13 ਜੂਨ ਨੂੰ ਨਗਰ ਕੌਂਸਲ ਦੀਨਾਨਗਰ ਸਮੇਤ 4 ਨਗਰ ਕੌਂਸਲਾਂ ਲਈ ਪੈਣਗੀਆਂ ਵੋਟਾਂ
ਚੰਡੀਗੜ੍ਹ, 26 ਮਈ 2026: ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ ਚਾਰ ਨਗਰ ਕੌਂਸਲਾਂ ਲਈ ਆਮ ਚੋਣਾਂ ਦੇ ਪ੍ਰੋਗਰਾਮ ਦਾ ਅਧਿਕਾਰਿਕ ਐਲਾਨ ਕਰ ਦਿੱਤਾ ਹੈ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਤਹਿਤ ਜਾਰੀ ਨੋਟੀਫਿਕੇਸ਼ਨ ਦੇ ਆਧਾਰ ‘ਤੇ ਨਗਰ ਕੌਂਸਲ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ 13 ਜੂਨ 2026 ਨੂੰ ਕਰਵਾਈ ਜਾਵੇਗੀ।
ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਚੋਣ ਪ੍ਰੋਗਰਾਮ ਅਨੁਸਾਰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 30 ਮਈ 2026 ਤੋਂ ਸ਼ੁਰੂ ਹੋਵੇਗੀ। ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਜਮ੍ਹਾਂ ਕਰਵਾ ਸਕਣਗੇ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ 2026 ਨਿਰਧਾਰਤ ਕੀਤੀ ਗਈ ਹੈ।
ਨਾਮਜ਼ਦਗੀ ਪੱਤਰਾਂ ਦੀ ਜਾਂਚ 4 ਜੂਨ 2026 ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 5 ਜੂਨ 2026 ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਇਸ ਤੋਂ ਬਾਅਦ ਚੋਣ ਮੈਦਾਨ ਵਿੱਚ ਰਹਿਣ ਵਾਲੇ ...









