Friday, September 18Punjabi People

Tag: Hot news

ਪੰਜਾਬ ‘ਚ ਅਗਲੇ ਪੰਜ ਦਿਨ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ

ਪੰਜਾਬ ‘ਚ ਅਗਲੇ ਪੰਜ ਦਿਨ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ

Punjab News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਤੋਂ ਅਗਲੇ ਪੰਜ ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 20 ਤੋਂ 22 ਜੁਲਾਈ ਦਰਮਿਆਨ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਤੇਜ਼ ਬਾਰਿਸ਼, ਗਰਜ-ਚਮਕ ਅਤੇ ਕੁਝ ਥਾਵਾਂ 'ਤੇ ਜਲਭਰਾਅ ਦੀ ਸਥਿਤੀ ਬਣ ਸਕਦੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੋੜ ਤੋਂ ਬਿਨਾਂ ਦਰਿਆਵਾਂ ਅਤੇ ਨੀਵੇਂ ਇਲਾਕਿਆਂ ਵੱਲ ਨਾ ਜਾਣ ਦੀ ਅਪੀਲ ਕੀਤੀ ਹੈ। ਸਭ ਤੋਂ ਵੱਧ ਅਸਰ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਦੇਖਿਆ ਜਾ ਰਿਹਾ ਹੈ, ਜਿੱਥੇ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੀ ਚੱਕੀ ਨਦੀ ਲਗਾਤਾਰ ਉਫਾਨ 'ਤੇ ਵਹਿ ਰਹੀ ਹੈ। ਸ਼ਨੀਵਾਰ ਸਵੇਰੇ ਨਦੀ ਦਾ ਪਾਣੀ ਲਗਭਗ 9 ਮੀਟਰ ਦੇ ਪੱਧਰ ਤੱਕ ਪਹੁੰਚ ਗਿਆ, ਜਿਸ ਕਾਰਨ ਦਿੱਲੀ–ਕਟੜਾ ਰੇਲਵੇ ਲਾਈਨ 'ਤੇ ਬਣੇ ਮਹੱਤਵਪੂਰਨ ਪੁਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਪ੍ਰਸ਼ਾਸਨ ਵੱਲੋਂ ਹਾਲਾਤ 'ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਦੌਰਾਨ ਐ...
ਨੌਜਵਾਨ ਨਸ਼ਿਆਂ ਨਹੀਂ, ਸਿੱਖਿਆ ਅਤੇ ਖੇਡਾਂ ਨਾਲ ਜੁੜਣ ਤਾਂ ਹੀ ਭਾਰਤ ਬਣੇਗਾ ਵਿਕਸਤ: ਮੁੱਖ ਮੰਤਰੀ ਸੈਣੀ

ਨੌਜਵਾਨ ਨਸ਼ਿਆਂ ਨਹੀਂ, ਸਿੱਖਿਆ ਅਤੇ ਖੇਡਾਂ ਨਾਲ ਜੁੜਣ ਤਾਂ ਹੀ ਭਾਰਤ ਬਣੇਗਾ ਵਿਕਸਤ: ਮੁੱਖ ਮੰਤਰੀ ਸੈਣੀ

Haryana news
ਚੰਡੀਗੜ੍ਹ, 19 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਸ਼ਿਆਂ ਖ਼ਿਲਾਫ਼ ਵਿਆਪਕ ਸਮਾਜਿਕ ਮੁਹਿੰਮ ਚਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਪੁਲਿਸ ਜਾਂ ਕਾਨੂੰਨ-ਵਿਵਸਥਾ ਦਾ ਮਾਮਲਾ ਨਹੀਂ, ਸਗੋਂ ਸਮਾਜ, ਪਰਿਵਾਰ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਬਚਾਉਣ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਕਈ ਪਰਿਵਾਰਾਂ ਨੂੰ ਤਬਾਹ ਕਰ ਰਹੀ ਹੈ ਅਤੇ ਨੌਜਵਾਨਾਂ ਦੇ ਸੁਪਨਿਆਂ ਨੂੰ ਕੁਚਲ ਰਹੀ ਹੈ। ਇਸ ਲਈ ਇਸ ਲੜਾਈ ਨੂੰ ਲੋਕਾਂ ਦੀ ਭਾਗੀਦਾਰੀ ਨਾਲ ਇੱਕ ਜਨ-ਅੰਦੋਲਨ ਬਣਾਉਣ ਦੀ ਲੋੜ ਹੈ। ਮੁੱਖ ਮੰਤਰੀ ਕਰਨਾਲ ਦੇ ਮਧੂਬਨ ਸਥਿਤ ਹਰਿਆਣਾ ਪੁਲਿਸ ਅਕੈਡਮੀ ਵਿੱਚ ਆਯੋਜਿਤ “ਇੱਕ ਪੁਲਿਸ, ਇੱਕ ਸੰਕਲਪ – ਨਸ਼ਾ ਮੁਕਤ ਹਰਿਆਣਾ” ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਸੰਵਾਦ ਪ੍ਰੋਗਰਾਮ ਵਿੱਚ ਸੂਬੇ ਦੇ ਸਾਰੇ ਸਟੇਸ਼ਨ ਹਾਊਸ ਅਫ਼ਸਰਾਂ (SHOs) ਨੇ ਭਾਗ ਲਿਆ। ਪ੍ਰੋਗਰਾਮ ਦਾ ਉਦੇਸ਼ ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ, ਪ੍ਰਸ਼ਾਸਨ ਅਤੇ ਸਮਾਜ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਾ ਅਤੇ ਪ੍ਰਭਾਵਸ਼ਾਲੀ ਰਣਨੀਤੀ ਤਿਆਰ ਕਰਨਾ ਸੀ। ...
ਪੰਜਾਬ ਵਿੱਚ ਪੇਂਡੂ ਰੁਜ਼ਗਾਰ ਗਰੰਟੀ ਨੂੰ ਮਜ਼ਬੂਤੀ, ‘ਵੀਬੀ ਜੀ ਰਾਮ ਜੀ’ ਸਕੀਮ ਲਾਗੂ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਪੇਂਡੂ ਰੁਜ਼ਗਾਰ ਗਰੰਟੀ ਨੂੰ ਮਜ਼ਬੂਤੀ, ‘ਵੀਬੀ ਜੀ ਰਾਮ ਜੀ’ ਸਕੀਮ ਲਾਗੂ: ਤਰੁਨਪ੍ਰੀਤ ਸਿੰਘ ਸੌਂਦ

Punjab News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਸਰਕਾਰ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਦੀ ਥਾਂ ਲਾਗੂ ਕੀਤੀ ਗਈ ਨਵੀਂ ‘ਵੀਬੀਜੀ ਰਾਮ ਜੀ’ (ਵਿਕਸਿਤ ਭਾਰਤ ਗਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ) ਯੋਜਨਾ ਵਿੱਚ ਸੁਚਾਰੂ ਤਬਦੀਲੀ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਸਰਕਾਰ ਦਾ ਉਦੇਸ਼ ਇਹ ਹੈ ਕਿ ਪੇਂਡੂ ਕਾਮਿਆਂ ਨੂੰ ਰੁਜ਼ਗਾਰ ਦੇ ਮੌਕਿਆਂ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਸੂਬੇ ਭਰ ਵਿੱਚ ਵਿਕਾਸ ਕਾਰਜ ਪਹਿਲਾਂ ਵਾਂਗ ਨਿਰਵਿਘਨ ਜਾਰੀ ਰਹਿਣ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮਨਰੇਗਾ 30 ਜੂਨ 2026 ਤੱਕ ਲਾਗੂ ਰਹੀ, ਜਦਕਿ 1 ਜੁਲਾਈ 2026 ਤੋਂ ‘ਵੀਬੀਜੀ ਰਾਮ ਜੀ’ ਯੋਜਨਾ ਅਮਲ ਵਿੱਚ ਆ ਗਈ ਹੈ। ਇਸ ਤਬਦੀਲੀ ਦੌਰਾਨ ਸਰਕਾਰ ਨੇ ਪਹਿਲਾਂ ਹੀ ਲੋੜੀਂਦੇ ਪ੍ਰਸ਼ਾਸਕੀ, ਤਕਨੀਕੀ ਅਤੇ ਵਿੱਤੀ ਪ੍ਰਬੰਧ ਕਰ ਦਿੱਤੇ ਹਨ, ਤਾਂ ਜੋ ਕਿਸੇ ਵੀ ਪੱਧਰ 'ਤੇ ਕੰਮ ਪ੍ਰਭਾਵਿਤ ਨਾ ਹੋਵੇ। ਰੁਜ਼ਗਾਰ ਦੀ ਕਾਨੂੰਨੀ ਗਾਰੰਟੀ ਜਾਰੀ ਰਹੇਗੀ ਮੰਤਰੀ ਨੇ ਦੱਸਿਆ ਕਿ ਮਨਰੇਗਾ ਅਧੀਨ ਮਜ਼ਦੂਰੀ ਅਤੇ ਤਨਖ...
ਹਰਿਆਣਾ ਵਿੱਚ ਈਵੀ ਚਾਰਜਿੰਗ ਨੈੱਟਵਰਕ ਦਾ ਤੇਜ਼ੀ ਨਾਲ ਵਿਸਥਾਰ, ਡਿਸਕਾਮ ਕੰਪਨੀਆਂ ਨੇ ਹਾਸਲ ਕੀਤੀ ਵੱਡੀ ਕਾਮਯਾਬੀ: ਵਿਕਰਮ ਸਿੰਘ

ਹਰਿਆਣਾ ਵਿੱਚ ਈਵੀ ਚਾਰਜਿੰਗ ਨੈੱਟਵਰਕ ਦਾ ਤੇਜ਼ੀ ਨਾਲ ਵਿਸਥਾਰ, ਡਿਸਕਾਮ ਕੰਪਨੀਆਂ ਨੇ ਹਾਸਲ ਕੀਤੀ ਵੱਡੀ ਕਾਮਯਾਬੀ: ਵਿਕਰਮ ਸਿੰਘ

Haryana news
ਚੰਡੀਗੜ੍ਹ, 19 ਜੁਲਾਈ 2026: ਹਰਿਆਣਾ ਵਿੱਚ ਇਲੈਕਟ੍ਰਿਕ ਵਾਹਨਾਂ (EV) ਨੂੰ ਉਤਸ਼ਾਹਿਤ ਕਰਨ ਅਤੇ ਸਾਫ਼-ਸੁਥਰੀ ਤੇ ਟਿਕਾਊ ਆਵਾਜਾਈ ਨੂੰ ਬੜ੍ਹਾਵਾ ਦੇਣ ਲਈ ਰਾਜ ਦੀਆਂ ਬਿਜਲੀ ਵੰਡ ਕੰਪਨੀਆਂ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ (UHBVN) ਅਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ (DHBVN) ਨੇ ਈਵੀ ਚਾਰਜਿੰਗ ਬੁਨਿਆਦੀ ਢਾਂਚੇ ਦੇ ਵਿਸਥਾਰ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਡਿਸਕਾਮ ਕੰਪਨੀਆਂ ਵੱਲੋਂ ਸੂਬੇ ਭਰ ਵਿੱਚ ਆਧੁਨਿਕ ਅਤੇ ਭਰੋਸੇਮੰਦ ਈਵੀ ਚਾਰਜਿੰਗ ਨੈੱਟਵਰਕ ਤੇਜ਼ੀ ਨਾਲ ਵਿਕਸਤ ਕੀਤਾ ਜਾ ਰਿਹਾ ਹੈ। ਯੂਐਚਬੀਵੀਐਨ ਅਤੇ ਡੀਐਚਬੀਵੀਐਨ ਦੇ ਪ੍ਰਬੰਧ ਨਿਰਦੇਸ਼ਕ ਵਿਕਰਮ ਸਿੰਘ ਨੇ ਦੱਸਿਆ ਕਿ 30 ਜੂਨ 2026 ਤੱਕ ਹਰਿਆਣਾ ਵਿੱਚ 789 ਈਵੀ ਚਾਰਜਿੰਗ ਸਟੇਸ਼ਨ ਅਤੇ ਚਾਰਜਿੰਗ ਪੁਆਇੰਟ ਸਥਾਪਤ ਕੀਤੇ ਜਾ ਚੁੱਕੇ ਹਨ। ਇਹ ਗਿਣਤੀ ਸਾਲ 2026 ਲਈ ਨਿਰਧਾਰਤ 900 ਚਾਰਜਿੰਗ ਸਟੇਸ਼ਨਾਂ ਦੇ ਟੀਚੇ ਦਾ ਕਰੀਬ 88 ਫੀਸਦੀ ਹੈ, ਜੋ ਰਾਜ ਵਿੱਚ ਇਲੈਕਟ੍ਰਿਕ ਮੋਬਿਲਿਟੀ ਨੂੰ ਮਿਲ ਰਹੀ ਰਫ਼ਤਾਰ ਨੂੰ ਦਰਸਾਉਂਦੀ ਹੈ। ਹਰੀ ਊਰਜਾ ਅਤੇ ਈ-ਮੋਬਿਲਿਟੀ ਨੂੰ ਮਿਲੇਗਾ ਵੱਡਾ ਹੁਲਾਰਾ ਵਿਕਰਮ ਸਿੰਘ ਨੇ ਕਿਹਾ ਕਿ...
‘ਯੁੱਧ ਨਸ਼ਿਆਂ ਵਿਰੁੱਧ’ ਦੇ 500 ਦਿਨ ਪੂਰੇ: 68,850 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ, 319 ਕਰੋੜ ਰੁਪਏ ਦੀ ਸੰਪਤੀ ਜ਼ਬਤ

‘ਯੁੱਧ ਨਸ਼ਿਆਂ ਵਿਰੁੱਧ’ ਦੇ 500 ਦਿਨ ਪੂਰੇ: 68,850 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ, 319 ਕਰੋੜ ਰੁਪਏ ਦੀ ਸੰਪਤੀ ਜ਼ਬਤ

Punjab News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੇ ਆਪਣੇ ਪਹਿਲੇ 500 ਦਿਨ ਪੂਰੇ ਕਰ ਲਏ ਹਨ। ਇਸ ਦੌਰਾਨ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਇਤਿਹਾਸਕ ਪੱਧਰ 'ਤੇ ਕਾਰਵਾਈ ਕਰਦਿਆਂ 68,850 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ, 52,432 ਐਫਆਈਆਰ ਦਰਜ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਤੋਂ ਬਣਾਈ ਗਈ 319 ਕਰੋੜ ਰੁਪਏ ਮੁੱਲ ਦੀ ਸੰਪਤੀ ਕੁਰਕ ਜਾਂ ਜ਼ਬਤ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ 1 ਮਾਰਚ 2025 ਨੂੰ ਸ਼ੁਰੂ ਕੀਤੀ ਗਈ ਇਹ ਮੁਹਿੰਮ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੱਕ ਸੀਮਤ ਨਹੀਂ ਰਹੀ, ਸਗੋਂ ਇਸ ਦਾ ਮਕਸਦ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨਾ, ਡਰੱਗ ਨੈੱਟਵਰਕ ਨੂੰ ਤੋੜਨਾ ਅਤੇ ਸਮਾਜ ਨੂੰ ਇਸ ਲੜਾਈ ਵਿੱਚ ਭਾਗੀਦਾਰ ਬਣਾਉਣਾ ਵੀ ਹੈ। ਤਿੰਨ-ਪੱਖੀ ਰਣਨੀਤੀ ਨਾਲ ਮਿਲੀ ਵੱਡੀ ਸਫ਼ਲਤਾ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਇਸ ਮੁਹਿੰਮ ਦੌਰਾਨ ਸਖ਼ਤ ਕਾਨੂੰਨੀ ਕਾਰਵਾਈ, ਖ਼ੁਫ਼ੀਆ ਜਾਣਕਾਰੀ ਆਧਾਰਿ...
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 135 ਨੌਜਵਾਨਾਂ ਨੇ ਕਰਵਾਇਆ ਕੈਸ਼ਲੈੱਸ ਦਿਲ ਦਾ ਇਲਾਜ, 2.71 ਕਰੋੜ ਰੁਪਏ ਦਾ ਮਿਲਿਆ ਲਾਭ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 135 ਨੌਜਵਾਨਾਂ ਨੇ ਕਰਵਾਇਆ ਕੈਸ਼ਲੈੱਸ ਦਿਲ ਦਾ ਇਲਾਜ, 2.71 ਕਰੋੜ ਰੁਪਏ ਦਾ ਮਿਲਿਆ ਲਾਭ

Punjab News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਿਲ ਦੀਆਂ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਯੋਜਨਾ ਤਹਿਤ ਹੁਣ ਤੱਕ 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਕੈਸ਼ਲੈੱਸ ਦਿਲ ਸਬੰਧੀ ਇਲਾਜ ਦਾ ਲਾਭ ਮਿਲ ਚੁੱਕਾ ਹੈ। ਇਸ ਦੌਰਾਨ ਸਾਹਮਣੇ ਆਏ ਅੰਕੜਿਆਂ ਨੇ ਇੱਕ ਹੋਰ ਚਿੰਤਾਜਨਕ ਤੱਥ ਵੀ ਉਜਾਗਰ ਕੀਤਾ ਹੈ ਕਿ 17 ਤੋਂ 35 ਸਾਲ ਉਮਰ ਵਰਗ ਦੇ ਨੌਜਵਾਨ ਬਾਲਗਾਂ ਨੇ ਦਿਲ ਦੇ ਕੈਸ਼ਲੈੱਸ ਇਲਾਜ ਦਾ ਸਭ ਤੋਂ ਵੱਧ ਲਾਭ ਲਿਆ, ਜੋ ਨੌਜਵਾਨਾਂ ਵਿੱਚ ਵਧ ਰਹੀਆਂ ਦਿਲ ਦੀਆਂ ਬਿਮਾਰੀਆਂ ਵੱਲ ਇਸ਼ਾਰਾ ਕਰਦਾ ਹੈ। ਛਾਤੀ ਦੇ ਦਰਦ ਨੂੰ ਨਜ਼ਰਅੰਦਾਜ਼ ਕਰਨਾ ਪੈ ਸਕਦਾ ਹੈ ਮਹਿੰਗਾ ਫਾਜ਼ਿਲਕਾ ਦੇ 58 ਸਾਲਾ ਮਨਜੀਤ ਸਿੰਘ ਦੀ ਕਹਾਣੀ ਇਸ ਗੱਲ ਦੀ ਮਿਸਾਲ ਹੈ ਕਿ ਦਿਲ ਦੀ ਬਿਮਾਰੀ ਦੇ ਸ਼ੁਰੂਆਤੀ ਲੱਛਣਾਂ ਨੂੰ ਅਣਡਿੱਠਾ ਕਰਨਾ ਕਿੰਨਾ ਖਤਰਨਾਕ ਹੋ ਸਕਦਾ ਹੈ। ਕਈ ਹਫ਼ਤਿਆਂ ਤੱਕ ਉਨ੍ਹਾਂ ਨੇ ਛਾਤੀ ਵਿੱਚ ਦਰਦ ਅਤੇ ਤੁਰਨ ਦੌਰਾਨ ਹੋਣ ਵਾਲੀ ਬੇਚੈਨੀ ਨੂੰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕੀਤਾ। ਜਦੋਂ ਤਕਲੀਫ਼ ਵਧੀ ਤਾਂ ਜਾਂਚ ਦੌਰਾਨ ਪਤਾ ਲੱਗਾ ਕਿ ਦ...
ਖੇਤੀਬਾੜੀ ਮੰਤਰੀ ਖੁੱਡੀਆਂ ਨੇ ਡੀਐਸਆਰ ਅਧੀਨ ਰਕਬੇ ਦੀ ਤੁਰੰਤ ਤਸਦੀਕ ਦੇ ਦਿੱਤੇ ਹੁਕਮ

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਡੀਐਸਆਰ ਅਧੀਨ ਰਕਬੇ ਦੀ ਤੁਰੰਤ ਤਸਦੀਕ ਦੇ ਦਿੱਤੇ ਹੁਕਮ

Breaking News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਵਿੱਚ ਭੂਮੀਗਤ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਅਤੇ ਖੇਤੀ ਨੂੰ ਵਧੇਰੇ ਟਿਕਾਊ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਇਸ ਸਾਲ ਵੱਡੀ ਸਫ਼ਲਤਾ ਮਿਲੀ ਹੈ। ਸੂਬੇ ਵਿੱਚ ਸਾਉਣੀ ਸੀਜ਼ਨ 2026 ਦੌਰਾਨ 4 ਲੱਖ ਏਕੜ ਤੋਂ ਵੱਧ ਰਕਬੇ 'ਤੇ ਝੋਨੇ ਦੀ ਸਿੱਧੀ ਬਿਜਾਈ (Direct Seeding of Rice-DSR) ਕੀਤੀ ਗਈ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ 36 ਫੀਸਦੀ ਵੱਧ ਹੈ। ਇਸ ਪ੍ਰਾਪਤੀ ਨੂੰ ਕਿਸਾਨਾਂ ਵੱਲੋਂ ਪਾਣੀ ਬਚਾਉਣ ਵਾਲੀਆਂ ਆਧੁਨਿਕ ਖੇਤੀ ਤਕਨੀਕਾਂ ਨੂੰ ਅਪਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ 31,478 ਰਜਿਸਟਰਡ ਕਿਸਾਨਾਂ ਨੇ 4,00,433.26 ਏਕੜ ਰਕਬੇ ਵਿੱਚ ਡੀਐਸਆਰ ਤਕਨੀਕ ਨਾਲ ਝੋਨੇ ਦੀ ਬਿਜਾਈ ਕੀਤੀ ਹੈ। ਉਨ੍ਹਾਂ ਦੱਸਿਆ ਕਿ 2025 ਵਿੱਚ ਇਹ ਰਕਬਾ ਕਰੀਬ 2.94 ਲੱਖ ਏਕੜ ਸੀ, ਜਦਕਿ ਇਸ ਸਾਲ ਇਸ ਵਿੱਚ 36 ਫੀਸਦੀ ਦਾ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਕਿਸਾਨਾਂ ਨੂੰ ਮਿਲੇਗਾ 61 ਕਰੋੜ ਰੁਪਏ ਦਾ ਪ੍ਰ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET-UG 2026 ਵਿੱਚ ਮਾਰੀ ਬਾਜ਼ੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET-UG 2026 ਵਿੱਚ ਮਾਰੀ ਬਾਜ਼ੀ: ਹਰਜੋਤ ਸਿੰਘ ਬੈਂਸ

Breaking News, Punjab News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਨੇ ਇੱਕ ਹੋਰ ਇਤਿਹਾਸਕ ਉਪਲਬਧੀ ਆਪਣੇ ਨਾਮ ਕੀਤੀ ਹੈ। ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਰਾਸ਼ਟਰੀ ਯੋਗਤਾ-ਕਮ-ਦਾਖਲਾ ਪ੍ਰੀਖਿਆ (NEET-UG) 2026 ਸਫ਼ਲਤਾਪੂਰਵਕ ਪਾਸ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਗੁਣਵੱਤਾ ਵਾਲੀ ਸਰਕਾਰੀ ਸਿੱਖਿਆ ਅਤੇ ਸਖ਼ਤ ਮਿਹਨਤ ਕਿਸੇ ਵੀ ਮੰਜ਼ਿਲ ਨੂੰ ਹਾਸਲ ਕਰ ਸਕਦੀ ਹੈ। ਇਹ ਨਤੀਜੇ ਉਸ ਸਮੇਂ ਸਾਹਮਣੇ ਆਏ ਹਨ ਜਦੋਂ ਪੇਪਰ ਲੀਕ ਦੀ ਘਟਨਾ ਕਾਰਨ ਅਸਲ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਦੇਸ਼ ਭਰ ਵਿੱਚ ਮੁੜ ਪ੍ਰੀਖਿਆ ਕਰਵਾਈ ਗਈ ਸੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਪੰਜਾਬ ਵਿੱਚ ਚੱਲ ਰਹੀ "ਸਿੱਖਿਆ ਕ੍ਰਾਂਤੀ" ਦੀ ਸਫ਼ਲਤਾ ਦਾ ਜੀਵੰਤ ਸਬੂਤ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਦਿਖਾ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਮਿਆਰੀ ਸਿੱਖਿਆ, ਉਚਿਤ ਮਾਰਗਦਰਸ਼ਨ ਅਤੇ ਬਿਹਤਰ ਮੌਕੇ ਮਿਲਣ ਤਾਂ ਉਹ ਦੇਸ਼ ਦੇ ਕਿਸੇ ਵੀ ਵਿਦਿਆਰਥੀ ਨਾਲ ਮੁਕਾਬਲਾ ਕਰਨ ਦੇ ਸਮਰੱਥ...
2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੀ ਰੈਗੂਲਰਾਈਜ਼ੇਸ਼ਨ ਲਈ ਮਾਨ ਸਰਕਾਰ ਦਾ ਵੱਡਾ ਕਦਮ, ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ

2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੀ ਰੈਗੂਲਰਾਈਜ਼ੇਸ਼ਨ ਲਈ ਮਾਨ ਸਰਕਾਰ ਦਾ ਵੱਡਾ ਕਦਮ, ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ

Breaking News
ਚੰਡੀਗੜ੍ਹ, 18 ਜੁਲਾਈ 2026: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਅਧੀਨ ਕਰੀਬ ਦੋ ਦਹਾਕਿਆਂ ਤੋਂ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਦੇ ਭਵਿੱਖ ਨੂੰ ਲੈ ਕੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕੇਂਦਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਵਿਸਥਾਰਪੂਰਵਕ ਪੱਤਰ ਲਿਖਿਆ ਹੈ। ਉਨ੍ਹਾਂ ਨਵੀਂ ਵੀਬੀ-ਜੀ ਰਾਮ ਜੀ (ਵਿਕਸਿਤ ਭਾਰਤ ਗਾਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਤਹਿਤ ਮਨਰੇਗਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਦੇਸ਼-ਪੱਧਰੀ ਨੌਕਰੀ ਸੁਰੱਖਿਆ ਨੀਤੀ ਬਣਾਉਣ ਦੀ ਜ਼ੋਰਦਾਰ ਮੰਗ ਕੀਤੀ ਹੈ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਕੀਤਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਕੀਤਾ ਸਨਮਾਨ

Punjab News
ਚੰਡੀਗੜ੍ਹ/ਹੁਸ਼ਿਆਰਪੁਰ/ਗੜ੍ਹਸ਼ੰਕਰ, 18 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਮਾਜਿਕ ਅਤੇ ਭਲਾਈ ਬੋਰਡਾਂ ਦੇ ਨਵੇਂ ਨਿਯੁਕਤ ਚੇਅਰਪਰਸਨਾਂ ਦੇ ਸਨਮਾਨ ਵਿੱਚ ਗੜ੍ਹਸ਼ੰਕਰ ਦੇ ਸ਼ਿਵਾਲਿਕ ਪੈਲੇਸ ਵਿਖੇ ਇੱਕ ਭਰਵਾਂ ਅਤੇ ਸ਼ਾਨਦਾਰ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਨਵੇਂ ਚੇਅਰਪਰਸਨਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਲੋਕ ਸੇਵਾ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਆਪਣੇ ਸੰਬੋਧਨ ਦੌਰਾਨ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ੀ ਪ੍ਰਸ਼ਾਸਨ, ਸਮਾਜਿਕ ਨਿਆਂ ਅਤੇ ਸਰਵਪੱਖੀ ਵਿਕਾਸ ਦੇ ਸੰਕਲਪ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਭਲਾਈ ਬੋਰਡਾਂ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ ਦਾ ਮਕਸਦ ਸਮਾਜ ਦੇ ਹਰ ਵਰਗ ਤੱਕ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਤੇਜ਼ੀ ਨਾਲ ਪਹੁੰਚਾਉਣਾ ਹੈ। ਉਨ੍ਹਾਂ ਕਿਹ...