ਮੁੱਖ ਮੰਤਰੀ ਨਿਵਾਸ ‘ਤੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਜਾਰੀ, ਫ਼ੈਸਲਿਆਂ ਦੇ ਵੇਰਵੇ ਜਲਦ ਹੋਣਗੇ ਸਾਂਝੇ
ਚੰਡੀਗੜ੍ਹ, 1 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਬੈਠਕ ਅੱਜ ਮੁੱਖ ਮੰਤਰੀ ਨਿਵਾਸ ਵਿਖੇ ਜਾਰੀ ਹੈ। ਇਹ ਬੈਠਕ ਸ਼ਾਮ 4 ਵਜੇ ਸ਼ੁਰੂ ਹੋਈ, ਜਿਸ ਵਿੱਚ ਸੂਬੇ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ਅਤੇ ਲੋਕ-ਹਿੱਤ ਨਾਲ ਸਬੰਧਤ ਫ਼ੈਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਬੈਠਕ ਤੋਂ ਬਾਅਦ ਸਰਕਾਰ ਵੱਲੋਂ ਅਹਿਮ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਅਧਿਕਾਰਕ ਤੌਰ 'ਤੇ ਫ਼ੈਸਲਿਆਂ ਦੀ ਜਾਣਕਾਰੀ ਜਲਦ ਸਾਂਝੀ ਕੀਤੀ ਜਾਵੇਗੀ।
ਕੈਬਨਿਟ ਬੈਠਕ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਵਿੱਚ ਮੌਜੂਦ ਸਨ, ਜਿੱਥੇ ਉਨ੍ਹਾਂ ਨੇ ਐਸਆਈਆਰ (SIR) ਸਬੰਧੀ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਇਸ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਮੀਡੀਆ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਜਵਾਬ ਵੀ ਦਿੱਤੇ।
ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਹ...









