ਮੌਸਮ ਬਦਲਣ ਨਾਲ ਸਿਹਤ ਮੰਤਰਾਲਾ ਅਲਰਟ, ਸਵਾਈਨ ਫਲੂ ਤੋਂ ਬਚਾਅ ਲਈ ਲੋਕਾਂ ਨੂੰ ਐਡਵਾਈਜ਼ਰੀ ਜਾਰੀ
ਚੰਡੀਗੜ੍ਹ, 19 ਅਗਸਤ 2026: ਮੌਸਮ ਵਿੱਚ ਹੋ ਰਹੇ ਬਦਲਾਅ ਅਤੇ ਵਾਇਰਲ ਬਿਮਾਰੀਆਂ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਵਿਭਾਗ ਵੱਲੋਂ ਲੋਕਾਂ ਨੂੰ ਇਨਫੈਕਸ਼ਨ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਅਤੇ ਸਿਹਤ ਸਬੰਧੀ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ।
ਬੁਖ਼ਾਰ, ਖੰਘ ਤੇ ਸਾਹ ਲੈਣ ’ਚ ਦਿੱਕਤ ਮੁੱਖ ਲੱਛਣ
ਸਿਹਤ ਵਿਭਾਗ ਅਨੁਸਾਰ ਸਵਾਈਨ ਫਲੂ ਦੇ ਆਮ ਲੱਛਣਾਂ ਵਿੱਚ ਬੁਖ਼ਾਰ, ਖੰਘ, ਗਲੇ ਵਿੱਚ ਖਰਾਸ਼, ਨੱਕ ਵਗਣਾ ਜਾਂ ਨੱਕ ਬੰਦ ਹੋਣਾ, ਸਿਰ ਦਰਦ, ਸਰੀਰ ਅਤੇ ਜੋੜਾਂ ਵਿੱਚ ਦਰਦ ਸ਼ਾਮਲ ਹਨ। ਇਸ ਤੋਂ ਇਲਾਵਾ ਕਮਜ਼ੋਰੀ, ਭੁੱਖ ਘੱਟ ਲੱਗਣਾ, ਜੀਅ ਕੱਚਾ ਹੋਣਾ, ਉਲਟੀਆਂ ਅਤੇ ਦਸਤ ਵਰਗੇ ਲੱਛਣ ਵੀ ਸਾਹਮਣੇ ਆ ਸਕਦੇ ਹਨ।
ਕੁਝ ਮਾਮਲਿਆਂ ਵਿੱਚ ਸਾਹ ਲੈਣ ਵਿੱਚ ਤਕਲੀਫ਼ ਵੀ ਹੋ ਸਕਦੀ ਹੈ। ਇਸ ਲਈ ਲੋਕਾਂ ਨੂੰ ਸਿਹਤ ਵਿੱਚ ਕਿਸੇ ਵੀ ਅਸਧਾਰਨ ਤਬਦੀਲੀ ਨੂੰ ਗੰਭੀਰਤਾ ਨਾਲ ਲੈਣ ਅਤੇ ਲੋੜ ਪੈਣ ’ਤੇ ਡਾਕਟਰੀ ਸਲਾਹ ਲੈਣ ਦੀ ਅਪੀਲ ਕੀਤੀ ਗਈ ਹੈ।
ਲੱਛਣ ਹੋਣ ’ਤੇ ਭੀੜ ਵਾਲੀਆਂ ...









