Thursday, September 17Punjabi People

Tag: Hot news

ਮੋਦੀ ਸਰਕਾਰ ਦੀ ਕਾਰਵਾਈ ਦੇ ਸ਼ਿਕਾਰ ਵਿਦਿਆਰਥੀਆਂ ਨਾਲ ਆਮ ਆਦਮੀ ਪਾਰਟੀ ਡਟ ਕੇ ਖੜ੍ਹੀ: ਕੇਜਰੀਵਾਲ

ਮੋਦੀ ਸਰਕਾਰ ਦੀ ਕਾਰਵਾਈ ਦੇ ਸ਼ਿਕਾਰ ਵਿਦਿਆਰਥੀਆਂ ਨਾਲ ਆਮ ਆਦਮੀ ਪਾਰਟੀ ਡਟ ਕੇ ਖੜ੍ਹੀ: ਕੇਜਰੀਵਾਲ

National News
ਨਵੀਂ ਦਿੱਲੀ, 22 ਜੁਲਾਈ 2026: ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਤੋਂ ਬਾਅਦ ਹੋਈ ਪੁਲਿਸ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ‘ਤੇ ਤਿੱਖੇ ਸਵਾਲ ਉਠਾਏ ਹਨ। ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਸ਼ਾਂਤੀਪੂਰਨ ਪ੍ਰਦਰਸ਼ਨ ਵਿੱਚ ਸ਼ਾਮਲ ਨੌਜਵਾਨਾਂ ‘ਤੇ ਲਾਠੀਚਾਰਜ ਕੀਤਾ ਗਿਆ ਅਤੇ ਉਨ੍ਹਾਂ ਵਿਰੁੱਧ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਅਜਿਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਕਾਨੂੰਨੀ ਅਤੇ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਪਾਰਟੀ ਮੁੱਖ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਨਾਲ ਹੋਈ ਕਾਰਵਾਈ ਬੇਹੱਦ ਚਿੰਤਾਜਨਕ ਹੈ ਅਤੇ ਜਿਹੜੇ ਨੌਜਵਾਨ ਪੁਲਿਸ ਕਾਰਵਾਈ, ਗ੍ਰਿਫ਼ਤਾਰੀ ਜਾਂ ਕੇਸਾਂ ਦਾ ਸਾਹਮਣਾ ਕਰ ਰਹੇ ਹਨ, ਉਹ ਇਕੱਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਪੱਖੋਂ ਉਨ੍ਹਾਂ ਦੇ ਨਾਲ ਖੜ੍ਹੀ ਹੈ। ਕੇਜਰੀਵਾਲ ਨੇ 8588833548 ਹੈਲਪਲਾਈਨ ਨੰਬਰ ਜਾਰੀ ਕਰਦਿਆਂ ਕਿਹਾ...
‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ 182ਵਾਂ ਦਿਨ: 646 ਥਾਈਂ ਰੇਡ, 326 ਸ਼ੱਕੀ ਪੁਲਿਸ ਦੇ ਹੱਥੇ ਚੜ੍ਹੇ

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ 182ਵਾਂ ਦਿਨ: 646 ਥਾਈਂ ਰੇਡ, 326 ਸ਼ੱਕੀ ਪੁਲਿਸ ਦੇ ਹੱਥੇ ਚੜ੍ਹੇ

Punjab News
ਚੰਡੀਗੜ੍ਹ, 22 ਜੁਲਾਈ 2026: ਪੰਜਾਬ ਨੂੰ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 182ਵੇਂ ਦਿਨ ਵੀ ਸੂਬਾ ਪੱਧਰ ‘ਤੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ। ਇਸ ਦੌਰਾਨ ਪੁਲਿਸ ਨੇ ਗੈਂਗਸਟਰਾਂ ਦੇ ਸਾਥੀਆਂ ਅਤੇ ਸ਼ੱਕੀ ਅਪਰਾਧੀਆਂ ਦੇ 646 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕਰਕੇ 326 ਵਿਅਕਤੀਆਂ ਨੂੰ ਕਾਬੂ ਕੀਤਾ। ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰੋਜ਼ਾਨਾ ਅਧਾਰ ‘ਤੇ ਗੈਂਗਸਟਰ ਨੈੱਟਵਰਕ ਨੂੰ ਤੋੜਨ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸਣ ਲਈ ਸਾਂਝੀਆਂ ਕਾਰਵਾਈਆਂ ਕਰ ਰਹੀਆਂ ਹਨ। ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਸ ਦਿਨ ਦੀ ਕਾਰਵਾਈ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 51,256 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ...
ਠੇਕਾ ਕਰਮਚਾਰੀਆਂ ਨੂੰ ਵੱਡੀ ਰਾਹਤ: ਹਰਿਆਣਾ ਸਰਕਾਰ ਨੇ 4 ਹੋਰ ਸ਼੍ਰੇਣੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਮੁੜ ਖੋਲ੍ਹਿਆ

ਠੇਕਾ ਕਰਮਚਾਰੀਆਂ ਨੂੰ ਵੱਡੀ ਰਾਹਤ: ਹਰਿਆਣਾ ਸਰਕਾਰ ਨੇ 4 ਹੋਰ ਸ਼੍ਰੇਣੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਮੁੜ ਖੋਲ੍ਹਿਆ

Haryana news
ਚੰਡੀਗੜ੍ਹ, 22 ਜੁਲਾਈ 2026: ਹਰਿਆਣਾ ਸਰਕਾਰ ਨੇ ਹਰਿਆਣਾ ਠੇਕਾ ਕਰਮਚਾਰੀ (ਸੇਵਾ ਸੁਰੱਖਿਆ) ਐਕਟ, 2024 ਦੇ ਦਾਇਰੇ ਨੂੰ ਹੋਰ ਵਿਸਤਾਰ ਦਿੰਦਿਆਂ ਠੇਕਾ ਕਰਮਚਾਰੀਆਂ ਦੀਆਂ ਚਾਰ ਵਾਧੂ ਸ਼੍ਰੇਣੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਹਜ਼ਾਰਾਂ ਯੋਗ ਠੇਕਾ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਸੇਵਾ ਸੁਰੱਖਿਆ ਅਤੇ ਹੋਰ ਲਾਭ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ। ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਨਵੀਆਂ ਸੂਚਿਤ ਸ਼੍ਰੇਣੀਆਂ ਵਿੱਚ ਸ਼ਾਮਲ ਕਰਮਚਾਰੀ 31 ਜੁਲਾਈ 2026 ਤੱਕ ਸਰਕਾਰੀ ਪੋਰਟਲ 'ਤੇ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਣਗੇ। ਰਜਿਸਟ੍ਰੇਸ਼ਨ ਤੋਂ ਬਾਅਦ ਉਨ੍ਹਾਂ ਦੇ ਸੇਵਾ ਰਿਕਾਰਡਾਂ ਦੀ ਪੜਾਅਵਾਰ ਤਸਦੀਕ ਕੀਤੀ ਜਾਵੇਗੀ ਅਤੇ ਯੋਗ ਪਾਏ ਜਾਣ ਵਾਲੇ ਕਰਮਚਾਰੀਆਂ ਨੂੰ ਹਰਿਆਣਾ ਠੇਕਾ ਕਰਮਚਾਰੀ (ਸੇਵਾ ਸੁਰੱਖਿਆ) ਐਕਟ, 2024 ਅਤੇ ਨਿਯਮ, 2025 ਦੇ ਉਪਬੰਧਾਂ ਅਧੀਨ ਸੇਵਾ ਸੁਰੱਖਿਆ ਦੇ ਲਾਭ ਲਈ ਵਿਚਾਰਿਆ ਜਾਵੇਗਾ। ਚਾਰ ਨਵੀਆਂ ਸ਼੍ਰੇਣੀਆਂ ਨੂੰ ਮਿਲਿਆ ਮੌਕਾ ਸਰਕਾਰ ਵੱਲੋਂ ਇਸ ਵਾਰ ਜਿਨ੍ਹਾਂ ਨਵੀਆਂ ਸ਼੍ਰੇਣ...
ਪਸ਼ੂਆਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਖ਼ਲ ਦੀ ਮੰਗ: ਕੁਲਤਾਰ ਸਿੰਘ ਸੰਧਵਾਂ

ਪਸ਼ੂਆਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਖ਼ਲ ਦੀ ਮੰਗ: ਕੁਲਤਾਰ ਸਿੰਘ ਸੰਧਵਾਂ

Punjab News
ਚੰਡੀਗੜ੍ਹ, 22 ਜੁਲਾਈ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਰਾਜਸਥਾਨ ਵਿੱਚ ਅਨਿਯਮਿਤ ਮਾਨਸੂਨ ਕਾਰਨ ਪੈਦਾ ਹੋਏ ਗੰਭੀਰ ਖੇਤੀਬਾੜੀ ਅਤੇ ਪਸ਼ੂਧਨ ਸੰਕਟ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਰਧ-ਸਰਕਾਰੀ ਪੱਤਰ ਲਿਖਦਿਆਂ ਤੁਰੰਤ ਦਖ਼ਲ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਦੇ ਸਰਹੱਦੀ ਅਤੇ ਮਾਰੂਥਲੀ ਇਲਾਕਿਆਂ, ਖ਼ਾਸ ਕਰਕੇ ਜੈਸਲਮੇਰ ਅਤੇ ਬਾੜਮੇਰ ਜ਼ਿਲ੍ਹਿਆਂ ਵਿੱਚ ਘੱਟ ਵਰਖਾ ਕਾਰਨ ਚਾਰੇ ਅਤੇ ਪੀਣ ਵਾਲੇ ਪਾਣੀ ਦੀ ਭਾਰੀ ਕਮੀ ਪੈਦਾ ਹੋ ਗਈ ਹੈ, ਜਿਸ ਨਾਲ ਲੱਖਾਂ ਪਸ਼ੂਆਂ ਅਤੇ ਉਨ੍ਹਾਂ 'ਤੇ ਨਿਰਭਰ ਕਿਸਾਨ ਪਰਿਵਾਰਾਂ ਦੀ ਰੋਜ਼ੀ-ਰੋਟੀ ਗੰਭੀਰ ਖ਼ਤਰੇ ਵਿੱਚ ਹੈ। ਸਪੀਕਰ ਸੰਧਵਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਸਾਲ 2026 ਦਾ ਮਾਨਸੂਨ ਕਾਫ਼ੀ ਦੇਰੀ ਨਾਲ ਸਰਗਰਮ ਹੋਇਆ, ਜਿਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਜੂਨ ਮਹੀਨਾ ਹਾਲੀਆ ਸਾਲਾਂ ਦੇ ਸਭ ਤੋਂ ਸੁੱਕੇ ਮਹੀਨਿਆਂ ਵਿੱਚੋਂ ਇੱਕ ਰਿਹਾ। ਇਸ ਦਾ ਸਭ ਤੋਂ ਵੱਧ ਪ੍ਰਭਾਵ ਰਾਜਸਥਾਨ ਦੇ ਸੁੱਕੇ ਅਤੇ ਅਰਧ-ਸੁੱਕੇ ਖੇਤਰਾਂ 'ਤੇ ਪਿਆ ਹੈ, ਜਿੱਥੇ ਪਿਛਲੇ ਦੋ ਸਾਲਾਂ ਤੋਂ ਘੱਟ ਵਰਖਾ ਹੋਣ ਕਾ...
ਮੋਗਾ ਨੂੰ ਮਿਲੀ 105.49 ਕਰੋੜ ਰੁਪਏ ਦੀ ਸਿੰਚਾਈ ਪ੍ਰਾਜੈਕਟਾਂ ਦੀ ਵੱਡੀ ਸੌਗਾਤ, 94 ਪਿੰਡਾਂ ਦੇ 20 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ

ਮੋਗਾ ਨੂੰ ਮਿਲੀ 105.49 ਕਰੋੜ ਰੁਪਏ ਦੀ ਸਿੰਚਾਈ ਪ੍ਰਾਜੈਕਟਾਂ ਦੀ ਵੱਡੀ ਸੌਗਾਤ, 94 ਪਿੰਡਾਂ ਦੇ 20 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ

Breaking News
ਚੰਡੀਗੜ੍ਹ/ਮੋਗਾ, 22 ਜੁਲਾਈ 2026: ਪੰਜਾਬ ਵਿੱਚ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਟੀਚੇ ਨੂੰ ਸਾਕਾਰ ਕਰਨ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਮੋਗਾ ਜ਼ਿਲ੍ਹੇ ਲਈ 105.49 ਕਰੋੜ ਰੁਪਏ ਦੇ ਸਿੰਚਾਈ ਵਿਕਾਸ ਪ੍ਰਾਜੈਕਟ ਲੋਕ ਅਰਪਿਤ ਕੀਤੇ। ਇਨ੍ਹਾਂ ਪ੍ਰਾਜੈਕਟਾਂ ਰਾਹੀਂ ਮੋਗਾ, ਬਾਘਾਪੁਰਾਣਾ ਅਤੇ ਧਰਮਕੋਟ ਹਲਕਿਆਂ ਦੇ 94 ਪਿੰਡਾਂ ਨੂੰ ਸਿੱਧਾ ਲਾਭ ਮਿਲੇਗਾ, ਜਦਕਿ 20,085 ਏਕੜ ਤੋਂ ਵੱਧ ਵਾਧੂ ਖੇਤੀ ਰਕਬਾ ਨਹਿਰੀ ਸਿੰਚਾਈ ਦੇ ਘੇਰੇ ਵਿੱਚ ਆ ਜਾਵੇਗਾ। ਜਲ ਸਰੋਤ ਮੰਤਰੀ ਨੇ ਮੋਗਾ ਦੇ ਪਿੰਡ ਝੰਡੇਆਣਾ, ਬਾਘਾਪੁਰਾਣਾ ਦੇ ਸੁਖਾਨੰਦ ਅਤੇ ਸਾਹੋਕੇ, ਅਤੇ ਧਰਮਕੋਟ ਹਲਕੇ ਦੇ ਨੂਰਪੁਰ ਹਕੀਮਾਂ ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਵਿੱਚ ਸੂਇਆਂ ਅਤੇ ਰਜਬਾਹਿਆਂ ਦੀ ਕੰਕਰੀਟ ਲਾਈਨਿੰਗ, ਜ਼ਮੀਨਦੋਜ਼ ਪਾਈਪਲਾਈਨਾਂ, ਵਾਟਰ ਕੋਰਸਾਂ ਦੀ ਉਸਾਰੀ ਅਤੇ ਸਿੰਚਾਈ ਪ੍ਰਣਾਲੀ ਦੇ ਆਧੁਨਿਕੀਕਰਨ ਦੇ ਕੰਮ ਸ਼ਾਮਲ ਹਨ। ਇਸ ਮੌਕੇ ਸੰਬੋਧਨ ਕਰਦਿਆਂ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪ...
ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕਿਸਾਨਾਂ ਦਾ ਚੰਡੀਗੜ੍ਹ ‘ਚ ਪ੍ਰਦਰਸ਼ਨ, ਪੁਲਿਸ ਨਾਲ ਹੋਈ ਹਲਕੀ ਝੜੱਪ

ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕਿਸਾਨਾਂ ਦਾ ਚੰਡੀਗੜ੍ਹ ‘ਚ ਪ੍ਰਦਰਸ਼ਨ, ਪੁਲਿਸ ਨਾਲ ਹੋਈ ਹਲਕੀ ਝੜੱਪ

CHANDIGARH NEWS
ਚੰਡੀਗੜ੍ਹ, 22 ਜੁਲਾਈ 2026: ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੇ ਸੱਦੇ 'ਤੇ ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤੇ (Free Trade Agreement) ਦੇ ਵਿਰੋਧ ਵਿੱਚ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਵੱਡਾ ਕਿਸਾਨ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਖੇਤੀਬਾੜੀ ਜਥੇਬੰਦੀਆਂ ਦੇ ਆਗੂ ਚੰਡੀਗੜ੍ਹ ਪਹੁੰਚੇ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਇਆ। ਕਿਸਾਨਾਂ ਨੇ ਸੈਕਟਰ-35 ਸਥਿਤ ਕਿਸਾਨ ਭਵਨ ਤੋਂ ਭਾਜਪਾ ਦਫ਼ਤਰ ਵੱਲ ਰੋਸ ਮਾਰਚ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਚੰਡੀਗੜ੍ਹ ਪੁਲਿਸ ਨੇ ਪਹਿਲਾਂ ਤੋਂ ਹੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਦੇ ਹੋਏ ਬੈਰੀਕੇਡ ਲਗਾ ਕੇ ਮਾਰਚ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਜਿਵੇਂ ਹੀ ਪ੍ਰਦਰਸ਼ਨਕਾਰੀ ਬੈਰੀਕੇਡ ਪਾਰ ਕਰਨ ਲਈ ਅੱਗੇ ਵਧੇ, ਪੁਲਿਸ ਅਤੇ ਕਿਸਾਨਾਂ ਵਿਚਾਲੇ ਕੁਝ ਸਮੇਂ ਲਈ ਧੱਕਾ-ਮੁੱਕੀ ਅਤੇ ਹਲਕੀ ਝੜੱਪ ਹੋਈ। ਹਾਲਾਤ ਨੂੰ ਦੇਖਦੇ ਹੋਏ ਪੁਲਿਸ ਨੇ ਮੌਕੇ 'ਤੇ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤਾ। ਹਾਲਾਂਕਿ, ਸਥਿਤੀ ਨੂੰ ਜਲਦੀ ਹੀ ਕਾਬੂ ਵਿੱਚ ਕਰ ਲਿਆ ਗਿਆ ਅਤ...
‘ਹਰਿਆਣਾ ਵਿਜ਼ਨ @2047’ ਨੂੰ ਮਿਲੀ ਨਵੀਂ ਰਫ਼ਤਾਰ, ‘ਪਦਮ’ ਯੋਜਨਾ ਤਹਿਤ 10 ਜ਼ਿਲ੍ਹਿਆਂ ਵਿੱਚ ਬਣਨਗੇ ਨਵੇਂ ਉਦਯੋਗਿਕ ਕਲੱਸਟਰ

‘ਹਰਿਆਣਾ ਵਿਜ਼ਨ @2047’ ਨੂੰ ਮਿਲੀ ਨਵੀਂ ਰਫ਼ਤਾਰ, ‘ਪਦਮ’ ਯੋਜਨਾ ਤਹਿਤ 10 ਜ਼ਿਲ੍ਹਿਆਂ ਵਿੱਚ ਬਣਨਗੇ ਨਵੇਂ ਉਦਯੋਗਿਕ ਕਲੱਸਟਰ

Haryana news
ਚੰਡੀਗੜ੍ਹ, 22 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸੂਬੇ ਨੂੰ ਸਾਲ 2047 ਤੱਕ ਦੇਸ਼ ਦਾ ਸਭ ਤੋਂ ਅਗੇਤਰ ਉਦਯੋਗਿਕ ਅਤੇ ਆਰਥਿਕ ਕੇਂਦਰ ਬਣਾਉਣ ਦੇ ਉਦੇਸ਼ ਨਾਲ “ਹਰਿਆਣਾ ਵਿਜ਼ਨ @2047” ਤਹਿਤ ਵੱਡੇ ਪੱਧਰ ‘ਤੇ ਉਦਯੋਗਿਕ, ਨਿਵੇਸ਼ ਅਤੇ ਰੁਜ਼ਗਾਰ ਸਬੰਧੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਨਵੇਂ ਉੱਦਮੀਆਂ ਨੂੰ ਕਾਰੋਬਾਰ ਸ਼ੁਰੂ ਕਰਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਸਕੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਸਿਵਲ ਸਕੱਤਰੇਤ ਵਿਖੇ ਐਮਐਸਐਮਈ, ਉਦਯੋਗ, ਸਟਾਰਟਅੱਪਸ ਅਤੇ ਐਚਐਸਆਈਆਈਡੀਸੀ ਦੇ ਸੀਨੀਅਰ ਅਧਿਕਾਰੀਆਂ ਨਾਲ “ਵਿਜ਼ਨ ਟੂ ਐਕਸ਼ਨ ਪਲਾਨ” ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਵਿੱਚ ਉਦਯੋਗਿਕ ਵਿਕਾਸ ਨਾਲ ਜੁੜੇ ਕਈ ਮਹੱਤਵਪੂਰਨ ਫ਼ੈਸਲੇ ਅਤੇ ਭਵਿੱਖੀ ਯੋਜਨਾਵਾਂ ‘ਤੇ ਚਰਚਾ ਕੀਤੀ ਗਈ। ‘ਪਦਮ’ ਯੋਜਨਾ ਤਹਿਤ 10 ਨਵੇਂ ਉਦਯੋਗਿਕ ਕਲੱਸਟਰ ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਜਾਣਕਾਰੀ...
ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚੇ, ਅਧਿਕਾਰੀਆਂ ਨੂੰ ਮਹਿੰਦਰ ਭਗਤ ਦੇ ਨਿਰਦੇਸ਼

ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚੇ, ਅਧਿਕਾਰੀਆਂ ਨੂੰ ਮਹਿੰਦਰ ਭਗਤ ਦੇ ਨਿਰਦੇਸ਼

Punjab News
ਚੰਡੀਗੜ੍ਹ, 22 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਕੇ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ, ਕਿਸਾਨ ਭਲਾਈ ਸਕੀਮਾਂ ਅਤੇ ਪ੍ਰਸ਼ਾਸਕੀ ਕਾਰਜਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਵਧੀਕ ਸਕੱਤਰ ਲਤੀਫ ਅਹਿਮਦ ਅਤੇ ਡਾਇਰੈਕਟਰ ਮਨੀਸ਼ ਕੁਮਾਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਦੀ ਕਾਰਗੁਜ਼ਾਰੀ, ਬਜਟ ਦੀ ਸਥਿਤੀ, ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਸਬਸਿਡੀ ਯੋਜਨਾਵਾਂ, ਬਾਗਬਾਨੀ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਹੋਰ ਮਹੱਤਵਪੂਰਨ ਪਹਿਲਕਦਮੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਮੀਖਿਆ ਦੌਰਾਨ ਮਹਿੰਦਰ ਭਗਤ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੀ ਪਹਿਲ ਹੈ ਕਿ ਬਾਗਬਾਨੀ ਨੂੰ ਇੱਕ ਲਾਭਕਾਰੀ ਅਤੇ ਟਿਕਾਊ ਖੇਤੀ ਕਾਰੋਬਾਰ ਵਜੋਂ ਵ...
ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਖ਼ਤਮ ਕਰਨ ਲਈ ਕੇਂਦਰ ਸਰਕਾਰ ਅੱਗੇ ਰੱਖੀਆਂ ਅਹਿਮ ਸ਼ਰਤਾਂ

ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਖ਼ਤਮ ਕਰਨ ਲਈ ਕੇਂਦਰ ਸਰਕਾਰ ਅੱਗੇ ਰੱਖੀਆਂ ਅਹਿਮ ਸ਼ਰਤਾਂ

Breaking News, National News
ਨਵੀਂ ਦਿੱਲੀ, 22 ਜੁਲਾਈ 2026: ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਇਲਾਜ ਅਧੀਨ ਸਮਾਜ ਸੇਵੀ ਅਤੇ ਸਿੱਖਿਆ ਸੁਧਾਰਾਂ ਦੇ ਹਮਾਇਤੀ ਸੋਨਮ ਵਾਂਗਚੁਕ ਨੇ ਬੁੱਧਵਾਰ ਨੂੰ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਅਤੇ ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਜੇਕਰ ਸਰਕਾਰ ਪ੍ਰਦਰਸ਼ਨ ਵਿੱਚ ਸ਼ਾਮਲ ਵਿਦਿਆਰਥੀਆਂ ਅਤੇ ਨੌਜਵਾਨਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਦੰਡਾਤਮਕ ਕਾਰਵਾਈ ਨਾ ਕਰਨ ਦਾ ਸਪੱਸ਼ਟ ਭਰੋਸਾ ਦਿੰਦੀ ਹੈ ਤਾਂ ਉਹ ਆਪਣੀ ਚੱਲ ਰਹੀ ਭੁੱਖ ਹੜਤਾਲ ਸਮਾਪਤ ਕਰਨ ਲਈ ਤਿਆਰ ਹਨ। ਆਪਣੇ ਪੱਤਰ ਵਿੱਚ ਵਾਂਗਚੁਕ ਨੇ ਦੋਵਾਂ ਕੇਂਦਰੀ ਮੰਤਰੀਆਂ ਦਾ ਧੰਨਵਾਦ ਕਰਦਿਆਂ ਲਿਖਿਆ ਕਿ ਉਨ੍ਹਾਂ ਨੇ ਹਸਪਤਾਲ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਸਰਕਾਰ ਪ੍ਰਦਰਸ਼ਨਕਾਰੀਆਂ ਵੱਲੋਂ ਉਠਾਈਆਂ ਗਈਆਂ ਮੁੱਖ ਮੰਗਾਂ 'ਤੇ ਸਕਾਰਾਤਮਕ ਢੰਗ ਨਾਲ ਵਿਚਾਰ ਕਰੇਗੀ। ਵਾਂਗਚੁਕ ਨੇ ਮੰਗ ਕੀਤੀ ਕਿ ਪ੍ਰੀਖਿਆ ਪੇਪਰ ਲੀਕ ਦੀਆਂ ਘਟਨਾਵਾਂ ਤੋਂ ਬਾਅਦ ਖੁਦਕੁਸ਼ੀ ਕ...
ਪੰਜਾਬ ਦੀਆਂ ਸੜਕਾਂ ਦੇ ਵਿਕਾਸ ਕਾਰਜਾਂ ਦੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤੀ ਸਮੀਖਿਆ, ਮਾਨਸੂਨ ਸੀਜ਼ਨ ਲਈ ਜਾਰੀ ਕੀਤੀਆਂ ਹਦਾਇਤਾਂ

ਪੰਜਾਬ ਦੀਆਂ ਸੜਕਾਂ ਦੇ ਵਿਕਾਸ ਕਾਰਜਾਂ ਦੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤੀ ਸਮੀਖਿਆ, ਮਾਨਸੂਨ ਸੀਜ਼ਨ ਲਈ ਜਾਰੀ ਕੀਤੀਆਂ ਹਦਾਇਤਾਂ

Breaking News
ਚੰਡੀਗੜ੍ਹ, 22 ਜੁਲਾਈ 2026: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਦਿਆਂ ਸੂਬੇ ਭਰ ਵਿੱਚ ਚੱਲ ਰਹੇ ਸੜਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਆਧੁਨਿਕ, ਸੁਰੱਖਿਅਤ ਅਤੇ ਬਿਹਤਰ ਸੜਕੀ ਆਵਾਜਾਈ ਨੈੱਟਵਰਕ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਮੇਂ ਸੂਬੇ ਵਿੱਚ ਕਰੀਬ 45,000 ਕਿਲੋਮੀਟਰ ਸੜਕਾਂ ਦੇ ਨਿਰਮਾਣ, ਅਪਗ੍ਰੇਡੇਸ਼ਨ ਅਤੇ ਨਵੀਨੀਕਰਨ ਦੇ ਵੱਡੇ ਪੱਧਰ 'ਤੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਰਾਜ ਮਾਰਗਾਂ, ਮੁੱਖ ਸੜਕਾਂ ਅਤੇ ਪਿੰਡਾਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ 'ਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਹਲਕਾ ਅਤੇ ਮੰਡਲ-ਵਾਰ ਵਿਸਥਾਰਪੂਰਵਕ ਸਮੀਖਿਆ ਕੀਤੀ ਅਤੇ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਹਰਭਜਨ ਸਿੰਘ ਈ.ਟੀ.ਓ. ਨੇ ਅਧਿਕਾਰੀ...