‘ਗੈਂਗਸਟਰਾਂ ‘ਤੇ ਵਾਰ’ ਦਾ 123ਵਾਂ ਦਿਨ: ਪੰਜਾਬ ਪੁਲਿਸ ਵੱਲੋਂ 488 ਥਾਵਾਂ ‘ਤੇ ਛਾਪੇਮਾਰੀ, 222 ਗ੍ਰਿਫ਼ਤਾਰ
ਚੰਡੀਗੜ੍ਹ, 23 ਮਈ 2026: ਪੰਜਾਬ ਵਿੱਚ ਗੈਂਗਸਟਰਾਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਚੱਲ ਰਹੀਆਂ ਵੱਡੀਆਂ ਮੁਹਿੰਮਾਂ ਤਹਿਤ ਪੰਜਾਬ ਪੁਲਿਸ ਨੇ ਅੱਜ ਵੱਡੀ ਕਾਰਵਾਈ ਕੀਤੀ ਹੈ। “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਦੇ 123ਵੇਂ ਦਿਨ ਸੂਬੇ ਭਰ ਵਿੱਚ ਗੈਂਗਸਟਰਾਂ ਨਾਲ ਜੁੜੇ ਅਤੇ ਉਨ੍ਹਾਂ ਦੇ ਸਾਥੀ ਮੰਨੇ ਜਾਂਦੇ ਵਿਅਕਤੀਆਂ ਦੇ ਪਹਿਲਾਂ ਤੋਂ ਪਛਾਣੇ ਗਏ 488 ਟਿਕਾਣਿਆਂ ‘ਤੇ ਇਕੱਠੇ ਛਾਪੇਮਾਰੀ ਕੀਤੀ ਗਈ।
ਪੁਲਿਸ ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਟੀਚੇ ਤਹਿਤ ਲਗਾਤਾਰ ਚੱਲ ਰਹੀ ਸਖ਼ਤ ਮੁਹਿੰਮ ਦਾ ਹਿੱਸਾ ਹੈ, ਜੋ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਸਾਰੀ ਕਾਰਵਾਈ ਨੂੰ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਦੇ ਤਾਲਮੇਲ ਨਾਲ ਅੰਜਾਮ ਦਿੱਤਾ ਜਾ ਰਿਹਾ ਹੈ।
ਅੱਜ ਦੀ ਕਾਰਵਾਈ ਦੌਰਾਨ 222 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚੋਂ ਕੁਝ ਕੋਲੋਂ ਚਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਸ ਨਾਲ ਇਸ ਮੁਹਿੰਮ ਦੇ ਸ਼ੁਰੂ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ...








