ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 117ਵੇਂ ਦਿਨ 573 ਥਾਵਾਂ ’ਤੇ ਰੇਡਾਂ ਦੌਰਾਨ 279 ਗ੍ਰਿਫ਼ਤਾਰ
ਚੰਡੀਗੜ੍ਹ, 18 ਮਈ 2026: ਪੰਜਾਬ ਨੂੰ ਗੈਂਗਸਟਰ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ 117ਵੇਂ ਦਿਨ ਵੀ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ। ਸੂਬੇ ਭਰ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਜੁੜੇ 573 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਇਕੋ ਸਮੇਂ ਛਾਪੇਮਾਰੀ ਕਰਕੇ 279 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਹ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ Gaurav Yadav ਵੱਲੋਂ ਸ਼ੁਰੂ ਕੀਤੀ ਗਈ ਸੀ। ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਨੂੰ ਪੰਜਾਬ ਵਿੱਚ ਗੈਂਗਸਟਰ ਨੈੱਟਵਰਕ, ਅਪਰਾਧਿਕ ਗਿਰੋਹਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਖ਼ਿਲਾਫ਼ ਇਕ ਫੈਸਲਾਕੁੰਨ ਜੰਗ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਵਿਸ਼ੇਸ਼ ਆਪਰੇਸ਼ਨ ਨੂੰ Anti Gangster Task Force (ਏਜੀਟੀਐਫ) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਅੰਜ਼ਾਮ ਦਿੱਤਾ ਗਿਆ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਤਿੰਨ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਪੰਜਾਬ ਪ...









