ਭਾਜਪਾ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਵਿੱਚ ਵੱਡੇ ਸਿਆਸੀ ਫੇਰਬਦਲ ਦੇ ਸੰਕੇਤ
ਚੰਡੀਗੜ੍ਹ, 28 ਮਈ 2026: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਲਗਾਤਾਰ ਗਰਮ ਹੋ ਰਿਹਾ ਹੈ। ਸੂਬੇ ਦੀਆਂ ਸਾਰੀਆਂ ਵੱਡੀਆਂ ਸਿਆਸੀ ਪਾਰਟੀਆਂ ਨੇ ਚੋਣੀ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਜਥੇਬੰਧਕ ਪੱਧਰ ‘ਤੇ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਕੜੀ ਤਹਿਤ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।
ਕੇਵਲ ਸਿੰਘ ਢਿੱਲੋਂ ਹੁਣ ਸੁਨੀਲ ਜਾਖੜ ਦੀ ਥਾਂ ਪੰਜਾਬ ਭਾਜਪਾ ਦੀ ਕਮਾਨ ਸੰਭਾਲਣਗੇ। ਪਾਰਟੀ ਵੱਲੋਂ ਇਹ ਫੈਸਲਾ 2027 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਭਾਜਪਾ ਸਿੱਖ ਭਾਈਚਾਰੇ ਵਿੱਚ ਆਪਣੀ ਪਹੁੰਚ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸ ਲਈ ਇੱਕ ਮਜ਼ਬੂਤ ਸਿੱਖ ਚਿਹਰੇ ਨੂੰ ਅੱਗੇ ਲਿਆਂਦਾ ਗਿਆ ਹੈ। ਪਾਰਟੀ ਅੰਦਰੂਨੀ ਸੂਤਰਾਂ ਮੁਤਾਬਕ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨੂੰ ਭਾਜਪਾ ਦੀ ਨਵੀਂ ਚੋਣੀ ਰਣਨੀਤੀ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ।
ਉਧਰ, ਭਾਜਪਾ ਵਿੱਚ ਹੋਏ ਇਸ ਵੱਡੇ ਫੇ...









