਵੀ ਅਧਿਕਾਰੀ ਆਪਣੀਆਂ ਕਾਨੂੰਨੀ ਸ਼ਕਤੀਆਂ ਤੋਂ ਬਾਹਰ ਜਾ ਕੇ ਅਜਿਹਾ ਹੁਕਮ ਜਾਰੀ ਨਹੀਂ ਕਰ ਸਕਦਾ।
ਜਸਟਿਸ ਤ੍ਰਿਭੁਵਨ ਦਹੀਆ ਦੀ ਅਗਵਾਈ ਵਾਲੇ ਬੈਂਚ ਨੇ ਇਹ ਟਿੱਪਣੀਆਂ ਹਰਿਆਣਾ ਦੇ ਯਮੁਨਾਨਗਰ ਵਿੱਚ ਪੁਲਿਸ ਸੁਪਰਡੈਂਟ (ਐੱਸਪੀ) ਵੱਲੋਂ ਜਾਰੀ ਕੀਤੇ ਗਏ ਇੱਕ ਨਿਰਦੇਸ਼ ਨੂੰ ਰੱਦ ਕਰਦਿਆਂ ਕੀਤੀਆਂ। ਅਦਾਲਤ ਨੇ ਮੰਨਿਆ ਕਿ ਸਬੰਧਤ ਐੱਸਪੀ ਵੱਲੋਂ ਫੇਸਬੁੱਕ ਪੇਜ ਨੂੰ ਬੰਦ ਕਰਨ ਲਈ ਦਿੱਤਾ ਗਿਆ ਨਿਰਦੇਸ਼ ਉਸ ਦੇ ਅਧਿਕਾਰ ਖੇਤਰ ਤੋਂ ਬਾਹਰ ਸੀ ਅਤੇ ਕਾਨੂੰਨੀ ਪ੍ਰਬੰਧਾਂ ਦੀ ਉਲੰਘਣਾ ਕਰਦਾ ਸੀ।
ਇਹ ਮਾਮਲਾ ‘ਹਰ...









