ਮਾਵਾਂ ਧੀਆਂ ਸਤਿਕਾਰ ਯੋਜਨਾ: ਅੱਜ ਸਿਰਫ਼ ਇਨ੍ਹਾਂ ਮਹਿਲਾਵਾਂ ਦੇ ਖਾਤਿਆਂ ਵਿੱਚ ਹੀ ਆਉਣਗੇ ਪੈਸੇ
ਚੰਡੀਗੜ੍ਹ, 1 ਅਗਸਤ 2026: ਪੰਜਾਬ ਦੀਆਂ ਕਰੀਬ 40 ਲੱਖ ਮਹਿਲਾਵਾਂ ਲਈ ਅੱਜ ਵੱਡਾ ਦਿਨ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਠਾਨਕੋਟ ਤੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਦੂਜੀ ਕਿਸ਼ਤ ਜਾਰੀ ਕਰਨਗੇ। ਇਸ ਨਾਲ ਲਾਭਪਾਤਰੀ ਮਹਿਲਾਵਾਂ ਦੇ ਮੋਬਾਈਲਾਂ 'ਤੇ ਰਕਮ ਜਮ੍ਹਾਂ ਹੋਣ ਦੇ ਸੁਨੇਹੇ ਆਉਣੇ ਸ਼ੁਰੂ ਹੋ ਜਾਣਗੇ।
ਇਸ ਵਾਰ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 3,000 ਰੁਪਏ ਅਤੇ ਐਸਸੀ ਵਰਗ ਦੀਆਂ ਮਹਿਲਾਵਾਂ ਨੂੰ 4,500 ਰੁਪਏ ਦੀ ਇਕੱਠੀ ਤਿੰਨ ਮਹੀਨਿਆਂ ਦੀ ਕਿਸ਼ਤ ਮਿਲੇਗੀ। ਇਹ ਰਕਮ ਉਨ੍ਹਾਂ ਮਹਿਲਾਵਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ, ਜਿਨ੍ਹਾਂ ਦੀ ਰਜਿਸਟ੍ਰੇਸ਼ਨ ਦੇਰੀ ਨਾਲ ਹੋਣ ਕਾਰਨ ਉਹ ਪਿਛਲੀ ਕਿਸ਼ਤ ਤੋਂ ਵਾਂਝੀਆਂ ਰਹਿ ਗਈਆਂ ਸਨ।
ਸਰਕਾਰ ਦੇ ਅਨੁਸਾਰ, ਇਸ ਤੋਂ ਪਹਿਲਾਂ 32 ਲੱਖ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਭੇਜੀ ਜਾ ਚੁੱਕੀ ਹੈ। ਦੂਜੀ ਕਿਸ਼ਤ ਜਾਰੀ ਹੋਣ ਤੋਂ ਬਾਅਦ ਯੋਜਨਾ ਦਾ ਲਾਭ ਲੈਣ ਵਾਲੀਆਂ ਮਹਿਲਾਵਾਂ ਦੀ ਗਿਣਤੀ 72 ਲੱਖ ਤੱਕ ਪਹੁੰਚ ਜਾਵੇਗੀ, ਜੋ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਦੀਆਂ ਸਭ ਤੋਂ ਵੱਡੀਆਂ ਗਾਰੰਟੀਆਂ ਵਿੱ...









