ਵਿਧਾਇਕ ਨਰਿੰਦਰ ਕੌਰ ਭਰਾਜ ਨੇ ਥਲੇਸਾ ਅਤੇ ਹਰਕਿਸ਼ਨਪੁਰਾ ਵਿੱਚ ਵੰਡੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਪ੍ਰਾਪਰਟੀ ਕਾਰਡ
ਸੰਗਰੂਰ, 10 ਅਕਤੂਬਰ 2026: ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਘਰ ਦੀ ਮਾਲਕੀ ਨਾਲ ਸਬੰਧਤ ਦਸਤਾਵੇਜ਼ੀ ਰਿਕਾਰਡ ਹਰ ਪਰਿਵਾਰ ਲਈ ਬੇਹੱਦ ਮਹੱਤਵਪੂਰਨ ਹੈ। ਇਹ ਸਕੀਮ ਪਿੰਡਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਸਬੰਧੀ ਰਿਕਾਰਡ ਮੁਹੱਈਆ ਕਰਵਾਉਣ ਅਤੇ ਜਾਇਦਾਦ ਦੇ ਵੇਰਵਿਆਂ ਵਿੱਚ ਸਪੱਸ਼ਟਤਾ ਲਿਆਉਣ ਵੱਲ ਇੱਕ ਅਹਿਮ ਕਦਮ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਪਣਾ ਘਰ ਹਰ ਵਿਅਕਤੀ ਦੀ ਮਿਹਨਤ, ਪਰਿਵਾਰਕ ਯਾਦਾਂ ਅਤੇ ਭਵਿੱਖ ਦੀਆਂ ਉਮੀਦਾਂ ਨਾਲ ਜੁੜਿਆ ਹੁੰਦਾ ਹੈ। ਘਰ ਦੀ ਮਾਲਕੀ ਨਾਲ ਸਬੰਧਤ ਦਸਤਾਵੇਜ਼ ਮਿਲਣ ਨਾਲ ਪਰਿਵਾਰਾਂ ਨੂੰ ਆਪਣੇ ਰਿਕਾਰਡ ਬਾਰੇ ਵਧੇਰੇ ਸਪੱਸ਼ਟਤਾ ਅਤੇ ਭਰੋਸਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡਾਂ ਦੀ ਵੰਡ ਨਾਲ ਪਿੰਡਾਂ ਦੇ ਲੋਕਾਂ ਨੂੰ ਆਪਣੇ ਘਰਾਂ ਨਾਲ ਸਬੰਧਤ ਦਸਤਾਵੇਜ਼ ਸੰਭਾਲਣ ਅਤੇ ਜਾਇਦਾਦ ਦੇ ਰਿਕਾਰਡ ਨੂੰ ਸੁਚੱਜੇ ਢੰਗ ਨਾਲ ਰੱਖਣ ਵਿੱਚ ਮਦਦ ਮਿਲੇਗੀ।...









