ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ
ਚੰਡੀਗੜ੍ਹ, 25 ਮਈ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2026-27 ਲਈ ਸਦਨ ਦੀਆਂ ਵੱਖ-ਵੱਖ ਮਹੱਤਵਪੂਰਨ ਕਮੇਟੀਆਂ ਦੇ ਚੇਅਰਪਰਸਨਾਂ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਵਿਧਾਨ ਸਭਾ ਸਕੱਤਰਾਲੇ ਵੱਲੋਂ ਅਧਿਕਾਰਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਜਾਰੀ ਸੂਚੀ ਅਨੁਸਾਰ ਵੱਖ-ਵੱਖ ਵਿਧਾਇਕਾਂ ਨੂੰ ਸਦਨ ਦੀਆਂ ਅਹਿਮ ਕਮੇਟੀਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਨ੍ਹਾਂ ਵਿੱਚ ਲੋਕ ਲੇਖਾ ਕਮੇਟੀ, ਸਰਕਾਰੀ ਕਾਰੋਬਾਰ ਕਮੇਟੀ, ਅਨੁਮਾਨ ਕਮੇਟੀ, ਪੰਚਾਇਤੀ ਰਾਜ ਕਮੇਟੀ ਅਤੇ ਵਿਸ਼ੇਸ਼ ਅਧਿਕਾਰ ਕਮੇਟੀ ਸਮੇਤ ਕਈ ਅਹਿਮ ਕਮੇਟੀਆਂ ਸ਼ਾਮਲ ਹਨ।
ਕਮੇਟੀ ਦਾ ਨਾਮ ਮੈਂਬਰ ਦਾ ਨਾਮ
1. ਲੋਕ ਲੇਖਾ ਕਮੇਟੀ : ਡਾ. ਇੰਦਰਬੀਰ ਸਿੰਘ ਨਿੱਝਰ2. ਸਰਕਾਰੀ ਕਾਰੋਬਾਰ ਕਮੇਟੀ ...









