ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 26 ਮਈ 2026: ਪੰਜਾਬ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾ ਵਾਪਰੀ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਸੀਨੀਅਰ ਅਕਾਲੀ ਆਗੂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਦਾਮਨ ਫੜ ਲਿਆ ਹੈ। ਇਸ ਘਟਨਾ ਨੂੰ ‘ਆਪ’ ਲਈ ਵੱਡੇ ਸਿਆਸੀ ਹੁਲਾਰੇ ਵਜੋਂ ਦੇਖਿਆ ਜਾ ਰਿਹਾ ਹੈ।
ਚੰਡੀਗੜ੍ਹ ਵਿੱਚ ਹੋਏ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਮਹਿੰਦਰ ਸਿੰਘ ਮਜੀਠਾ ਅਤੇ ਉਨ੍ਹਾਂ ਨਾਲ ਸ਼ਾਮਲ ਹੋਏ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਮਜੀਠਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਰਹੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਕਾਰੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਪ੍ਰਮੁੱਖ ਸ਼ਖਸੀਅਤਾਂ ਲਗਾਤਾਰ ‘ਆਪ’ ਨਾਲ ਜੁੜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦਾ ਸਰਕਾਰ ...









