ਲਖਨਊ ਸੁਪਰ ਜਾਇੰਟਸ ਦੀ ਕਪਤਾਨੀ ਰਿਸ਼ਭ ਪੰਤ ਤੋਂ ਖੋਹੀ ਜਾ ਸਕਦੀ ਹੈ
ਨਵੀਂ ਦਿੱਲੀ, 24 ਮਈ 2026: ਆਈਪੀਐਲ ਵਿੱਚ ਲਖਨਊ ਸੁਪਰ ਜਾਇੰਟਸ ਦੇ ਕਪਤਾਨ ਰਿਸ਼ਭ ਪੰਤ ਦੀ ਕਪਤਾਨੀ ‘ਤੇ ਸਵਾਲ ਖੜ੍ਹੇ ਹੋ ਗਏ ਹਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਨ੍ਹਾਂ ਤੋਂ ਇਹ ਜ਼ਿੰਮੇਵਾਰੀ ਵਾਪਸ ਲਈ ਜਾ ਸਕਦੀ ਹੈ। ਲਖਨਊ ਟੀਮ ਦੇ ਕ੍ਰਿਕਟ ਡਾਇਰੈਕਟਰ ਟੌਮ ਮੂਡੀ ਨੇ ਸ਼ਨੀਵਾਰ ਨੂੰ ਮੰਨਿਆ ਕਿ ਪੰਤ ਦਬਾਅ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਕਾਮਯਾਬ ਨਹੀਂ ਰਹੇ ਹਨ।
ਉਨ੍ਹਾਂ ਕਿਹਾ ਕਿ ਕਪਤਾਨੀ ਦਾ ਦਬਾਅ ਪੰਤ ਦੀ ਬੱਲੇਬਾਜ਼ੀ ਅਤੇ ਕੁੱਲ ਪ੍ਰਦਰਸ਼ਨ ਨੂੰ ਪ੍ਰਭਾਵਿਤ ਕਰ ਰਿਹਾ ਹੈ ਜਾਂ ਨਹੀਂ, ਇਸ ‘ਤੇ ਗੰਭੀਰ ਵਿਚਾਰ ਕਰਨ ਦੀ ਲੋੜ ਹੈ। ਮੂਡੀ ਦੇ ਅਨੁਸਾਰ ਫਰੈਂਚਾਈਜ਼ੀ ਨੂੰ ਇਹ ਵੇਖਣਾ ਪਵੇਗਾ ਕਿ ਕੀ ਟੀਮ ਦੇ ਹਿੱਤ ਵਿੱਚ ਨੇਤ੍ਰਿਤਵ ਵਿੱਚ ਬਦਲਾਅ ਜ਼ਰੂਰੀ ਹੈ ਜਾਂ ਨਹੀਂ।
ਤਾਜ਼ਾ ਮੈਚ ਵਿੱਚ ਲਖਨਊ ਸੁਪਰ ਜਾਇੰਟਸ ਨੂੰ ਪੰਜਾਬ ਕਿੰਗਜ਼ ਤੋਂ 7 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਪਿਛਲੇ ਦੋ ਸੀਜ਼ਨਾਂ ਵਿੱਚ ਪੰਤ ਦੀ ਕਪਤਾਨੀ ਹੇਠ ਟੀਮ ਨੇ ਕੁੱਲ 28 ਵਿੱਚੋਂ ਸਿਰਫ਼ 10 ਮੈਚ ਹੀ ਜਿੱਤੇ ਹਨ, ਜਿਸ ਕਾਰਨ ਟੀਮ ਦਾ ਪ੍ਰਦਰਸ਼ਨ ਲਗਾਤਾਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਮੌਜੂਦਾ ਸੀਜ਼ਨ ...









