ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਦਾ 81ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ ‘ਤੇ ਛਾਪੇ ਮਾਰਕੇ 239 ਮੁਲਜ਼ਮਾਂ ਨੂੰ ਕੀਤਾ ਕਾਬੂ
ਚੰਡੀਗੜ੍ਹ, 11 ਅਪ੍ਰੈਲ 2026: ਮੁੱਖ ਮੰਤਰੀ Bhagwant Singh Mann ਦੇ ਨਿਰਦੇਸ਼ਾਂ ਹੇਠ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ 516 ਪਛਾਣੇ ਹੋਏ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਯਾਦ ਰਹੇ ਕਿ ਇਹ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਪੰਜਾਬ Gaurav Yadav ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸਦਾ ਮਕਸਦ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਇਸ ਦਿਨ ਦੀ ਕਾਰਵਾਈ ਦੌਰਾਨ ਪੁਲਿਸ ਨੇ 239 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 20,395 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 72 ਲੋਕਾਂ ਵਿਰੁੱਧ ਇਹਤਿਆਤੀ ਕਦਮ ਚੁੱਕੇ ਗਏ, ਜਦਕਿ 69 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ 14 ਭਗੌੜੇ ...









