ਕੈਨੇਡਾ ’ਚ ਐਮੀ ਵਿਰਕ ’ਤੇ ਗੋਲੀਬਾਰੀ ਦੀ ਖ਼ਬਰ! ਪਿਤਾ ਨੇ ਦੱਸੀ ਘਟਨਾ ਦੀ ਅਸਲ ਸੱਚਾਈ
ਚੰਡੀਗੜ੍ਹ, 9 ਸਤੰਬਰ 2026: ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਨਾਲ ਜੁੜੀ ਇੱਕ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਰਿਪੋਰਟਾਂ ਮੁਤਾਬਕ ਕੈਨੇਡਾ ਦੇ ਐਬਟਸਫੋਰਡ ਵਿੱਚ ਐਮੀ ਵਿਰਕ ਦੇ ਕਨਸਰਟ ਤੋਂ ਬਾਅਦ ਇੱਕ ਵਾਹਨ ’ਤੇ ਗੋਲੀਬਾਰੀ ਹੋਣ ਦੀ ਘਟਨਾ ਵਾਪਰੀ। ਇਸ ਦੌਰਾਨ ਇਹ ਚਰਚਾ ਵੀ ਹੋਈ ਕਿ ਕੀ ਗੋਲੀਬਾਰੀ ਦਾ ਨਿਸ਼ਾਨਾ ਐਮੀ ਵਿਰਕ ਜਾਂ ਉਨ੍ਹਾਂ ਦਾ ਕਾਫ਼ਲਾ ਸੀ।
ਹਾਲਾਂਕਿ, ਹੁਣ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੇ ਇਸ ਮਾਮਲੇ ਬਾਰੇ ਸਪਸ਼ਟੀਕਰਨ ਦਿੰਦਿਆਂ ਇਨ੍ਹਾਂ ਖ਼ਬਰਾਂ ਨੂੰ ਖਾਰਜ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਐਮੀ ਬਿਲਕੁਲ ਸੁਰੱਖਿਅਤ ਹਨ ਅਤੇ ਇਸ ਘਟਨਾ ਦਾ ਸਿੱਧਾ ਸਬੰਧ ਗਾਇਕ ਨਾਲ ਨਹੀਂ ਹੈ।
ਐਮੀ ਵਿਰਕ ਦੇ ਪਿਤਾ ਨੇ ਕੀ ਕਿਹਾ?
‘ਦਿ ਟ੍ਰਿਬਿਊਨ’ ਨਾਲ ਗੱਲਬਾਤ ਦੌਰਾਨ ਕੁਲਜੀਤ ਸਿੰਘ ਨੇ ਕਿਹਾ ਕਿ ਐਮੀ ਵਿਰਕ ਨੂੰ ਕਿਸੇ ਤਰ੍ਹਾਂ ਦਾ ਖ਼ਤਰਾ ਨਹੀਂ ਹੈ। ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਐਮੀ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ।
ਕੁਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਐਮੀ ਦੇ ਭਰਾ ਤੋਂ ਮਿਲ...









