Thursday, September 17Punjabi People

Tag: Hot news

ਪੇਪਰ ਲੀਕ ਤੇ ਪ੍ਰੀਖਿਆਵਾਂ ਵਿੱਚ ਨਕਲ ਰੋਕਣ ਲਈ ਸਰਕਾਰ ਲਿਆਵੇਗੀ ਸਖ਼ਤ ਕਾਨੂੰਨ: ਸੈਣੀ

ਪੇਪਰ ਲੀਕ ਤੇ ਪ੍ਰੀਖਿਆਵਾਂ ਵਿੱਚ ਨਕਲ ਰੋਕਣ ਲਈ ਸਰਕਾਰ ਲਿਆਵੇਗੀ ਸਖ਼ਤ ਕਾਨੂੰਨ: ਸੈਣੀ

Haryana news
ਚੰਡੀਗੜ੍ਹ, 27 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇਸ਼ ਵਿੱਚ ਪੇਪਰ ਲੀਕ, ਜਨਤਕ ਪ੍ਰੀਖਿਆਵਾਂ ਵਿੱਚ ਨਕਲ ਅਤੇ ਭਰਤੀ ਪ੍ਰੀਖਿਆਵਾਂ ਨਾਲ ਜੁੜੇ ਧੋਖਾਧੜੀ ਦੇ ਮਾਮਲਿਆਂ ਨੂੰ ਰੋਕਣ ਲਈ ਇੱਕ ਹੋਰ ਸਖ਼ਤ ਕਾਨੂੰਨੀ ਢਾਂਚਾ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਲੱਖਾਂ ਨੌਜਵਾਨਾਂ ਦੀ ਮਿਹਨਤ, ਯੋਗਤਾ ਅਤੇ ਭਵਿੱਖ ਦੀ ਰੱਖਿਆ ਕਰਨਾ ਹੈ ਤਾਂ ਜੋ ਪ੍ਰੀਖਿਆ ਪ੍ਰਣਾਲੀ ‘ਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਦੇਸ਼ ਭਰ ਵਿੱਚ ਕਈ ਰਾਸ਼ਟਰੀ ਅਤੇ ਰਾਜ ਪੱਧਰੀ ਭਰਤੀ ਅਤੇ ਦਾਖ਼ਲਾ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਸਾਹਮਣੇ ਆਈਆਂ, ਜਿਨ੍ਹਾਂ ਨੇ ਲੱਖਾਂ ਵਿਦਿਆਰਥੀਆਂ ਅਤੇ ਉਮੀਦਵਾਰਾਂ ਦੀਆਂ ਉਮੀਦਾਂ ਨੂੰ ਝਟਕਾ ਦਿੱਤਾ। ਉਨ੍ਹਾਂ ਕਿਹਾ ਕਿ ਇਮਾਨਦਾਰੀ ਨਾਲ ਤਿਆਰੀ ਕਰਨ ਵਾਲੇ ਨੌਜਵਾਨਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਕਾਨੂੰਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਨੌਜਵਾਨ...
ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਨਾਜਾਇਜ਼ ਕਬਜ਼ੇ ‘ਤੇ ਚੱਲਿਆ ਬੁਲਡੋਜ਼ਰ

ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਨਾਜਾਇਜ਼ ਕਬਜ਼ੇ ‘ਤੇ ਚੱਲਿਆ ਬੁਲਡੋਜ਼ਰ

Punjab News
ਬਠਿੰਡਾ, 27 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਨਸ਼ਿਆਂ ਵਿਰੁੱਧ ਜੰਗ" ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਧੋਬੀਆਣਾ ਬਸਤੀ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਮਨਜੀਤ ਕੌਰ ਉਰਫ਼ ਬੀਰਾ ਵੱਲੋਂ ਸਰਕਾਰੀ ਜ਼ਮੀਨ 'ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਬੁਲਡੋਜ਼ਰ ਚਲਾ ਕੇ ਹਟਾ ਦਿੱਤਾ। ਇਸ ਕਾਰਵਾਈ ਨੂੰ ਨਸ਼ਾ ਮਾਫੀਆ ਖ਼ਿਲਾਫ਼ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਦੀ ਪਤਨੀ ਮਨਜੀਤ ਕੌਰ ਉਰਫ਼ ਬੀਰਾ ਖ਼ਿਲਾਫ਼ ਨਸ਼ਾ ਤਸਕਰੀ ਨਾਲ ਜੁੜੇ 10 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ ਨੌਂ ਮਾਮਲੇ ਸਿਵਲ ਲਾਈਨਜ਼ ਥਾਣਾ, ਬਠਿੰਡਾ ਵਿੱਚ ਦਰਜ ਕੀਤੇ ਗਏ ਹਨ। ਪੁਲਿਸ ਜਾਂਚ ਅਨੁਸਾਰ, ਉਹ ਹੈਰੋਇਨ ਦੀ ਸਪਲਾਈ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੀ ਹੋਈ ਸੀ। ਇਸੇ ਕਾਰਨ ਕਾਨੂੰਨੀ ਪ੍ਰਕਿਰਿਆ ਪੂਰੀ ਕਰ...
ਸਰਹੱਦ ਪਾਰ ਤਸਕਰੀ ਮਾਡਿਊਲ ‘ਤੇ ਵੱਡੀ ਚੋਟ, 5 ਪਿਸਤੌਲ, 2 ਕਿਲੋ ਹੈਰੋਇਨ ਤੇ ₹5 ਲੱਖ ਦੀ ਡਰੱਗ ਮਨੀ ਸਮੇਤ 4 ਗ੍ਰਿਫ਼ਤਾਰ

ਸਰਹੱਦ ਪਾਰ ਤਸਕਰੀ ਮਾਡਿਊਲ ‘ਤੇ ਵੱਡੀ ਚੋਟ, 5 ਪਿਸਤੌਲ, 2 ਕਿਲੋ ਹੈਰੋਇਨ ਤੇ ₹5 ਲੱਖ ਦੀ ਡਰੱਗ ਮਨੀ ਸਮੇਤ 4 ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 27 ਜੁਲਾਈ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ .30 ਬੋਰ ਪਿਸਤੌਲ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ਸਰਹੱਦ ਪਾਰੋਂ ਪੰਜਾਬ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਚਲਾਈ ਜਾ ਰਹੀ ਲਗਾਤਾਰ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਤੋਂ ਸੰਚਾਲਿਤ ਤਸਕਰੀ ਮਾਡਿਊਲ ਨਾਲ ਜੁੜੇ ਹੋ...
ਵਿਧਾਇਕ ਗਰੇਵਾਲ ਨੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

ਵਿਧਾਇਕ ਗਰੇਵਾਲ ਨੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

Punjab News
ਲੁਧਿਆਣਾ, 26 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਨੇ ਅੱਜ ਭਾਮੀਆਂ ਰੋਡ ਫੁੱਟਬਾਲ ਗਰਾਊਂਡ ਵਿਖੇ ਕਰੀਬ ₹5 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਅਤਿ-ਆਧੁਨਿਕ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦਾ ਸ਼ੁਭ ਆਰੰਭ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਖਿਡਾਰੀ, ਨੌਜਵਾਨ, ਪਾਰਟੀ ਵਰਕਰ ਅਤੇ ਜਨ ਪ੍ਰਤੀਨਿਧੀ ਮੌਜੂਦ ਰਹੇ। ਸਮਾਗਮ ਦੌਰਾਨ ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਬੀਤੇ ਚਾਰ ਸਾਲਾਂ ਦੌਰਾਨ ਸਰਕਾਰ ਨੇ ਆਪਣੀਆਂ ਜ਼ਿਆਦਾਤਰ ਗਰੰਟੀਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਕੇ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਪੂਰਬੀ ਵਿਧਾਨ ਸਭਾ ਹਲਕੇ ਵਿੱਚ ਕਰੀਬ 90 ਫੀਸਦੀ ਵਿਕਾਸ ਕਾਰਜ ਪਹਿਲਾਂ...
ਪੰਜਾਬ ਰਾਜ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਜ਼ਖ਼ਮੀ ਸਫ਼ਾਈ ਸੇਵਕਾਂ ਦਾ ਹਾਲ-ਚਾਲ ਜਾਣਿਆ

ਪੰਜਾਬ ਰਾਜ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਜ਼ਖ਼ਮੀ ਸਫ਼ਾਈ ਸੇਵਕਾਂ ਦਾ ਹਾਲ-ਚਾਲ ਜਾਣਿਆ

Punjab News
ਬਰਨਾਲਾ, 26 ਜੁਲਾਈ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕਰਕੇ ਪਿਛਲੇ ਦਿਨੀਂ ਹੋਏ ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਸਫ਼ਾਈ ਸੇਵਕਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਹਸਪਤਾਲ ਵਿੱਚ ਦਾਖ਼ਲ ਕਰੀਬ ਦਰਜਨ ਭਰ ਸਫ਼ਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਹਰੇਕ ਜ਼ਖ਼ਮੀ ਦੀ ਵਿਸਥਾਰਪੂਰਵਕ ਮੈਡੀਕਲ ਰਿਪੋਰਟ ਹਾਸਲ ਕੀਤੀ। ਇਸ ਮੌਕੇ ਚੇਅਰਮੈਨ ਗੜ੍ਹੀ ਨੇ ਜ਼ਖ਼ਮੀ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਉਨ੍ਹਾਂ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਪੱਧਰ ‘ਤੇ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਸਮਾਜ ਦੀ ਬਹੁਤ ਮਹੱਤਵਪੂਰਨ ਸੇਵਾ ਨਿਭਾਉਂਦੇ ਹਨ ਅਤੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਜ਼ਬਰ-ਜ਼ੁਲਮ ਜਾਂ ਅਣਮਨੁੱਖੀ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕ...
ਬਾਕੀ 29 ਨਵੇਂ ਆਮ ਆਦਮੀ ਕਲੀਨਿਕ 31 ਜੁਲਾਈ ਤੱਕ ਪੜਾਅਵਾਰ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ

ਬਾਕੀ 29 ਨਵੇਂ ਆਮ ਆਦਮੀ ਕਲੀਨਿਕ 31 ਜੁਲਾਈ ਤੱਕ ਪੜਾਅਵਾਰ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ

Breaking News
ਚੰਡੀਗੜ੍ਹ, 26 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ 100 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਜਾਵੇਗੀ, ਜਿਸ ਨਾਲ ਲੱਖਾਂ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ ਵਿੱਚ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਨਾਗਰਿਕ ਨੂੰ ਘਰ ਦੇ ਨੇੜੇ ਆਧੁਨਿਕ ਅਤੇ ਕਿਫਾਇਤੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਪ੍ਰਾਇਮਰੀ ਹੈਲਥ ਕੇਅਰ ਦੇ ਖੇਤਰ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ। 71 ਕਲੀਨਿਕ ਅੱਜ ਲੋਕਾਂ ਨੂੰ ਸਮਰਪਿਤ, ਬਾਕੀ 29 ਕਲੀਨਿਕ 31 ਜੁਲਾਈ ਤੱਕ ਹੋਣਗੇ ਸ਼ੁਰੂ ...
ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਦੇ ਪਿੰਡ ਚੜਿਕ ਵਿੱਚ ਕੀਤੀ ‘ਲੋਕ ਮਿਲਣੀ’, ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਦੇ ਪਿੰਡ ਚੜਿਕ ਵਿੱਚ ਕੀਤੀ ‘ਲੋਕ ਮਿਲਣੀ’, ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

Breaking News
ਚੰਡੀਗੜ੍ਹ/ਮੋਗਾ, 26 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਮੁੜ ਸੱਤਾ ਸੌਂਪਣ ਦਾ ਫ਼ੈਸਲਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਵੱਲੋਂ ਲਾਗੂ ਕੀਤੀਆਂ ਲੋਕ-ਭਲਾਈ ਯੋਜਨਾਵਾਂ ਅਤੇ ਵਿਕਾਸਮੁਖੀ ਨੀਤੀਆਂ ਨੂੰ ਮਿਲ ਰਹਾ ਭਰਵਾਂ ਸਮਰਥਨ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕ ਸਰਕਾਰ ਦੇ ਕੰਮਕਾਜ ਤੋਂ ਸੰਤੁਸ਼ਟ ਹਨ। ਮੋਗਾ ਦੇ ਇਤਿਹਾਸਕ ਪਿੰਡ ਚੜਿਕ ਵਿੱਚ ਆਯੋਜਿਤ 'ਲੋਕ ਮਿਲਣੀ' ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਮਹਿਲਾਵਾਂ ਲਈ ਵਿੱਤੀ ਸਹਾਇਤਾ, ਨਹਿਰੀ ਸਿੰਚਾਈ ਦਾ ਵਿਆਪਕ ਵਿਸਥਾਰ, ਯੋਗਤਾ ਦੇ ਆਧਾਰ ‘ਤੇ ਪਾਰਦਰਸ਼ੀ ਸਰਕਾਰੀ ਭਰਤੀਆਂ ਅਤੇ ਸਰਕਾਰੀ ਸਿਹਤ ਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਵਰਗੀਆਂ ਪਹਿਲਕਦਮੀਆਂ ਨੇ ਪੰਜਾਬ ਵਿੱਚ ਜ਼ਮੀਨੀ ਪੱਧਰ ‘ਤੇ ਵੱਡਾ ਬਦਲਾਅ ਲਿਆ ਹੈ। ...
ਕੈਨੇਡਾ-ਅਮਰੀਕਾ ਦਾ ਸਾਂਝਾ ਆਪ੍ਰੇਸ਼ਨ: 1.7 ਟਨ ਨਸ਼ੀਲੇ ਪਦਾਰਥ ਜ਼ਬਤ, 13 ਪੰਜਾਬੀਆਂ ਸਮੇਤ 21 ਗ੍ਰਿਫ਼ਤਾਰ; ਕੀਮਤ ₹1,160 ਕਰੋੜ ਤੋਂ ਵੱਧ

ਕੈਨੇਡਾ-ਅਮਰੀਕਾ ਦਾ ਸਾਂਝਾ ਆਪ੍ਰੇਸ਼ਨ: 1.7 ਟਨ ਨਸ਼ੀਲੇ ਪਦਾਰਥ ਜ਼ਬਤ, 13 ਪੰਜਾਬੀਆਂ ਸਮੇਤ 21 ਗ੍ਰਿਫ਼ਤਾਰ; ਕੀਮਤ ₹1,160 ਕਰੋੜ ਤੋਂ ਵੱਧ

Global News
ਕੈਨੇਡਾ, 26 ਜੁਲਾਈ 2026: ਕੈਨੇਡਾ ਅਤੇ ਅਮਰੀਕਾ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਇੱਕ ਵੱਡੇ ਅੰਤਰਰਾਸ਼ਟਰੀ ਡਰੱਗ ਤਸਕਰੀ ਨੈੱਟਵਰਕ ਖ਼ਿਲਾਫ਼ ਸਾਂਝੀ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ‘ਪ੍ਰੋਜੈਕਟ ਬੇਅ’ (Project Bay) ਨਾਮ ਦੇ ਇਸ ਆਪ੍ਰੇਸ਼ਨ ਦੌਰਾਨ ਕਰੀਬ 1.7 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਦੀ ਅੰਦਾਜ਼ਨ ਕੀਮਤ 139 ਮਿਲੀਅਨ ਡਾਲਰ (ਲਗਭਗ ₹1,160 ਕਰੋੜ) ਦੱਸੀ ਜਾ ਰਹੀ ਹੈ। ਇਸ ਮਾਮਲੇ ਵਿੱਚ 13 ਪੰਜਾਬੀਆਂ ਸਮੇਤ ਕੁੱਲ 21 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਏਜੰਸੀਆਂ ਅਨੁਸਾਰ ਇਹ ਨੈੱਟਵਰਕ ਵਪਾਰਕ ਟਰੱਕਿੰਗ ਉਦਯੋਗ ਅਤੇ ਕਾਨੂੰਨੀ ਸਪਲਾਈ ਚੇਨਾਂ ਦੀ ਆੜ ਵਿੱਚ ਕੈਨੇਡਾ ਅਤੇ ਅਮਰੀਕਾ ਵਿਚਕਾਰ ਵੱਡੇ ਪੱਧਰ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਇੱਕ ਬਹੁਤ ਹੀ ਸੁੰਗਠਿਤ ਅਤੇ ਯੋਜਨਾਬੱਧ ਅੰਤਰਰਾਸ਼ਟਰੀ ਗਿਰੋਹ ਸੀ, ਜੋ ਲੰਬੇ ਸਮੇਂ ਤੋਂ ਸਰਗਰਮ ਸੀ। ਜਨਵਰੀ 2025 ਤੋਂ ਚੱਲ ਰਹੀ ਸੀ ਗੁਪਤ ਜਾਂਚ ਇਸ ਵੱਡੇ ਅੰਤਰਰਾਸ਼ਟਰੀ ਆਪ੍ਰੇਸ਼ਨ ਦੀ ਸ਼ੁਰੂਆਤ ਜਨਵਰੀ 2025 ਵਿੱ...
ਮਹਿਲਾਵਾਂ ਦੀ ਆਰਥਿਕ ਸੁਰੱਖਿਆ ਅਤੇ ਸਨਮਾਨ ਲਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਨਮਾਨ ਯੋਜਨਾ’ ਦੀ ਸ਼ੁਰੂਆਤ

ਮਹਿਲਾਵਾਂ ਦੀ ਆਰਥਿਕ ਸੁਰੱਖਿਆ ਅਤੇ ਸਨਮਾਨ ਲਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਨਮਾਨ ਯੋਜਨਾ’ ਦੀ ਸ਼ੁਰੂਆਤ

Breaking News
ਚੰਡੀਗੜ੍ਹ, 26 ਜੁਲਾਈ 2026: ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਾਵਾਂ-ਧੀਆਂ ਸਨਮਾਨ ਯੋਜਨਾ ਔਰਤਾਂ ਦੀ ਆਰਥਿਕ ਸੁਰੱਖਿਆ, ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਕਦਮ ਵਜੋਂ ਉਭਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਯੋਜਨਾ ਤਹਿਤ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ ਵਿੱਤੀ ਸਹਾਇਤਾ ਸਿੱਧੀ ਭੇਜਣ ਦੇ ਫ਼ੈਸਲੇ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਲਾਭਪਾਤਰੀਆਂ ਦਾ ਕਹਿਣਾ ਹੈ ਕਿ ਡੀਬੀਟੀ ਪ੍ਰਣਾਲੀ ਨੇ ਨਾ ਸਿਰਫ਼ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਮਜ਼ਬੂਤ ਕੀਤਾ ਹੈ, ਸਗੋਂ ਔਰਤਾਂ ਨੂੰ ਆਰਥਿਕ ਤੌਰ ‘ਤੇ ਖੁਦਮੁਖਤਿਆਰ ਵੀ ਬਣਾਇਆ ਹੈ। ਬਿਨਾਂ ਕਿਸੇ ਵਿਚੋਲੇ ਅਤੇ ਬਿਨਾਂ ਕਿਸੇ ਦੇਰੀ ਦੇ ਸਹਾਇਤਾ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚ ਰਹੀ ਹੈ, ਜਿਸ ਨਾਲ ਉਹ ਆਪਣੀ ਲੋੜ ਅਨੁਸਾਰ ਇਸਦੀ ਵਰਤੋਂ ਕਰ ਸਕਦੀਆਂ ਹਨ। 33 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ₹1,149 ਕਰੋੜ ਦਾ ਲਾਭ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਇਸ ਯੋਜਨਾ ਅਧੀਨ ਲਗਭਗ 33 ਲੱਖ ਮਹਿਲਾਵਾਂ ਦੇ ਬੈ...
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਮੁੱਖ ਸੰਚਾਲਕ ਆਈਈਡੀ ਸਮੇਤ ਕਾਬੂ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਮੁੱਖ ਸੰਚਾਲਕ ਆਈਈਡੀ ਸਮੇਤ ਕਾਬੂ

Punjab News
ਚੰਡੀਗੜ੍ਹ/ਜਲੰਧਰ, 26 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਅੱਤਵਾਦ, ਨਸ਼ਿਆਂ ਅਤੇ ਅਪਰਾਧ ਤੋਂ ਮੁਕਤ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਅਤੇ ਜਲੰਧਰ ਦਿਹਾਤੀ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ੀ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਇੱਕ ਸਰਗਰਮ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਕਰਨ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਨ ਵਿੱਚ ਅਹਿਮ ਸਾਬਤ ਹੋਈ ਹੈ। ਸਤਬੀਰ ਸਿੰਘ ਗ੍ਰਿਫ਼ਤਾਰ, ਮੋਟਰਸਾਈਕਲ ਵੀ ਜ਼ਬਤ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਬੀਰ ਸਿੰਘ, ਵਾਸੀ ਪਿੰਡ ਪਡਿਆਣਾ, ਆਦਮਪੁਰ (ਜ਼ਿਲ੍ਹਾ ਜਲੰਧਰ) ...