ਪੰਜਾਬ ‘ਚ ਮੁੜ ਸਰਗਰਮ ਹੋਇਆ ਮਾਨਸੂਨ, 3 ਅਗਸਤ ਤੱਕ ਭਾਰੀ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ
ਚੰਡੀਗੜ੍ਹ, 31 ਜੁਲਾਈ 2026: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਸਵੇਰ ਤੋਂ ਹੀ ਬੱਦਲਵਾਈ ਛਾਈ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਇਸੇ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ 31 ਜੁਲਾਈ ਤੋਂ 3 ਅਗਸਤ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਉਂਦਿਆਂ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ, ਪੱਛਮੀ ਹਵਾਵਾਂ ਅਤੇ ਸਰਗਰਮ ਮਾਨਸੂਨੀ ਪ੍ਰਣਾਲੀ ਦੇ ਪ੍ਰਭਾਵ ਕਾਰਨ ਆਉਣ ਵਾਲੇ ਚਾਰ ਦਿਨਾਂ ਦੌਰਾਨ ਸੂਬੇ ਦੇ ਕਈ ਇਲਾਕਿਆਂ ਵਿੱਚ ਤੇਜ਼ ਬਾਰਿਸ਼, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵਿਭਾਗ ਨੇ ਲੋਕਾਂ ਨੂੰ ਲੋੜ ਤੋਂ ਬਿਨਾਂ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।
ਮੌਸਮ ਵਿਭਾਗ ਮੁਤਾਬਕ ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਕੁਝ ਥਾਵਾਂ 'ਤੇ ਪਾਣੀ ਭਰਨ, ਦਿੱਖ ਘੱਟ ਹੋਣ ਅਤੇ ਆਵਾਜਾਈ ਪ੍ਰਭਾਵਿ...









