ਪੀ.ਏ.ਯੂ. ਦੇ ਕਿਸਾਨ ਮੇਲੇ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵੱਲੋਂ ਬੇਹਤਰੀਨ ਪ੍ਰਦਰਸ਼ਨ ਕੀਤਾ ਗਿਆ
ਸ੍ਰੀ ਮੁਕਤਸਰ ਸਾਹਿਬ, 23 ਮਾਰਚ 2026: ਲੁਧਿਆਣਾ ਵਿਖੇ 20-21 ਮਾਰਚ 2026 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ‘ਖੇਤੀ ਵਿਭਿੰਨਤਾ ਅਪਣਾਓ, ਵਾਤਾਵਰਨ ਬਚਾਓ’ ਥੀਮ ਹੇਠ ਆਯੋਜਿਤ ਮੁੱਖ ਕਿਸਾਨ ਮੇਲੇ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੀ ਟੀਮ ਅਤੇ ਇਲਾਕੇ ਦੇ ਅਗੇਵਾਨ ਕਿਸਾਨਾਂ ਨੇ ਉਤਕ੍ਰਿਸ਼ਟ ਪ੍ਰਦਰਸ਼ਨ ਕਰਦੇ ਹੋਏ ਮਹੱਤਵਪੂਰਨ ਸਨਮਾਨ ਆਪਣੇ ਨਾਮ ਕੀਤੇ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਨੂੰ ਯੂਨੀਵਰਸਿਟੀ ਦੇ ਹੋਰ ਕੇਂਦਰਾਂ ਵਿੱਚੋਂ ਕਿਸਾਨਾਂ ਤੱਕ ਖੇਤੀਬਾੜੀ ਜਾਣਕਾਰੀ ਦੀ ਸਭ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਪਹਿਲਾ ਸਥਾਨ ਹਾਸਲ ਹੋਇਆ। ਇਹ ਉਪਲਬਧੀ ਕੇਂਦਰ ਵੱਲੋਂ ਨਿਰੰਤਰ ਕੀਤੀਆਂ ਜਾ ਰਹੀਆਂ ਜਾਗਰੂਕਤਾ ਅਤੇ ਤਕਨੀਕੀ ਪ੍ਰਸਾਰ ਦੀਆਂ ਕੋਸ਼ਿਸ਼ਾਂ ਦਾ ਪਰਿਣਾਮ ਹੈ।
ਇਸਦੇ ਨਾਲ ਹੀ, ਜ਼ਿਲ੍ਹੇ ਦੇ ਪ੍ਰਗਤੀਸ਼ੀਲ ਕਿਸਾਨਾਂ ਨੇ ਵੀ ਵੱਖ-ਵੱਖ ਫਸਲਾਂ ਵਿੱਚ ਉੱਚ ਗੁਣਵੱਤਾ ਦੇ ਉਤਪਾਦ ਪੇਸ਼ ਕਰਕੇ ਇਨਾਮ ਜਿੱਤੇ। ਪਿੰਡ ਬੋਦੀਵਾਲਾ ਖੜਕ ਸਿੰਘ ਦੇ ਕਿਸਾਨ ਕੁਲਦੀਪ ਸਿੰਘ ਨੇ ਮਿਰਚ ਅਤੇ ਫੁੱਲਗੋਭੀ ਲਈ ਪਹਿਲਾ ਇਨਾਮ ਹਾਸਲ ਕੀਤਾ। ਪਿੰਡ ਖੁੰਨਣ ਕਲਾ...









