Wednesday, September 16Punjabi People

Tag: Hot news

IND vs SL: ਗੁਰਨੂਰ ਬਰਾੜ ਦੀ ਤੂਫ਼ਾਨੀ ਬੱਲੇਬਾਜ਼ੀ, ਇੱਕ ਓਵਰ ‘ਚ 4 ਛੱਕੇ ਜੜ ਕੇ ਮਚਾਈ ਤਬਾਹੀ

IND vs SL: ਗੁਰਨੂਰ ਬਰਾੜ ਦੀ ਤੂਫ਼ਾਨੀ ਬੱਲੇਬਾਜ਼ੀ, ਇੱਕ ਓਵਰ ‘ਚ 4 ਛੱਕੇ ਜੜ ਕੇ ਮਚਾਈ ਤਬਾਹੀ

Global News, Sports
ਕੋਲੰਬੋ, 08 ਅਗਸਤ 2026: ਭਾਰਤੀ ਕ੍ਰਿਕਟ ਟੀਮ ਇਸ ਸਮੇਂ ਕੋਲੰਬੋ ਦੇ ਐਨਸੀਸੀ ਗਰਾਊਂਡ ਵਿੱਚ ਸ਼੍ਰੀਲੰਕਾ ਕ੍ਰਿਕਟ ਇਲੈਵਨ ਖ਼ਿਲਾਫ਼ ਤਿੰਨ ਦਿਨਾਂ ਦਾ ਅਭਿਆਸ ਮੈਚ ਖੇਡ ਰਹੀ ਹੈ। ਮੈਚ ਦੇ ਦੂਜੇ ਦਿਨ ਦਾ ਖੇਡ ਸਮਾਪਤ ਹੋ ਚੁੱਕਾ ਹੈ ਅਤੇ ਭਾਰਤ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਮੁਕਾਬਲੇ ਵਿੱਚ ਆਪਣੀ ਸਥਿਤੀ ਮਜ਼ਬੂਤ ਕਰ ਲਈ ਹੈ। ਪਹਿਲੇ ਦਿਨ ਸ਼੍ਰੀਲੰਕਾ ਦੇ ਬੱਲੇਬਾਜ਼ਾਂ ਨੇ ਭਾਰਤੀ ਗੇਂਦਬਾਜ਼ਾਂ ਨੂੰ ਕਾਫ਼ੀ ਪਰੇਸ਼ਾਨ ਕੀਤਾ ਸੀ। ਸ਼੍ਰੀਲੰਕਾ ਕ੍ਰਿਕਟ ਇਲੈਵਨ ਨੇ ਦਿਨ ਦੀ ਸਮਾਪਤੀ ਤੱਕ 8 ਵਿਕਟਾਂ ਦੇ ਨੁਕਸਾਨ ‘ਤੇ 363 ਦੌੜਾਂ ਬਣਾਈਆਂ ਸਨ। ਹਾਲਾਂਕਿ, ਦੂਜੇ ਦਿਨ ਭਾਰਤੀ ਬੱਲੇਬਾਜ਼ਾਂ ਨੇ ਮੈਦਾਨ ‘ਤੇ ਉਤਰ ਕੇ ਜ਼ਬਰਦਸਤ ਜਵਾਬ ਦਿੱਤਾ। ਪਡਿੱਕਲ ਦਾ ਸ਼ਾਨਦਾਰ ਸੈਂਕੜਾ ਦੂਜੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ 6 ਵਿਕਟਾਂ ਗੁਆ ਕੇ 357 ਦੌੜਾਂ ਬਣਾ ਲਈਆਂ ਹਨ। ਭਾਰਤ ਵੱਲੋਂ ਸਭ ਤੋਂ ਵੱਧ ਪ੍ਰਭਾਵਸ਼ਾਲੀ ਪਾਰੀ ਦੇਵਦੱਤ ਪਡਿੱਕਲ ਨੇ ਖੇਡੀ। ਪਡਿੱਕਲ ਨੇ 164 ਗੇਂਦਾਂ ਦਾ ਸਾਹਮਣਾ ਕਰਦਿਆਂ 142 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਅਤੇ ਉਹ ਦਿਨ ਦੀ ਖੇਡ ਸਮਾਪਤ ਹੋਣ ਸਮੇਂ ਨਾਬਾਦ ਰਹੇ। ਪਡਿੱਕਲ...
ਫ਼ਿਰੋਜ਼ਪੁਰ ‘ਚ ਪੰਜਾਬ ਪੁਲਿਸ ਤੇ BSF ਦੀ ਵੱਡੀ ਕਾਰਵਾਈ, 30.2 ਕਿਲੋ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ

ਫ਼ਿਰੋਜ਼ਪੁਰ ‘ਚ ਪੰਜਾਬ ਪੁਲਿਸ ਤੇ BSF ਦੀ ਵੱਡੀ ਕਾਰਵਾਈ, 30.2 ਕਿਲੋ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ

Punjab News
ਚੰਡੀਗੜ੍ਹ/ਫ਼ਿਰੋਜ਼ਪੁਰ, 8 ਅਗਸਤ 2026: ਪੰਜਾਬ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਕਾਊਂਟਰ ਇੰਟੈਲੀਜੈਂਸ (CI) ਫ਼ਿਰੋਜ਼ਪੁਰ ਨੇ ਬਾਰਡਰ ਸਿਕਿਉਰਿਟੀ ਫੋਰਸ (BSF) ਨਾਲ ਸਾਂਝੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਚੱਲ ਰਹੇ ਇੱਕ ਵੱਡੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ। ਸਾਂਝੇ ਆਪ੍ਰੇਸ਼ਨ ਦੌਰਾਨ ਪੁਲਿਸ ਨੇ 30.200 ਕਿਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤਿਆ ਜਾ ਰਿਹਾ ਇੱਕ ਹੀਰੋ ਡੀਲਕਸ ਮੋਟਰਸਾਈਕਲ (PB-05-AS-9856) ਵੀ ਜ਼ਬਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਵੱਲੇ ਸ਼ਾਹ ਉਤਾੜ, ਫ਼ਾਜ਼ਿਲਕਾ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਨਵਾਂ ਹਸਤਾ, ਫ਼ਾਜ਼ਿਲਕਾ ਵਜੋਂ ਹੋਈ ਹੈ...
ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਮਗਰੋਂ SAD-BJP ਗਠਜੋੜ ਦੀ ਚਰਚਾ ਤੇਜ਼, ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨਾਂ ਦੇ ਸੰਕੇਤ

ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਮਗਰੋਂ SAD-BJP ਗਠਜੋੜ ਦੀ ਚਰਚਾ ਤੇਜ਼, ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨਾਂ ਦੇ ਸੰਕੇਤ

Breaking News, National News, Punjab News
ਨਵੀਂ ਦਿੱਲੀ, 8 ਅਗਸਤ 2026:  ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਵਾਰ ਫਿਰ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਦੋਵਾਂ ਆਗੂਆਂ ਵਿਚਾਲੇ ਹੋਈ ਇਹ ਬੈਠਕ ਕਰੀਬ 10 ਮਿੰਟ ਚੱਲੀ, ਪਰ ਇਸ ਛੋਟੀ ਮਿਆਦ ਦੀ ਮੁਲਾਕਾਤ ਨੇ ਪੰਜਾਬ ਦੀ ਸਿਆਸਤ ਵਿੱਚ ਵੱਡੀ ਚਰਚਾ ਛੇੜ ਦਿੱਤੀ ਹੈ। ਸਿਆਸੀ ਹਲਕਿਆਂ ਵਿੱਚ ਸਭ ਤੋਂ ਵੱਡਾ ਸਵਾਲ ਇਹ ਉੱਠ ਰਿਹਾ ਹੈ ਕਿ ਕੀ 2020 ਵਿੱਚ ਵੱਖ ਹੋਏ SAD ਅਤੇ BJP ਇੱਕ ਵਾਰ ਫਿਰ ਸਿਆਸੀ ਤੌਰ 'ਤੇ ਇਕੱਠੇ ਆਉਣ ਦੀ ਤਿਆਰੀ ਕਰ ਰਹੇ ਹਨ? ਹਾਲਾਂਕਿ ਦੋਵਾਂ ਪਾਰਟੀਆਂ ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ, ਪਰ ਪ੍ਰਧਾਨ ਮੰਤਰੀ ਮੋਦੀ ਅਤੇ ਸੁਖਬੀਰ ਬਾਦਲ ਦੀ ਮੁਲਾਕਾਤ ਨੇ ਸੰਭਾਵਿਤ ਗਠਜੋੜ ਦੀਆਂ ਚਰਚਾਵਾਂ ਨੂੰ ਜ਼ਰੂਰ ਹਵਾ ਦੇ ਦਿੱਤੀ ਹੈ। 2020 ਵਿੱਚ ਟੁੱਟਿਆ ਸੀ ਦਹਾਕਿਆਂ ਪੁਰਾਣਾ ਰਿਸ਼ਤਾ SAD ਅਤੇ BJP ਲੰਬੇ ਸਮੇਂ ਤੱਕ ਪੰਜਾਬ ਦੀ ਸਿਆਸਤ ਵਿੱਚ ਇੱਕ ਮਜ...
150 ਕਰੋੜ ਦੀ ਜਾਇਦਾਦ ਵਾਲੇ IPS ਗੁਰਪ੍ਰੀਤ ਸਿੰਘ ਭੁੱਲਰ ਕੌਣ? ਟਰਾਂਸਫਰ ਦੇ ਪਿੱਛੇ ਕੀ ਹੈ ਕਾਰਨ?

150 ਕਰੋੜ ਦੀ ਜਾਇਦਾਦ ਵਾਲੇ IPS ਗੁਰਪ੍ਰੀਤ ਸਿੰਘ ਭੁੱਲਰ ਕੌਣ? ਟਰਾਂਸਫਰ ਦੇ ਪਿੱਛੇ ਕੀ ਹੈ ਕਾਰਨ?

Breaking News, Punjab News
ਚੰਡੀਗੜ੍ਹ, 8 ਅਗਸਤ 2026: ਪੰਜਾਬ ਦੇ ਸੀਨੀਅਰ ਆਈਪੀਐਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਇਨ੍ਹੀਂ ਦਿਨੀਂ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਸਿਆਸੀ ਗਲਿਆਰਿਆਂ ਵਿੱਚ ਵੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦੇ ਅਹੁਦੇ ਤੋਂ ਉਨ੍ਹਾਂ ਦਾ ਤਬਾਦਲਾ ਹੋਣ ਤੋਂ ਬਾਅਦ ਇਸ ਫੈਸਲੇ ਨੂੰ ਲੈ ਕੇ ਸਿਆਸੀ ਬਹਿਸ ਤੇਜ਼ ਹੋ ਗਈ ਹੈ। ਭੁੱਲਰ ਦਾ ਤਬਾਦਲਾ ਉਸ ਸਮੇਂ ਹੋਇਆ ਜਦੋਂ ਉਨ੍ਹਾਂ ਨੇ ਅੰਮ੍ਰਿਤਸਰ ਪੁਲਿਸ ਵੱਲੋਂ ਕਥਿਤ ਤੌਰ ’ਤੇ ਪਾਕਿਸਤਾਨ-ਸਮਰਥਿਤ ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਨ ਅਤੇ 9 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਮੁੱਢਲੀ ਜਾਂਚ ਦੌਰਾਨ ਕੁਝ ਮੁਲਜ਼ਮਾਂ ਦੇ ਦਿੱਲੀ ਦੇ ਜੰਤਰ-ਮੰਤਰ ਵਿਖੇ ਹੋਏ ਪ੍ਰਦਰਸ਼ਨ ਨਾਲ ਕਥਿਤ ਸਬੰਧਾਂ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ, ਇਸ ਸਬੰਧ ਦੀ ਅਧਿਕਾਰਤ ਪੁਸ਼ਟੀ ਹੋਣਾ ਅਜੇ ਬਾਕੀ ਹੈ। ਇਸ ਬਿਆਨ ਤੋਂ ਕਰੀਬ ਦੋ ਦਿਨ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਅਹੁਦੇ ਤੋਂ ਹਟਾ ਕੇ ਡੀਜੀਪੀ ਦਫ਼ਤਰ ਵਿੱਚ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ। ਤ...
ਸਲਮਾਨ ਖਾਨ ਦੇ ਡਿਊਟੀ ’ਤੇ ਤਾਇਨਾਤ ਸੁਰੱਖਿਆ ਗਾਰਡ ਦੀ ਹਾਰਟ ਅਟੈਕ ਨਾਲ ਮੌਤ, ਗੈਲੈਕਸੀ ਅਪਾਰਟਮੈਂਟ ਦੇ ਬਾਹਰ ਵਾਪਰੀ ਘਟਨਾ

ਸਲਮਾਨ ਖਾਨ ਦੇ ਡਿਊਟੀ ’ਤੇ ਤਾਇਨਾਤ ਸੁਰੱਖਿਆ ਗਾਰਡ ਦੀ ਹਾਰਟ ਅਟੈਕ ਨਾਲ ਮੌਤ, ਗੈਲੈਕਸੀ ਅਪਾਰਟਮੈਂਟ ਦੇ ਬਾਹਰ ਵਾਪਰੀ ਘਟਨਾ

Entertainment
ਮੁੰਬਈ, 8 ਅਗਸਤ 2026:  ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ ਲਈ ਉਨ੍ਹਾਂ ਦੇ ਬਾਂਦਰਾ ਸਥਿਤ ਗੈਲੈਕਸੀ ਅਪਾਰਟਮੈਂਟ ਦੇ ਬਾਹਰ ਡਿਊਟੀ ’ਤੇ ਤਾਇਨਾਤ 41 ਸਾਲਾ ਪੁਲਿਸ ਕਾਂਸਟੇਬਲ ਗਣੇਸ਼ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇੱਕ ਸੀਨੀਅਰ ਮੁੰਬਈ ਪੁਲਿਸ ਅਧਿਕਾਰੀ ਮੁਤਾਬਕ, ਕਾਂਸਟੇਬਲ ਗਣੇਸ਼ ਡਿਊਟੀ ਦੌਰਾਨ ਅਚਾਨਕ ਬਿਮਾਰ ਹੋ ਗਏ ਅਤੇ ਮੌਕੇ ’ਤੇ ਹੀ ਡਿੱਗ ਪਏ। ਮੌਕੇ ’ਤੇ ਮੌਜੂਦ ਹੋਰ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਉਨ੍ਹਾਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ। ਹਾਲਾਂਕਿ, ਹਸਪਤਾਲ ਪਹੁੰਚਣ ’ਤੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਮੁਤਾਬਕ ਮੁੱਢਲੀ ਜਾਣਕਾਰੀ ਅਨੁਸਾਰ ਕਾਂਸਟੇਬਲ ਦੀ ਮੌਤ ਹਾਰਟ ਅਟੈਕ ਕਾਰਨ ਹੋਈ ਹੈ। ਲਾਰੈਂਸ ਬਿਸ਼ਨੋਈ ਦੀਆਂ ਧਮਕੀਆਂ ਕਾਰਨ ਵਧਾਈ ਗਈ ਹੈ ਸਲਮਾਨ ਦੀ ਸੁਰੱਖਿਆ ਸਲਮਾਨ ਖਾਨ ਦੀ ਸੁਰੱਖਿਆ ਪਿਛਲੇ ਕੁਝ ਸਮੇਂ ਤੋਂ ਵਧਾਈ ਗਈ ਹੈ। ਇਸ ਦਾ ਮੁੱਖ ਕਾਰਨ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਅਦਾਕਾਰ ਨੂੰ ਦਿੱਤੀਆਂ ਗਈਆਂ ਧਮਕੀਆਂ ਹਨ। ਬਿਸ਼ਨੋਈ ਵੱਲੋਂ ਕਥਿਤ ਤੌਰ ’ਤੇ 1990 ਦੇ ਦਹਾਕੇ ਵਿੱਚ ਕਾਲੇ ਹਿਰਨ ਦੇ ਸ਼ਿਕਾਰ ਨਾਲ ਜੁੜੇ...
ਮੋਹਾਲੀ ਵਿੱਚ ‘ਹਮਾਰੇ ਰਾਮ’ ਨਾਟਕ ਦਾ ਸ਼ਾਨਦਾਰ ਆਗਾਜ਼, ਪੰਜਾਬ ਭਰ ਵਿੱਚ 41 ਮੁਫ਼ਤ ਸ਼ੋਅ ਕਰਵਾਏਗੀ ਮਾਨ ਸਰਕਾਰ

ਮੋਹਾਲੀ ਵਿੱਚ ‘ਹਮਾਰੇ ਰਾਮ’ ਨਾਟਕ ਦਾ ਸ਼ਾਨਦਾਰ ਆਗਾਜ਼, ਪੰਜਾਬ ਭਰ ਵਿੱਚ 41 ਮੁਫ਼ਤ ਸ਼ੋਅ ਕਰਵਾਏਗੀ ਮਾਨ ਸਰਕਾਰ

Breaking News, Punjab News
ਮੋਹਾਲੀ, 8 ਅਗਸਤ 2026: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਪਹਿਲਕਦਮੀ ਤਹਿਤ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਪਹਿਲਾ ਸ਼ੋਅ ਮੋਹਾਲੀ ਵਿੱਚ ਕਰਵਾਇਆ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਦਰਸ਼ਕਾਂ ਦੇ ਨਾਲ ਬੈਠ ਕੇ ਨਾਟਕ ਦਾ ਆਨੰਦ ਮਾਣਿਆ। ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਆਪਣੀ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ। ਇਹ ਨਾਟਕ ਪੰਜਾਬ ਸਰਕਾਰ ਦੀ ਰਾਜ ਪੱਧਰੀ ਸੱਭਿਆਚਾਰਕ ਮੁਹਿੰਮ ਦੀ ਸ਼ੁਰੂਆਤ ਹੈ। ਇਸ ਮੁਹਿੰਮ ਤਹਿਤ ਅਗਸਤ ਅਤੇ ਸਤੰਬਰ ਮਹੀਨਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕੁੱਲ 41 ਮੁਫ਼ਤ ਸ਼ੋਅ ਕਰਵਾਏ ਜਾਣਗੇ। ਸਰਕਾਰ ਦਾ ਕਹਿਣਾ ਹੈ ਕਿ ਇਸ ਪਹਿਲ ਦਾ ਮਕਸਦ ਰੰਗਮੰਚ ਵਰਗੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਭਗਵਾਨ ਸ਼੍ਰੀ ਰਾਮ ਦੇ ਜੀਵਨ, ਆਦਰਸ਼ਾਂ ਅਤੇ ਸਦੀਵੀ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਸੱਚ, ਧਾਰਮਿਕਤਾ ਅਤੇ ਏਕਤਾ ਦਾ ਸੰਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘...
ਲੁਧਿਆਣਾ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, CCTV ਫੁਟੇਜ ਆਈ ਸਾਹਮਣੇ; ਇਲਾਕੇ ਵਿੱਚ ਦਹਿਸ਼ਤ

ਲੁਧਿਆਣਾ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, CCTV ਫੁਟੇਜ ਆਈ ਸਾਹਮਣੇ; ਇਲਾਕੇ ਵਿੱਚ ਦਹਿਸ਼ਤ

Punjab News
ਲੁਧਿਆਣਾ, 8 ਅਗਸਤ 2026: ਲੁਧਿਆਣਾ ਵਿੱਚ ਦੇਰ ਰਾਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸੁਭਾਸ਼ ਨਗਰ ਅਤੇ ਸੁੰਦਰ ਨਗਰ ਇਲਾਕੇ ਵਿੱਚ ਵਾਪਰੀ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕੁਝ ਹਮਲਾਵਰ ਨੌਜਵਾਨ ’ਤੇ ਗੋਲੀਬਾਰੀ ਕਰਦੇ ਦਿਖਾਈ ਦੇ ਰਹੇ ਹਨ। ਜਾਣਕਾਰੀ ਮੁਤਾਬਕ ਇਹ ਵਾਰਦਾਤ ਰਾਤ ਕਰੀਬ 11:30 ਵਜੇ ਵਾਪਰੀ। ਮ੍ਰਿਤਕ ਦੀ ਪਛਾਣ 25 ਸਾਲਾ ਹਰਜਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਹਰਜਿੰਦਰ ਸਿੰਘ ਇਕੱਲਾ ਸੀ। ਇਸ ਦੌਰਾਨ ਹਮਲਾਵਰਾਂ ਨੇ ਉਸ ’ਤੇ ਕਥਿਤ ਤੌਰ ’ਤੇ ਪੰਜ ਗੋਲੀਆਂ ਚਲਾਈਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਗੋਲੀਆਂ ਲੱਗਣ ਤੋਂ ਬਾਅਦ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। CCTV ਫੁਟੇਜ ਵਿੱਚ ਕੈਦ ਹੋਈ ਵਾਰਦਾਤ ਘਟਨਾ ਨਾਲ ਸਬੰਧਤ ਸਾਹਮਣੇ ...
ਮੌਨਸੂਨ ਸਰਗਰਮ: ਚੰਡੀਗੜ੍ਹ ਤੇ ਪੰਜਾਬ ਵਿੱਚ 24 ਘੰਟਿਆਂ ਤੋਂ ਲਗਾਤਾਰ ਮੀਂਹ

ਮੌਨਸੂਨ ਸਰਗਰਮ: ਚੰਡੀਗੜ੍ਹ ਤੇ ਪੰਜਾਬ ਵਿੱਚ 24 ਘੰਟਿਆਂ ਤੋਂ ਲਗਾਤਾਰ ਮੀਂਹ

Breaking News, CHANDIGARH NEWS, Punjab News
ਚੰਡੀਗੜ੍ਹ, 8 ਅਗਸਤ 2026: ਚੰਡੀਗੜ੍ਹ ਅਤੇ ਪੰਜਾਬ ਵਿੱਚ ਮੌਨਸੂਨ ਸਰਗਰਮ ਹੋਣ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਪਿਛਲੇ 24 ਘੰਟਿਆਂ ਤੋਂ ਕਈ ਇਲਾਕਿਆਂ ਵਿੱਚ ਹੋ ਰਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਨੇ ਲੋਕਾਂ ਨੂੰ ਹੁੰਮਸ, ਨਮੀ ਅਤੇ ਗਰਮੀ ਤੋਂ ਕਾਫ਼ੀ ਰਾਹਤ ਦਿੱਤੀ ਹੈ। ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ 8 ਤੋਂ 12 ਅਗਸਤ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਮੀਂਹ ਨਾਲ ਚੰਡੀਗੜ੍ਹ ਦੇ ਤਾਪਮਾਨ ਵਿੱਚ ਗਿਰਾਵਟ ਮੀਂਹ ਦਾ ਸਿੱਧਾ ਅਸਰ ਚੰਡੀਗੜ੍ਹ ਦੇ ਤਾਪਮਾਨ ’ਤੇ ਵੀ ਦੇਖਣ ਨੂੰ ਮਿਲਿਆ ਹੈ। ਸ਼ਹਿਰ ਵਿੱਚ ਵੱਧ ਤੋਂ ਵੱਧ ਤਾਪਮਾਨ...
ਈ-20 ਪੈਟਰੋਲ ਖ਼ਿਲਾਫ਼ AAP ਦੀ ਦੇਸ਼-ਵਿਆਪੀ ਮੁਹਿੰਮ, ਸ਼ਨੀਵਾਰ ਤੋਂ ਟਾਊਨ ਹਾਲ ਬੈਠਕਾਂ ਦੀ ਸ਼ੁਰੂਆਤ

ਈ-20 ਪੈਟਰੋਲ ਖ਼ਿਲਾਫ਼ AAP ਦੀ ਦੇਸ਼-ਵਿਆਪੀ ਮੁਹਿੰਮ, ਸ਼ਨੀਵਾਰ ਤੋਂ ਟਾਊਨ ਹਾਲ ਬੈਠਕਾਂ ਦੀ ਸ਼ੁਰੂਆਤ

Breaking News, National News
ਨਵੀਂ ਦਿੱਲੀ, 7 ਅਗਸਤ, 2026: ਆਮ ਆਦਮੀ ਪਾਰਟੀ (ਆਪ) ਨੇ ਈ-20 ਪੈਟਰੋਲ ਦੇ ਮੁੱਦੇ 'ਤੇ ਦੇਸ਼ ਭਰ ਵਿੱਚ ਜਨ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪਾਰਟੀ 8 ਅਗਸਤ ਤੋਂ ਵੱਖ-ਵੱਖ ਰਾਜਾਂ ਵਿੱਚ ਟਾਊਨ ਹਾਲ ਬੈਠਕਾਂ ਕਰੇਗੀ, ਜਿਨ੍ਹਾਂ ਰਾਹੀਂ ਲੋਕਾਂ ਨੂੰ ਈ-20 ਪੈਟਰੋਲ ਦੇ ਕਥਿਤ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਪਾਰਟੀ ਮੁਤਾਬਕ ਇਸ ਮੁਹਿੰਮ ਦੀ ਸ਼ੁਰੂਆਤ ਪੱਛਮੀ ਬੰਗਾਲ ਤੋਂ ਹੋਵੇਗੀ। ਇਸ ਤੋਂ ਬਾਅਦ ਹਰਿਆਣਾ, ਗੁਜਰਾਤ, ਤੇਲੰਗਾਨਾ, ਮਹਾਰਾਸ਼ਟਰ, ਮੱਧ ਪ੍ਰਦੇਸ਼, ਬਿਹਾਰ, ਤਾਮਿਲਨਾਡੂ, ਕੇਰਲ, ਉੜੀਸਾ, ਹਿਮਾਚਲ ਪ੍ਰਦੇਸ਼ ਅਤੇ ਛੱਤੀਸਗੜ੍ਹ ਸਮੇਤ ਕਈ ਹੋਰ ਰਾਜਾਂ ਵਿੱਚ ਵੀ ਟਾਊਨ ਹਾਲ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਸ਼ੁੱਕਰਵਾਰ ਨੂੰ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਆਪ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦੱਸਿਆ ਕਿ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਅਤੇ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੂੰ ਇਸ ਮੁਹਿੰਮ ਅਤੇ ਟਾਊਨ ਹਾਲ ਬੈਠਕਾਂ ਦੀ ਜ਼ਿੰਮੇਵਾਰੀ ਸੌਂਪੀ ਹੈ। ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਦੇਸ਼ ਵਿੱਚ ਵੱਡੀ ਗ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਾਨੇਸਰ ‘ਚ 77ਵੇਂ ਸੂਬਾ ਪੱਧਰੀ ਜੰਗਲਾਤ ਉਤਸਵ ਦੇ ਦੂਜੇ ਪੜਾਅ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਾਨੇਸਰ ‘ਚ 77ਵੇਂ ਸੂਬਾ ਪੱਧਰੀ ਜੰਗਲਾਤ ਉਤਸਵ ਦੇ ਦੂਜੇ ਪੜਾਅ ਦਾ ਕੀਤਾ ਉਦਘਾਟਨ

Haryana news, National News
ਹਰਿਆਣਾ, 7 ਅਗਸਤ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਸੂਬੇ ਦੇ ਹਰ ਪਰਿਵਾਰ ਨੂੰ ਘੱਟੋ-ਘੱਟ ਇੱਕ ਰੁੱਖ ਲਗਾਉਣ ਅਤੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲੈਣ ਦੀ ਅਪੀਲ ਕੀਤੀ। ਮੁੱਖ ਮੰਤਰੀ ਗੁਰੂਗ੍ਰਾਮ ਦੇ ਮਾਨੇਸਰ ਵਿੱਚ ਆਯੋਜਿਤ 77ਵੇਂ ਸੂਬਾ ਪੱਧਰੀ ਜੰਗਲਾਤ ਉਤਸਵ ਦੇ ਦੂਜੇ ਪੜਾਅ ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਰਿਆਣਾ ਦੇ ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਰਾਓ ਨਰਬੀਰ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ, ਜਦਕਿ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਭੂਪੇਂਦਰ ਯਾਦਵ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਮੁੱਖ ਮੰਤਰੀ ਨੇ ਪ੍ਰਦਰਸ਼ਨੀ ਦਾ ਦੌਰਾ ਕੀਤਾ, ਰੁੱਖ ਲਗਾਇਆ ਅਤੇ ਮੌਜੂਦ ਲੋਕਾਂ ਨੂੰ "ਮਾਂ ਦੇ ਨਾਮ 'ਤੇ ਇੱਕ ਪੌਦਾ" ਲਗਾਉਣ ਅਤੇ ਹੋਰਨਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ ਦੀ ਸਹੁੰ ਚੁਕਾਈ। ਉਨ੍ਹਾਂ ਜੰਗਲਾਤ ਵਿਭਾਗ ਦੀਆਂ ਪੁਸਤਿਕਾਵਾਂ "ਮਾਂ ਦੇ ਨਾਮ 'ਤੇ ਇੱਕ ਪੌ...