ਪੰਜਾਬ ਵਿੱਚ ਨਿਵੇਸ਼ ਦੀ ਗਤੀ ਬਰਕਰਾਰ: ਅੰਮ੍ਰਿਤਸਰ ਵਿੱਚ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ
ਚੰਡੀਗੜ੍ਹ, 28 ਮਾਰਚ 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਜਾਣਕਾਰੀ ਦਿੱਤੀ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਵੱਲੋਂ ਅੰਮ੍ਰਿਤਸਰ ਵਿੱਚ ਵਿਸ਼ਵ-ਪੱਧਰੀ ਹੋਸਪਿਟੈਲਿਟੀ ਪ੍ਰੋਜੈਕਟ ਦੇ ਵਿਕਾਸ ਲਈ ਐਮਓਯੂ ਸਾਈਨ ਕੀਤਾ ਗਿਆ ਹੈ। ਇਹ ਪ੍ਰੋਜੈਕਟ ਪੰਜਾਬ ਦੇ ਸੈਰ-ਸਪਾਟਾ ਅਤੇ ਹੋਟਲ ਉਦਯੋਗ ਨੂੰ ਨਵੀਂ ਦਿਸ਼ਾ ਦੇਵੇਗਾ।
ਇਹ ਸਮਝੌਤਾ ਦੋਵਾਂ ਧਿਰਾਂ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੋਇਆ, ਜਿਨ੍ਹਾਂ ਵਿੱਚ ਓਬਰਾਏ ਗਰੁੱਪ ਦੇ ਕਾਰਪੋਰੇਟ ਅਤੇ ਕਾਨੂੰਨੀ ਮਾਮਲਿਆਂ ਦੇ ਪ੍ਰਧਾਨ ਆਰ. ਸ਼ੰਕਰ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਦੇ ਡਾਇਰੈਕਟਰ ਡਾ. ਸ਼ਾਹਬਾਜ਼ ਸਿੰਘ, ਡਾ. ਅਵਤਾਰ ਸਿੰਘ ਅਤੇ ਡਾ. ਅਮਨਦੀਪ ਕੌਰ ਸ਼ਾਮਲ ਸਨ। ਸਮਾਗਮ ਵਿੱਚ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਵੀ ਮੌਜੂਦ ਰਹੇ।
ਮੰਤਰੀ ਨੇ ਦੱਸਿਆ ਕਿ ਇਹ 150 ਕਮਰਿਆਂ ਵਾਲਾ ਹੋਟਲ ਪ੍ਰੋਜੈਕਟ ਟ੍ਰਾਈਡੈਂਟ ਬ੍ਰਾਂਡ ਹੇਠ ਤਿਆਰ ਕੀਤਾ ਜਾਵੇਗਾ। ਇਹ ਅੰਮ੍ਰਿਤਸਰ-ਤਰਨ ਤਾਰਨ ਰੋਡ ‘ਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਲਗਭਗ 3 ਕਿਲੋਮੀਟਰ ਦੂਰ ਬਣੇਗਾ। ਤਕਰੀਬਨ 3 ਏਕੜ ਵ...









