ਬੰਗਾ–ਸ੍ਰੀ ਆਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਸਿਰਫ਼ ਸੜਕ ਨਹੀਂ, ਖੇਤਰ ਦੀ ਆਰਥਿਕ ਤੇ ਧਾਰਮਿਕ ਜੀਵਨ ਰੇਖਾ: ਕੰਗ
ਨਵੀਂ ਦਿੱਲੀ, 5 ਅਗਸਤ 2026: ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਬੰਗਾ–ਗੜ੍ਹਸ਼ੰਕਰ–ਸ੍ਰੀ ਆਨੰਦਪੁਰ ਸਾਹਿਬ–ਨੈਣਾ ਦੇਵੀ ਸੜਕ ਨੂੰ ਰਾਸ਼ਟਰੀ ਰਾਜਮਾਰਗ (ਨੈਸ਼ਨਲ ਹਾਈਵੇ) ਦਾ ਦਰਜਾ ਦੇਣ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਮੁੜ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਇਸ ਸੜਕ ਦੀ ਧਾਰਮਿਕ, ਰਣਨੀਤਕ, ਆਰਥਿਕ ਅਤੇ ਖੇਤਰੀ ਵਿਕਾਸ ਲਈ ਮਹੱਤਤਾ ਉਜਾਗਰ ਕਰਦਿਆਂ ਕੇਂਦਰ ਸਰਕਾਰ ਨੂੰ ਇਸ ਪ੍ਰੋਜੈਕਟ ਨੂੰ ਤਰਜੀਹ ਦੇ ਆਧਾਰ 'ਤੇ ਅੱਗੇ ਵਧਾਉਣ ਦੀ ਅਪੀਲ ਕੀਤੀ।
ਲੱਖਾਂ ਸ਼ਰਧਾਲੂਆਂ ਅਤੇ ਯਾਤਰੀਆਂ ਲਈ ਜੀਵਨ ਰੇਖਾ ਹੈ ਇਹ ਸੜਕ
ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਸਤਾਵਿਤ ਰਾਸ਼ਟਰੀ ਰਾਜਮਾਰਗ ਸਿਰਫ਼ ਇੱਕ ਸੜਕ ਪ੍ਰੋਜੈਕਟ ਨਹੀਂ, ਸਗੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਲੱਖਾਂ ਲੋਕਾਂ ਲਈ ਜੀਵਨ ਰੇਖਾ ਹੈ। ਉਨ੍ਹਾਂ ਦੱਸਿਆ ਕਿ ਇਹ ਰੂਟ ਸਿੱਖ ਧਰਮ ਦੇ ਪਵਿੱਤਰ ਤੀਰਥ ਸਥਾਨ ਸ੍ਰੀ ਆਨੰਦਪੁਰ ਸਾਹਿਬ, ਜਿੱਥੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿ...









