ਨਸ਼ਾ ਮੁਕਤ ਪੰਜਾਬ ਮੁਹਿੰਮ ਨੂੰ ਬਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ
ਲੁਧਿਆਣਾ, 27 ਜੂਨ 2026: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਟੀਚੇ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਵਿੱਚ ਆਪਣੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਤਹਿਤ ‘ਸੂਰਮਾ’ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਇਸ ਮੌਕੇ ਨਸ਼ੇ ਦੀ ਲਤ ‘ਤੇ ਜਿੱਤ ਹਾਸਲ ਕਰ ਚੁੱਕੇ ਅਤੇ ਦੋ ਸਾਲ ਤੋਂ ਵੱਧ ਸਮੇਂ ਤੋਂ ਨਸ਼ਾ ਮੁਕਤ ਜੀਵਨ ਬਤੀਤ ਕਰ ਰਹੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀਆਂ ‘ਸੂਰਮਾ’ ਰਿੰਗਾਂ (ਛਾਪਾਂ) ਅਤੇ ਬਾਜ਼ ਦੇ ਚਿੰਨ੍ਹ ਵਾਲੀਆਂ ਟੀ-ਸ਼ਰਟਾਂ ਦੇ ਕੇ ਸਨਮਾਨਿਤ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਰਫ਼ ਇੱਕ ਸਨਮਾਨ ਸਮਾਗਮ ਨਹੀਂ, ਸਗੋਂ ਨਸ਼ਿਆਂ ਵਿਰੁੱਧ ਲੜਾਈ ਦਾ ਨਵਾਂ ਅਧਿਆਇ ਹੈ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਹੁਣ ‘ਅੰਬੈਸਡਰ ਆਫ਼ ਰਿਕਵਰੀ’ ਜਾਂ ‘ਉਮੀਦ ਦੇ ਦੂਤ’ ਵਜੋਂ ਕੰਮ ਕਰਨਗੇ ਅਤੇ ਆਪਣੇ ਤਜਰਬੇ ਸਾਂਝੇ ਕਰਕੇ ਹੋਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਤ ਕਰਨਗੇ। ਸਰਕਾਰ ਵੱਲੋਂ ਇਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾ...









