Monday, September 14Punjabi People

Tag: Hot news

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਹਥਕੰਡੇ ਅਪਣਾ ਰਹੀ ਭਾਜਪਾ: CM ਮਾਨ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਹਥਕੰਡੇ ਅਪਣਾ ਰਹੀ ਭਾਜਪਾ: CM ਮਾਨ

Breaking News, CHANDIGARH NEWS, Punjab News
ਚੰਡੀਗੜ੍ਹ, 20 ਅਗਸਤ 2026: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਹਿ-ਇੰਚਾਰਜ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਈ.ਡੀ. ਪਾਰਟੀ’ ਕਹੀ ਜਾਣ ਵਾਲੀ ਭਾਜਪਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਸਿਆਸੀ ਆਧਾਰ ਨਾ ਹੋਣ ਕਾਰਨ ਭਾਜਪਾ ਆਪਣੇ ਵਿਰੋਧੀਆਂ ਨੂੰ ਬਦਨਾਮ ਕਰਨ, ਡਰਾਉਣ ਅਤੇ ਦਬਾਅ ਬਣਾਉਣ ਲਈ ਈ.ਡੀ. ਅਤੇ ਸੀ.ਬੀ.ਆਈ. ਵਰਗੀਆਂ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਸਿਆਸੀ ਬਦਲਾਖੋਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਹਿੱਤ ਵਿੱਚ ਕੰਮ ਕਰਨ ਤੋਂ ਨਹੀਂ ਰੋਕ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਸਰਕਾਰ ਦਾ ਕੰਮ ਪਹਿਲਾਂ ਵਾਂਗ ਜਾਰੀ ਰਹੇਗਾ। ਐਕਸ ’ਤੇ ਸਾਂਝੀ ਕੀਤੀ ਇੱਕ ਪੋਸਟ ਵਿੱਚ ਭਗਵੰਤ ਮਾਨ ਨੇ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਬਦਲਾਖੋਰੀ ਦੀ ਮਿਸਾਲ ਦੱਸਿਆ। ਉਨ੍ਹਾਂ ਦੋਸ਼ ਲਾ...
ਚੰਡੀਗੜ੍ਹ ਵਿੱਚ 21 ਅਗਸਤ ਨੂੰ ਨਿੱਜੀ ਸਕੂਲ ਰਹਿਣਗੇ ਬੰਦ, ਪ੍ਰਸ਼ਾਸਨ ਵੱਲੋਂ ਐਲਾਨ

ਚੰਡੀਗੜ੍ਹ ਵਿੱਚ 21 ਅਗਸਤ ਨੂੰ ਨਿੱਜੀ ਸਕੂਲ ਰਹਿਣਗੇ ਬੰਦ, ਪ੍ਰਸ਼ਾਸਨ ਵੱਲੋਂ ਐਲਾਨ

CHANDIGARH NEWS
ਚੰਡੀਗੜ੍ਹ, 20 ਅਗਸਤ 2026: ਪੰਜਾਬ ਵਿੱਚ 21 ਅਗਸਤ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਕਈ ਪ੍ਰਾਈਵੇਟ ਸਕੂਲਾਂ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸ਼ੁੱਕਰਵਾਰ ਨੂੰ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ, ਇਸ ਲਈ ਜ਼ਿਆਦਾਤਰ ਸਕੂਲਾਂ ਵੱਲੋਂ ਆਨਲਾਈਨ ਕਲਾਸਾਂ ਲਗਾਈਆਂ ਜਾਣਗੀਆਂ। ਇਸ ਸਬੰਧੀ ਮਾਪਿਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ। ਕਈ ਸਕੂਲਾਂ ਨੇ ਪੰਜਾਬ ਅਤੇ ਪੰਚਕੂਲਾ ਵਿੱਚ ਰਹਿਣ ਵਾਲੇ ਅਧਿਆਪਕਾਂ ਨੂੰ ਵੀ 21 ਅਗਸਤ ਨੂੰ ਸਕੂਲ ਨਾ ਆਉਣ ਦੇ ਨਿਰਦੇਸ਼ ਦਿੱਤੇ ਹਨ। ਅਜਿਹੇ ਅਧਿਆਪਕ ਆਪਣੇ ਘਰਾਂ ਤੋਂ ਹੀ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਉਣਗੇ। ਭਵਨ ਵਿਦਿਆਲਿਆ ਸਕੂਲ ਦੇ ਮੁਹਾਲੀ ਅਤੇ ਪੰਚਕੂਲਾ ਵਿੱਚ ਰਹਿੰਦੇ ਅਧਿਆਪਕ ਵੀ ਆਪਣੇ-ਆਪਣੇ ਘਰਾਂ ਤੋਂ ਆਨਲਾਈਨ ਕਲਾਸਾਂ ਲੈਣਗੇ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਫੈਸਲਾ ਜਾਣਕਾਰੀ ਅਨੁਸਾਰ ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ...
CM ਨਾਇਬ ਸਿੰਘ ਸੈਣੀ ਦਾ ਵਿਦੇਸ਼ੀ ਵਿਦਿਆਰਥੀਆਂ ਨਾਲ ਸੰਵਾਦ, 14 ਦੇਸ਼ਾਂ ਦੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

CM ਨਾਇਬ ਸਿੰਘ ਸੈਣੀ ਦਾ ਵਿਦੇਸ਼ੀ ਵਿਦਿਆਰਥੀਆਂ ਨਾਲ ਸੰਵਾਦ, 14 ਦੇਸ਼ਾਂ ਦੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

Haryana news
ਚੰਡੀਗੜ੍ਹ, 20 ਅਗਸਤ 2026: ਹਰਿਆਣਾ ਸਰਕਾਰ ਵੱਲੋਂ ਸੂਬੇ ਨੂੰ ਵਿਸ਼ਵ ਪੱਧਰ ’ਤੇ ਜੋੜਨ ਅਤੇ ਨੌਜਵਾਨਾਂ ਲਈ ਅੰਤਰਰਾਸ਼ਟਰੀ ਸਿੱਖਿਆ ਤੇ ਰੁਜ਼ਗਾਰ ਦੇ ਮੌਕਿਆਂ ਦਾ ਦਾਇਰਾ ਵਧਾਉਣ ਲਈ ‘ਗੋ ਗਲੋਬਲ’ ਪਹੁੰਚ ਤਹਿਤ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਸੰਤ ਕਬੀਰ ਕੁਟੀਰ ਵਿਖੇ ਸੂਬੇ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦੇਸ਼ੀ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਵਿਦੇਸ਼ੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਬਹੁਤ ਤੇਜ਼ੀ ਨਾਲ ਬਦਲ ਰਹੀ ਹੈ ਅਤੇ ਤਕਨਾਲੋਜੀ ਇਸ ਬਦਲਾਅ ਦਾ ਮੁੱਖ ਹਿੱਸਾ ਬਣ ਚੁੱਕੀ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ, ਰੋਬੋਟਿਕਸ ਅਤੇ ਹੋਰ ਆਧੁਨਿਕ ਤਕਨਾਲੋਜੀਆਂ ਨੇ ਸਿੱਖਿਆ, ਸਿਹਤ, ਖੇਤੀਬਾੜੀ ਅਤੇ ਹੋਰ ਕਈ ਖੇਤਰਾਂ ਵਿੱਚ ਨਵੇਂ ਮੌਕੇ ਪੈਦਾ ਕੀਤੇ ਹਨ। ਅਜਿਹੇ ਸਮੇਂ ਵਿੱਚ ਨੌਜਵਾਨਾਂ ਲਈ ਨਿਰੰਤਰ ਸਿੱਖਦੇ ਰਹਿਣਾ, ਨਵੀਆਂ ਤਕਨਾਲੋਜੀਆਂ ਨੂੰ ਅਪਣਾਉਣਾ ਅਤੇ ਵਿਸ਼ਵ ਪੱਧਰ ’ਤੇ ਹੋ ਰਹੇ ਬਦਲਾਅ ਨਾਲ ਆਪਣੇ ਆਪ ਨੂੰ ਢਾਲਣਾ ਬਹੁਤ ਜ਼ਰੂਰੀ ਹੈ। ਉਨ੍...
ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਨਾਲ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਇੱਕ ਕਲਿੱਕ ’ਤੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਨਾਲ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਇੱਕ ਕਲਿੱਕ ’ਤੇ: ਹਰਪਾਲ ਸਿੰਘ ਚੀਮਾ

Breaking News, CHANDIGARH NEWS, Punjab News
ਚੰਡੀਗੜ੍ਹ, 20 ਅਗਸਤ 2026: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਪਾਰਦਰਸ਼ੀ, ਤੇਜ਼ ਅਤੇ ਸੁਖਾਲਾ ਬਣਾਉਣ ਲਈ ਕੀਤੇ ਜਾ ਰਹੇ ਡਿਜੀਟਲ ਸੁਧਾਰਾਂ ਤਹਿਤ ਹੁਣ ‘ਆਲ ਇੰਡੀਆ ਟੂਰਿਸਟ ਪਰਮਿਟ’ (ਏ.ਆਈ.ਟੀ.ਪੀ.) ਬਿਨੈਕਾਰਾਂ ਨੂੰ ਸਿੱਧੇ ਆਨਲਾਈਨ ਜਾਰੀ ਕੀਤਾ ਜਾਵੇਗਾ। ਇਹ ਪਰਮਿਟ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਅਧਿਕਾਰਤ ‘ਪਰਿਵਹਨ’ ਪੋਰਟਲ ਰਾਹੀਂ ਪ੍ਰਾਪਤ ਕੀਤੇ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਹਿਲਾਂ ਟੂਰਿਸਟ ਵਾਹਨ ਆਪਰੇਟਰਾਂ ਨੂੰ ਆਪਣੇ ਪ੍ਰਿੰਟ ਕੀਤੇ ਪਰਮਿਟ ਲੈਣ ਲਈ ਸਟੇਟ ਟਰਾਂਸਪੋਰਟ ਅਥਾਰਟੀ, ਮੋਹਾਲੀ (PB01) ਦੇ ਦਫ਼ਤਰ ਵਿੱਚ ਖੁਦ ਜਾਣਾ ਪੈਂਦਾ ਸੀ। ਹੁਣ ਆਨਲਾਈਨ ਸਹੂਲਤ ਸ਼ੁਰੂ ਹੋਣ ਨਾਲ ਉਹ ਘਰ ਜਾਂ ਦਫ਼ਤਰ ਤੋਂ ਹੀ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਡਿਜੀਟਲ ਪਹਿਲ ਨਾਲ ਸਰਕਾਰੀ ਦਫ਼ਤਰਾਂ ਵਿੱਚ ਨਿੱਜੀ ਤੌਰ ’ਤੇ ਜਾਣ ਦੀ ਲੋੜ ਖ਼ਤਮ ਹੋ ਗਈ ਹੈ ਅਤੇ ਟੂਰਿਸਟ ਵਾਹਨ ਆਪਰੇਟਰਾਂ ਨੂੰ ਵੱਡੀ ਸਹੂਲਤ ਮਿਲੇਗੀ। ਚੀਮਾ ਨੇ ਕਿਹਾ ਕਿ ਭਗਵੰਤ ਮ...
ਮੌਸਮ ਨੇ ਲਈ ਕਰਵਟ: ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ, ਲੋਕਾਂ ਨੂੰ ਗਰਮੀ ਤੋਂ ਰਾਹਤ

ਮੌਸਮ ਨੇ ਲਈ ਕਰਵਟ: ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ, ਲੋਕਾਂ ਨੂੰ ਗਰਮੀ ਤੋਂ ਰਾਹਤ

CHANDIGARH NEWS, Punjab News
ਚੰਡੀਗੜ੍ਹ, 20 ਅਗਸਤ 2026: ਪੰਜਾਬ ਵਿੱਚ ਮੌਨਸੂਨ ਦੀ ਸਰਗਰਮੀ ਕਾਰਨ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਵੀਰਵਾਰ ਸਵੇਰ ਤੋਂ ਹੀ ਜਲੰਧਰ ਅਤੇ ਪਠਾਨਕੋਟ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਮੀਂਹ ਅਤੇ ਬੱਦਲਵਾਈ ਦੇ ਪ੍ਰਭਾਵ ਕਾਰਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਇਸ ਨਾਲ ਸੂਬੇ ਦਾ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ 35.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਸੂਬੇ ਵਿੱਚ ਸਭ ਤੋਂ ਵੱਧ ਰਿਹਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਦੀ ਵੱਡੀ ਕਾਰਵਾਈ, 924 NDPS ਕੇਸਾਂ ਵਿੱਚ 1,331 ਮੁਲਜ਼ਮ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਦੀ ਵੱਡੀ ਕਾਰਵਾਈ, 924 NDPS ਕੇਸਾਂ ਵਿੱਚ 1,331 ਮੁਲਜ਼ਮ ਗ੍ਰਿਫ਼ਤਾਰ

Punjab News
ਫਾਜ਼ਿਲਕਾ, 20 ਅਗਸਤ 2026: ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਤੇ ‘ਗੈਂਗਸਟਰਾਂ ਵਿਰੁੱਧ ਜੰਗ’ ਮੁਹਿੰਮ ਤਹਿਤ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਪਿਛਲੇ ਅੱਠ ਮਹੀਨਿਆਂ ਦੌਰਾਨ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 924 ਮਾਮਲੇ ਦਰਜ ਕਰਦਿਆਂ 1,331 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਕੀਤੀ ਗਈ ਕਾਰਵਾਈ ਵਿੱਚ 41.124 ਕਿਲੋਗ੍ਰਾਮ ਹੈਰੋਇਨ, 3.85 ਗ੍ਰਾਮ ਕ੍ਰਿਸਟਲ ਮੇਥਾਮਫੇਟਾਮਾਈਨ, 6.503 ਕਿਲੋਗ੍ਰਾਮ ਅਫੀਮ, 42 ਗ੍ਰਾਮ ਹਸ਼ੀਸ਼, 250.537 ਕਿਲੋਗ੍ਰਾਮ ਭੁੱਕੀ ਅਤੇ 15,843 ਨਸ਼ੀਲੇ ਕੈਪਸੂਲ/ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾ ਰਹੇ 38 ਵਾਹਨ ਵੀ ਪੁਲਿਸ ਨੇ ਜ਼ਬਤ ਕੀਤੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਸ਼ੇ ਦੀ ਦੁ...
ਮਹਿਲਾਵਾਂ ਦੀ ਅਗਵਾਈ ਨਾਲ ਲੋਕਤੰਤਰ ਹੋਵੇਗਾ ਹੋਰ ਮਜ਼ਬੂਤ, ਸਮਾਵੇਸ਼ੀ ਵਿਕਾਸ ਨੂੰ ਮਿਲੇਗੀ ਰਫ਼ਤਾਰ: ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਡਾ. ਬਲਜੀਤ ਕੌਰ

ਮਹਿਲਾਵਾਂ ਦੀ ਅਗਵਾਈ ਨਾਲ ਲੋਕਤੰਤਰ ਹੋਵੇਗਾ ਹੋਰ ਮਜ਼ਬੂਤ, ਸਮਾਵੇਸ਼ੀ ਵਿਕਾਸ ਨੂੰ ਮਿਲੇਗੀ ਰਫ਼ਤਾਰ: ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਡਾ. ਬਲਜੀਤ ਕੌਰ

CHANDIGARH NEWS, Punjab News
ਚੰਡੀਗੜ੍ਹ/ਮੋਹਾਲੀ, 20 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਯੂਐਨ ਵੂਮੈਨ ਵੱਲੋਂ ਕਰਵਾਈ ਗਈ ‘ਸ਼ੀਲੀਡਜ਼ (SheLeads) ਸਟੇਟ ਵਰਕਸ਼ਾਪ’ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਮਹਿਲਾ ਆਗੂਆਂ ਨੂੰ ਜਨਤਕ ਅਤੇ ਰਾਜਨੀਤਿਕ ਜੀਵਨ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਦੀ ਅਗਵਾਈ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਹਿਲਾ ਆਗੂ ਆਪਣੇ ਭਾਈਚਾਰਿਆਂ ਵਿੱਚ ਬਦਲਾਅ ਦੀਆਂ ਮਜ਼ਬੂਤ ਵਾਹਕ ਹਨ। ਉਹ ਅਜਿਹੀਆਂ ਨੀਤੀਆਂ ਅਤੇ ਸ਼ਾਸਨ ਪ੍ਰਣਾਲੀਆਂ ਨੂੰ ਵਿਕਸਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ, ਜੋ ਸਮਾਜ ਦੇ ਹਰ ਵਰਗ ਦੀਆਂ ਲੋੜਾਂ, ਆਸਾਂ ਅਤੇ ਉਮੀਦਾਂ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ ਅਤੇ ਫ਼ੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਮਹਿਲਾਵਾਂ ਦੀ ਵਧਦੀ ਭਾਗੀਦਾਰੀ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਦੀ ਹੈ। ਇਸ ਨਾਲ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਆਵਾਜ਼ਾਂ ਨ...
ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਨੂੰ ₹10 ਲੱਖ ਦਾ ਬੀਮਾ ਕਵਰ: ਮੋਹਿੰਦਰ ਭਗਤ

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਨੂੰ ₹10 ਲੱਖ ਦਾ ਬੀਮਾ ਕਵਰ: ਮੋਹਿੰਦਰ ਭਗਤ

CHANDIGARH NEWS, Punjab News
ਚੰਡੀਗੜ੍ਹ, 20 ਅਗਸਤ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਹ ਗੱਲ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਚੰਡੀਗੜ੍ਹ ਵਿਖੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਸਮੀਖਿਆ ਲਈ ਹੋਈ ਮੀਟਿੰਗ ਦੌਰਾਨ ਕਹੀ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੈਸਕੋ ਅਧੀਨ ਸੇਵਾਵਾਂ ਨਿਭਾਅ ਰਹੇ ਸਾਰੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਪੈਸਕੋ ਮੁਲਾਜ਼ਮਾਂ ਨੂੰ ਬਿਹਤਰ ਸੁਰੱਖਿਆ ਦੇ ਨਾਲ-ਨਾਲ ਲੋੜੀਂਦੀਆਂ ਭਲਾਈ ਸਹੂਲਤਾਂ ਪ੍ਰਦਾਨ ਕਰਨਾ ਹੈ। ਇਸ ਮੌਕੇ ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਮੰਤਰੀ ਨੂੰ ਕਾਰਪੋਰੇਸ਼ਨ ਰਾਹੀਂ ਸਾਬਕਾ ਸੈਨਿਕਾਂ ਨੂੰ ਦਿੱਤੇ ਜਾ ਰਹੇ ਰੁਜ਼ਗਾ...
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ ਹੁਣ ਤੱਕ ₹1,785.29 ਕਰੋੜ ਜਾਰੀ, 24 ਲੱਖ ਤੋਂ ਵੱਧ ਬਜ਼ੁਰਗ ਲਾਭਪਾਤਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ ਹੁਣ ਤੱਕ ₹1,785.29 ਕਰੋੜ ਜਾਰੀ, 24 ਲੱਖ ਤੋਂ ਵੱਧ ਬਜ਼ੁਰਗ ਲਾਭਪਾਤਰੀ: ਡਾ. ਬਲਜੀਤ ਕੌਰ

Breaking News, CHANDIGARH NEWS, Punjab News
ਚੰਡੀਗੜ੍ਹ, 20 ਅਗਸਤ 2026: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਬੁਢਾਪਾ ਪੈਨਸ਼ਨ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਇਸ ਯੋਜਨਾ ਲਈ 1,785.29 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਸੂਬੇ ਦੇ ਬਜ਼ੁਰਗਾਂ ਨੂੰ ਆਰਥਿਕ ਸਹਾਰਾ ਦੇਣ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਬਤੀਤ ਕਰਨ ਲਈ ਮਜ਼ਬੂਤ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ 24 ਲੱਖ ਤੋਂ ਵੱਧ ਬਜ਼ੁਰਗ ਬੁਢਾਪਾ ਪੈਨਸ਼ਨ ਯੋਜਨਾ ਦਾ ਲਾਭ ਪ੍ਰਾਪਤ ਕਰ ਰਹੇ ਹਨ। ਲਾਭਪਾਤਰੀਆਂ ਨੂੰ ਸਮੇਂ ਸਿਰ ਪੈਨਸ਼ਨ ਮੁਹੱਈਆ ਕਰਵਾਉਣ ਲਈ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੇ ਬਜਟ ਵਿੱਚ ਇਸ ਯੋਜਨਾ ਲਈ 4,000 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਹਰ ਯੋਗ ਬਜ਼ੁਰਗ ਨੂੰ 1,500 ਰੁਪਏ ਪ੍ਰਤ...
ਰਾਜਬੀਰ ਸਿੰਘ ਘੁੰਮਣ ਦੀ ਬਿਕਰਮ ਮਜੀਠੀਆ ਨੂੰ ਖੁੱਲ੍ਹੀ ਚੁਣੌਤੀ, ਕਿਹਾ- ਪੈਸੇ ਮੰਗਣ ਦੇ ਦੋਸ਼ਾਂ ਦਾ ਸਬੂਤ ਜਨਤਕ ਕਰੋ, ਨਹੀਂ ਤਾਂ ਮੁਆਫ਼ੀ ਮੰਗੋ

ਰਾਜਬੀਰ ਸਿੰਘ ਘੁੰਮਣ ਦੀ ਬਿਕਰਮ ਮਜੀਠੀਆ ਨੂੰ ਖੁੱਲ੍ਹੀ ਚੁਣੌਤੀ, ਕਿਹਾ- ਪੈਸੇ ਮੰਗਣ ਦੇ ਦੋਸ਼ਾਂ ਦਾ ਸਬੂਤ ਜਨਤਕ ਕਰੋ, ਨਹੀਂ ਤਾਂ ਮੁਆਫ਼ੀ ਮੰਗੋ

Breaking News, Punjab News
ਚੰਡੀਗੜ੍ਹ, 19 ਅਗਸਤ 2026:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਲਗਾਏ ਗਏ ਕਥਿਤ ਦੋਸ਼ਾਂ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਉਨ੍ਹਾਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਰਾਜਬੀਰ ਘੁੰਮਣ ਨੇ ਕਿਹਾ ਕਿ ਜੇਕਰ ਮਜੀਠੀਆ ਕੋਲ ਉਨ੍ਹਾਂ ਵੱਲੋਂ ਕਿਸੇ ਵਿਅਕਤੀ ਤੋਂ ਪੈਸੇ ਮੰਗਣ ਸਬੰਧੀ ਕੋਈ ਸਬੂਤ ਮੌਜੂਦ ਹੈ ਤਾਂ ਉਹ ਉਸ ਨੂੰ ਤੁਰੰਤ ਜਨਤਕ ਕਰਨ। ਰਾਜਬੀਰ ਸਿੰਘ ਘੁੰਮਣ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਉਨ੍ਹਾਂ ਖ਼ਿਲਾਫ਼ ਲਗਾਏ ਗਏ ਦੋਸ਼ਾਂ ਨੂੰ ਸਾਬਤ ਕਰਨ ਲਈ ਕੋਈ ਸਬੂਤ ਨਹੀਂ ਹਨ ਤਾਂ ਬਿਕਰਮ ਮਜੀਠੀਆ ਨੂੰ ਜਨਤਕ ਤੌਰ ’ਤੇ ਉਨ੍ਹਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਹ ਮਾਣਹਾਨੀ ਦਾ ਕਾਨੂੰਨੀ ਮਾਮਲਾ ਦਰਜ ਕਰਵਾਉਣ ਲਈ ਤਿਆਰ ਹਨ। ‘ਦੋਸ਼ਾਂ ਦੇ ਸਬੂਤ ਹਨ ਤਾਂ ਜਨਤਕ ਕਰੋ’ ਰਾਜਬੀਰ ਘੁੰਮਣ ਨੇ ਕਿਹਾ ਕਿ ਸਿਆਸੀ ਵਿਰੋਧੀਆਂ ਵੱਲੋਂ ਕਿਸੇ ਵਿਅਕਤੀ ’ਤੇ ਗੰਭੀਰ ਦੋਸ਼ ਲਗਾਉਣਾ ਆਸਾਨ ਹੈ, ਪਰ ਉਨ੍ਹਾਂ ਦੋਸ਼ਾਂ ਨੂੰ ...