Punjab Bandh 15 October: ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ, ਟੋਲ ਪਲਾਜ਼ਾ ਤੋਂ ਲੈ ਕੇ ਆਵਾਜਾਈ ਤੱਕ ਪੈ ਸਕਦਾ ਹੈ ਅਸਰ
ਚੰਡੀਗੜ੍ਹ, 14 ਅਕਤੂਬਰ 2026: ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਅਤੇ ਹੋਰ ਮੰਗਾਂ ਨੂੰ ਲੈ ਕੇ ਪਰਿਵਾਰਕ ਮੈਂਬਰਾਂ, ਸਮਰਥਕਾਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ 15 ਅਕਤੂਬਰ, ਵੀਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸੰਘਰਸ਼ ਕਮੇਟੀ ਮੁਤਾਬਕ ਬੰਦ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ। ਕਮੇਟੀ ਵੱਲੋਂ ਸੂਬੇ ਦੇ ਲੋਕਾਂ, ਵਪਾਰੀਆਂ, ਦੁਕਾਨਦਾਰਾਂ, ਟਰਾਂਸਪੋਰਟਰਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੋਟ ਦੇਣ ਦੀ ਗੱਲ ਕਹੀ ਗਈ ਹੈ।
ਬੰਦ ਦੇ ਸੱਦੇ ਕਾਰਨ ਸੂਬੇ ਵਿੱਚ ਆਵਾਜਾਈ, ਕਾਰੋਬਾਰੀ ਗਤੀਵਿਧੀਆਂ ਅਤੇ ਵਿਦਿਅਕ ਸੰਸਥਾਵਾਂ ਦੇ ਕੰਮਕਾਜ ’ਤੇ ਅਸਰ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਵੱਖ-ਵੱਖ ਸੇਵਾਵਾਂ ਬਾਰੇ ਅੰਤਿਮ ਸਥਿਤੀ ਸਬੰਧਤ ਅਧਿਕਾਰੀਆਂ ਅਤੇ ਸੰਸਥਾਵਾਂ ਵੱਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ’ਤੇ ਨਿਰਭਰ ਕਰੇਗੀ।
ਪੰਜਾਬ ਬੰਦ ਦੌਰਾਨ ਟੋਲ ਪਲਾਜ਼ਾ ਬੰਦ ਰੱਖਣ ਦਾ ਐਲਾਨ
ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਦਿੱਤੇ ਗਏ ਬੰਦ ਦੇ ਸੱਦੇ ਦੇ ਮੱਦੇਨਜ਼ਰ ਟੋਲ ਪਲ...









