ਦਿਵਿਆਂਗ ਲੋਕਾਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਮੁਸ਼ਕਲਾਂ ਦੇ ਸਮਾਧਾਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ — ਡਾ. ਬਲਜੀਤ ਕੌਰ
ਚੰਡੀਗੜ੍ਹ, 30 ਮਾਰਚ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਦਿਵਿਆਂਗ ਵਿਅਕਤੀਆਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਵੱਲ ਵੀ ਖ਼ਾਸ ਧਿਆਨ ਦੇ ਰਹੀ ਹੈ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ।
ਉਨ੍ਹਾਂ ਕਿਹਾ ਕਿ ਸਰਕਾਰ ਦਿਵਿਆਂਗ ਲੋਕਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਜਲਦੀ ਅਤੇ ਪ੍ਰਭਾਵਸ਼ਾਲੀ ਹੱਲ ਕਰਨ ਲਈ ਪੂਰੀ ਤਰ੍ਹਾਂ ਕਟਿਬੱਧ ਹੈ।
ਪੰਜਾਬ ਭਵਨ, ਚੰਡੀਗੜ੍ਹ ਵਿਖੇ ਦਿਵਿਆਂਗ ਯੂਨੀਅਨਾਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਯੂਨੀਅਨਾਂ ਨਾਲ ਮੀਟਿੰਗ ਦੀ ਅਗਵਾਈ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਦੋਵੇਂ ਵਰਗ ਸੂਬੇ ਦੇ ਸਮਾਜਿਕ ਭਲਾਈ ਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਜਿੱਥੇ ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ ਲਈ ਜ਼ਮੀਨੀ ਪੱਧਰ ‘ਤੇ ਸੇਵਾਵਾਂ ਦੇ ਰਹੇ ਹਨ, ...









