ਪੰਜਾਬ ਮੌਸਮ ਅਪਡੇਟ: ਅਗਸਤ ਦੇ ਪਹਿਲੇ ਹਫ਼ਤੇ ਤੱਕ ਸਰਗਰਮ ਰਹੇਗਾ ਮਾਨਸੂਨ, ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ
ਚੰਡੀਗੜ੍ਹ, 01 ਅਗਸਤ 2026: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ ਅਤੇ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ 5 ਅਗਸਤ ਤੱਕ ਮਾਨਸੂਨ ਦਾ ਪ੍ਰਭਾਵ ਜਾਰੀ ਰਹੇਗਾ, ਜਿਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ, ਜਦਕਿ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਸ਼ੁੱਕਰਵਾਰ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਦਰਜ ਕੀਤੀ ਗਈ, ਜਿਸ ਨਾਲ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਕੁਝ ਰਾਹਤ ਮਿਲੀ, ਹਾਲਾਂਕਿ ਕਈ ਥਾਵਾਂ ‘ਤੇ ਪਾਣੀ ਭਰਨ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਹੋਈ ਚੰਗੀ ਬਾਰਿਸ਼
ਮੌਸਮ ਕੇਂਦਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸ਼ੁੱਕਰਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਹੇਠ ਲਿਖੇ ਅਨੁਸਾਰ ਮੀਂਹ ਦਰਜ ਕੀਤਾ ਗਿਆ—
ਚੰਡੀਗੜ੍ਹ: 3.8 ਮਿਲੀਮੀਟਰ
ਲੁਧਿਆਣਾ: 8.1 ਮਿਲੀਮੀਟਰ
ਪਟਿਆਲਾ: 23.2 ਮਿਲੀਮੀਟਰ
ਪਠਾਨ...









