ਪੰਜਾਬ ਦੀਆਂ ਨਗਰ ਨਿਗਮ ਚੋਣਾਂ ਵਿੱਚ EVM ਦੀ ਵਰਤੋਂ ਨਹੀਂ, ਬੈਲਟ ਪੇਪਰ ਨਾਲ ਹੋਵੇਗੀ ਵੋਟਿੰਗ
ਚੰਡੀਗੜ੍ਹ, 13 ਮਈ 2026: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਅਧਿਕਾਰਕ ਐਲਾਨ ਹੋ ਗਿਆ ਹੈ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸੂਬੇ ਭਰ ਵਿੱਚ ਵੋਟਿੰਗ 26 ਮਈ ਨੂੰ ਕਰਵਾਈ ਜਾਵੇਗੀ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ ਅਤੇ ਉਸੇ ਦਿਨ ਨਤੀਜੇ ਐਲਾਨੇ ਜਾਣਗੇ।
ਇਸ ਵਾਰ ਨਗਰ ਨਿਗਮ ਚੋਣਾਂ ਵਿੱਚ ਵੋਟਿੰਗ EVM ਮਸ਼ੀਨਾਂ ਦੀ ਬਜਾਏ ਬੈਲਟ ਬਾਕਸਾਂ ਰਾਹੀਂ ਕਰਵਾਈ ਜਾਵੇਗੀ। ਜਾਣਕਾਰੀ ਮੁਤਾਬਕ, ਆਂਧਰਾ ਪ੍ਰਦੇਸ਼ ਦੀ Bharat Electronics Limited (BEL) ਕੰਪਨੀ ਤੋਂ EVM ਮੰਗਵਾਈਆਂ ਗਈਆਂ ਸਨ, ਪਰ ਕੰਪਨੀ ਦੇ ਅਧਿਕਾਰੀ ਪੱਛਮੀ ਬੰਗਾਲ ਅਤੇ ਤਾਮਿਲਨਾਡੂ ਸਮੇਤ ਹੋਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਅਸਤ ਹੋਣ ਕਾਰਨ ਮਸ਼ੀਨਾਂ ਉਪਲਬਧ ਨਹੀਂ ਹੋ ਸਕੀਆਂ।
ਚੋਣ ਪ੍ਰੋਗਰਾਮ ਅਨੁਸਾਰ, ਉਮੀਦਵਾਰ 13 ਮਈ ਤੋਂ 16 ਮਈ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਨਾਮਜ਼ਦਗੀਆਂ ਦੀ ਜਾਂਚ ਤੋਂ ਬਾਅਦ ਉਮੀਦਵਾਰ ਨਿਰਧਾਰਤ ਮਿਆਦ ਅੰਦਰ ਆਪਣੇ ਪਰਚੇ ਵਾਪਸ ਵੀ ਲੈ ਸਕਣਗੇ।
26 ਮਈ ਨੂੰ ਸੂਬੇ ਦੇ ਵੱਖ-ਵੱਖ ਨਗਰ ਨਿਗਮਾਂ ਵਿੱਚ ਵੋਟਿੰਗ...









