ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਬੱਸ ‘ਤੇ ਹਮਲਾ, 45 ਸ਼ਰਧਾਲੂਆਂ ਵਿੱਚ ਮਚੀ ਦਹਿਸ਼ਤ
ਅੰਮ੍ਰਿਤਸਰ, 22 ਜੁਲਾਈ 2026: ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ‘ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਬੱਸ ਵਿੱਚ ਸਵਾਰ ਸ਼ਰਧਾਲੂਆਂ, ਖ਼ਾਸ ਕਰਕੇ ਔਰਤਾਂ ਅਤੇ ਬਜ਼ੁਰਗਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਅਨੁਸਾਰ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਬੱਸ ਵਾਹਗਾ ਸਰਹੱਦ ਵੱਲ ਜਾ ਰਹੀ ਸੀ। ਇਸ ਦੌਰਾਨ ਇੱਕ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਨੇ ਆਪਣੀ ਗੱਡੀ ਬੱਸ ਦੇ ਅੱਗੇ ਖੜ੍ਹੀ ਕਰਕੇ ਰਸਤਾ ਰੋਕ ਲਿਆ। ਇਸ ਤੋਂ ਬਾਅਦ ਦੋਵਾਂ ਨੇ ਬੱਸ ਡਰਾਈਵਰ ਅਤੇ ਹੋਰ ਸਟਾਫ ਨਾਲ ਬਹਿਸਬਾਜ਼ੀ ਕਰਦਿਆਂ ਗਾਲੀ-ਗਲੋਚ ਕੀਤੀ ਅਤੇ ਕਥਿਤ ਤੌਰ ‘ਤੇ ਹੱਥੋਪਾਈ ਵੀ ਕੀਤੀ।
ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਦੋਵੇਂ ਨੌਜਵਾਨ ਆਪਣੀ ਕਾਰ ਵਿੱਚੋਂ ਬੇਸਬਾਲ ਬੈਟ ਅਤੇ ਦਾਤਰੀ ਕੱਢ ਕੇ ਬੱਸ ਸਟਾਫ ਨੂੰ ਡਰਾਉਣ ਅਤੇ ਹਮਲਾ...









