ਹਰਿਆਣਾ ‘ਚ SIR-2026 ਮੁਹਿੰਮ ਦਾ ਦੂਜਾ ਪੜਾਅ ਜਾਰੀ, ਵੋਟਰ ਸੂਚੀਆਂ ਦੀ ਸੋਧ ਦਾ ਕੰਮ ਤੇਜ਼
ਚੰਡੀਗੜ੍ਹ/ਹਰਿਆਣਾ, 6 ਅਗਸਤ 2026: ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਹਰਿਆਣਾ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR)-2026 ਤਹਿਤ ਵੋਟਰ ਸੂਚੀਆਂ ਨੂੰ ਗਲਤੀ-ਰਹਿਤ, ਅੱਪਡੇਟ ਅਤੇ ਪਾਰਦਰਸ਼ੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਜਾਰੀ ਹੈ। ਇਸ ਮੁਹਿੰਮ ਦੇ ਤਹਿਤ ਰਾਜ ਭਰ ਵਿੱਚ ਮੈਪ ਨਾ ਹੋਏ ਵੋਟਰਾਂ, ਵੇਰਵਿਆਂ ਵਿੱਚ ਅੰਤਰ ਅਤੇ ਹੋਰ ਤਕਨੀਕੀ ਗਲਤੀਆਂ ਨੂੰ ਦੂਰ ਕਰਨ ਲਈ ਵੱਡੇ ਪੱਧਰ 'ਤੇ ਨੋਟਿਸ ਜਾਰੀ ਕੀਤੇ ਜਾ ਰਹੇ ਹਨ।
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਏ. ਸ਼੍ਰੀਨਿਵਾਸ ਨੇ ਦੱਸਿਆ ਕਿ ਚੋਣ ਕਮਿਸ਼ਨ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸਹੀ ਅਤੇ ਅਪਡੇਟ ਰੂਪ ਵਿੱਚ ਦਰਜ ਹੋਵੇ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਮਤ ਅਧਿਕਾਰ ਤੋਂ ਵਾਂਝਾ ਨਾ ਰਹੇ।
42.69 ਲੱਖ ਤੋਂ ਵੱਧ ਨੋਟਿਸ ਤਿਆਰ, ਬਾਕੀ ਕੰਮ ਵੀ ਤੇਜ਼ੀ ਨਾਲ ਜਾਰੀ
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 31 ਜੁਲਾਈ 2026 ਤੱਕ ਕੁੱਲ 44,86,035 ਨੋਟਿਸ ਤਿਆਰ ਕੀਤੇ ਜਾਣੇ ਸਨ। ਇਨ੍ਹਾਂ ਵਿੱਚੋਂ ਹੁਣ ਤੱਕ 42,69,239 ਨੋਟਿਸ ਤਿਆਰ ਕਰਕੇ ਬੂਥ ਲੈਵਲ ਅਫ਼ਸਰਾਂ (BLOs) ਰਾਹੀਂ ਸਬੰਧਤ ...









