ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਭਾਗੀ ਕਾਰਗੁਜ਼ਾਰੀ ਦੀ ਸ਼ਲਾਘਾ
ਚੰਡੀਗੜ੍ਹ, 27 ਮਈ 2026: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਕਾਨੂੰਨੀ ਮੈਟਰੋਲੋਜੀ ਵਿੰਗ ਨੇ ਸਾਲ 2026 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਆਪਣੀ ਕਾਰਗੁਜ਼ਾਰੀ ਨਾਲ ਵਿਭਾਗ ਨੂੰ ਮਹੱਤਵਪੂਰਨ ਉਪਲਬਧੀਆਂ ਦਿਵਾਈਆਂ ਹਨ। ਜਨਵਰੀ ਤੋਂ ਅਪ੍ਰੈਲ 2026 ਤੱਕ ਵਿੰਗ ਨੇ ਕੰਪਾਊਂਡਿੰਗ ਫੀਸ, ਨਿਰੀਖਣ ਅਤੇ ਤਸਦੀਕ ਦੇ ਖੇਤਰ ਵਿੱਚ ਉਲੇਖਣਯੋਗ ਪ੍ਰਦਰਸ਼ਨ ਕਰਦਿਆਂ ₹39.58 ਲੱਖ ਦੀ ਕੰਪਾਊਂਡਿੰਗ ਫੀਸ ਇਕੱਠੀ ਕੀਤੀ।
ਇਸ ਮਿਆਦ ਦੌਰਾਨ ਕਾਨੂੰਨੀ ਮੈਟਰੋਲੋਜੀ ਵਿੰਗ ਵੱਲੋਂ ਸੂਬੇ ਭਰ ਵਿੱਚ 8,864 ਨਿਰੀਖਣ ਕੀਤੇ ਗਏ, ਜਿਨ੍ਹਾਂ ਵਿੱਚ ਤੋਲ-ਮਾਪ ਦੇ ਸੰਦਾਂ ਅਤੇ ਵਪਾਰਕ ਇਕਾਈਆਂ ਦੀ ਜਾਂਚ ਕੀਤੀ ਗਈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮਾਮਲਿਆਂ ਵਿੱਚ ਵਿੰਗ ਨੇ 870 ਚਲਾਨ ਵੀ ਜਾਰੀ ਕੀਤੇ। ਵਿਭਾਗ ਦਾ ਇਹ ਸਖ਼ਤ ਰੁਖ ਖਪਤਕਾਰਾਂ ਨੂੰ ਧੋਖਾਧੜੀ ਤੋਂ ਬਚਾਉਣ ਅਤੇ ਵਪਾਰ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਵੱਲ ਇਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਖ਼ਤ ਮਿਹਨਤ ਦੀ ਪ੍ਰਸ਼...









