ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ’ਤੇ ਵਿਵਾਦ, ABVP ਉਮੀਦਵਾਰ ਅੰਕਿਤ ਬਿਧਾਨ ਦੀ ਯੋਗਤਾ ਨੂੰ ASAP ਹਾਈ ਕੋਰਟ ’ਚ ਦੇਵੇਗੀ ਚੁਣੌਤੀ
ਚੰਡੀਗੜ੍ਹ, 31 ਅਗਸਤ 2026: ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਅਤੇ ਵਿਦਿਆਰਥੀ ਮਾਹੌਲ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ABVP ਦੇ ਉਮੀਦਵਾਰ ਅੰਕਿਤ ਬਿਧਾਨ ਦੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਨਾਲ ਜੁੜੀ ਵਿਦਿਆਰਥੀ ਜਥੇਬੰਦੀ ASAP ਨੇ ਚੋਣ ਪ੍ਰਕਿਰਿਆ ਅਤੇ ਖ਼ਾਸ ਤੌਰ ’ਤੇ ਬਿਧਾਨ ਦੀ ਚੋਣ ਲੜਨ ਦੀ ਯੋਗਤਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ।
ASAP ਦਾ ਦਾਅਵਾ ਹੈ ਕਿ ਚੋਣਾਂ ਤੋਂ ਪਹਿਲਾਂ ਹੀ ਉਸ ਵੱਲੋਂ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਉਮੀਦਵਾਰ ਦੀ ਯੋਗਤਾ, ਵਿੱਦਿਅਕ ਰਿਕਾਰਡ, ਕਥਿਤ Unfair Means (UMC) ਮਾਮਲੇ, ਪਿਛਲੇ ਅਨੁਸ਼ਾਸਨੀ ਰਿਕਾਰਡ ਅਤੇ ਚੋਣ ਲੜਨ ਨਾਲ ਸਬੰਧਤ ਹੋਰ ਦਸਤਾਵੇਜ਼ਾਂ ਬਾਰੇ ਲਿਖਤੀ ਤੌਰ ’ਤੇ ਜਾਣੂ ਕਰਵਾਇਆ ਗਿਆ ਸੀ। ਜਥੇਬੰਦੀ ਮੁਤਾਬਕ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਨ੍ਹਾਂ ਇਤਰਾਜ਼ਾਂ ’ਤੇ ਧਿਆਨ ਦੇਣ ਅਤੇ ਮਾਮਲੇ ਦੀ ਜਾਂਚ ਕਰਨ ਦਾ ਭਰੋਸਾ ਦਿੱਤਾ ਸੀ, ਪਰ ਚੋਣਾਂ ਮੁਕੰਮਲ ਹੋਣ ਤੱਕ ਇਸ ਸਬੰਧੀ ਕੋਈ ਪ੍ਰਭਾਵਸ਼ਾਲੀ ਕਾਰਵਾਈ ਸਾਹਮਣੇ ਨਹੀਂ ਆਈ।
...









