‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਦੇ 426 ਡਰੱਗ ਹਾਟਸਪੌਟਸ ‘ਤੇ ਛਾਪੇ, 248 ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 19 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਜਾਰੀ ਸਖ਼ਤ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਆਪਣੀ ਨਸ਼ਾ ਵਿਰੋਧੀ ਕਾਰਵਾਈ ਦੇ 383ਵੇਂ ਦਿਨ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ। ਇਹ ਕਾਰਵਾਈ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ, ਅਰਥਾਤ ਨਸ਼ਿਆਂ ਦੀ ਖਰੀਦ-ਫਰੋਖ਼ਤ ਵਾਲੀਆਂ ਥਾਵਾਂ, ‘ਤੇ ਕੀਤੀ ਗਈ।
ਇਹ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਅੰਜ਼ਾਮ ਦਿੱਤੀ ਗਈ। ਮੁਹਿੰਮ ਦੀ ਪ੍ਰਭਾਵਸ਼ਾਲੀ ਨਿਗਰਾਨੀ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ।
ਦਿਨ ਭਰ ਚੱਲੀ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਸੂਬੇ ਭਰ ਦੇ 426 ਡਰੱਗ ਹੌਟਸਪੌਟਸ ‘ਤੇ ਛਾਪੇ ਮਾਰੇ। ਇਸ ਦੌਰਾਨ 200 ਐਫਆਈਆਰ ਦਰਜ ਕਰਕੇ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 710 ਗ੍ਰਾਮ ਹੈਰੋਇਨ, 20...



