ਪੰਜਾਬ ’ਚ ਤੇਜ਼ ਹੋਵੇਗੀ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ, ਜ਼ਿਲ੍ਹਿਆਂ ’ਚ ਪਹੁੰਚੇ 31 ਲੱਖ ਕਾਰਡ
ਚੰਡੀਗੜ੍ਹ, 11 ਸਤੰਬਰ 2026: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਯੋਗ ਲਾਭਪਾਤਰੀਆਂ ਤੱਕ ਸਿਹਤ ਕਾਰਡ ਪਹੁੰਚਾਉਣ ਦੀ ਮੁਹਿੰਮ ਨੂੰ ਹੁਣ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਸਾਰੇ ਯੋਗ ਪਰਿਵਾਰਾਂ ਨੂੰ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਦੇ ਟੀਚੇ ਤਹਿਤ ਜ਼ਿਲ੍ਹਿਆਂ ਵਿੱਚ ਕਰੀਬ 33 ਲੱਖ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਉਪਲਬਧ ਕਰਵਾਉਣ ਦੀ ਤਿਆਰੀ ਕੀਤੀ ਹੈ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕਰੀਬ 31 ਲੱਖ ਸਿਹਤ ਯੋਜਨਾ ਕਾਰਡ ਪਹਿਲਾਂ ਹੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਹੁੰਚ ਚੁੱਕੇ ਹਨ, ਜਦਕਿ ਲਗਭਗ 2 ਲੱਖ ਹੋਰ ਕਾਰਡ ਜਲਦ ਪਹੁੰਚਣ ਦੀ ਉਮੀਦ ਹੈ। ਸਰਕਾਰ ਦਾ ਉਦੇਸ਼ ਹੈ ਕਿ ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਉਨ੍ਹਾਂ ਦੇ ਇਲਾਕੇ ਵਿੱਚ ਹੀ ਸਿਹਤ ਕਾਰਡ ਮੁਹੱਈਆ ਕਰਵਾਏ ਜਾਣ।
2,008 ਪਿੰਡਾਂ ਤੇ ਵਾਰਡਾਂ ’ਚ ਲੱਗਣਗੇ ਵਿਸ਼ੇਸ਼ ਕੈਂਪ
ਕਾਰਡ ਵੰਡ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਸਰਕਾਰ ਵੱਲੋਂ ਸੂਬੇ ਦੇ ਕਰੀਬ 2,008 ਪਿੰਡਾਂ ਅਤੇ ਵਾਰਡਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਸਥਾਨਾਂ ’ਤੇ ਵਿਸ਼ੇਸ਼ ਕਾਰਡ ਵੰਡ ...









