ਸੰਦੀਪ ਪਾਠਕ ਨੂੰ ਹਾਈ ਕੋਰਟ ਤੋਂ ਅੰਤਰਿਮ ਰਾਹਤ, FIR ਮਾਮਲੇ ‘ਚ ਪੰਜਾਬ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨ ਦੇ ਹੁਕਮ
ਚੰਡੀਗੜ੍ਹ, 11 ਮਈ 2026: ਆਮ ਆਦਮੀ ਪਾਰਟੀ ਛੱਡਣ ਮਗਰੋਂ ਕਥਿਤ ਤੌਰ ‘ਤੇ ਦਰਜ ਮਾਮਲਿਆਂ ਦੇ ਸੰਦਰਭ ਵਿੱਚ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ ਵੱਲੋਂ ਪਹਿਲਾਂ ਦਿੱਤੇ ਭਰੋਸੇ ਨੂੰ ਇੱਕ ਹਫ਼ਤੇ ਲਈ ਹੋਰ ਵਧਾਉਂਦਿਆਂ ਕਿਹਾ ਹੈ ਕਿ ਅਗਲੀ ਸੁਣਵਾਈ ਤੱਕ ਅਦਾਲਤ ਦੀ ਮਨਜ਼ੂਰੀ ਬਿਨਾਂ ਪਾਠਕ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਵੇਗੀ।
ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਅਦਾਲਤ ਤੋਂ ਇੱਕ ਹਫ਼ਤੇ ਦਾ ਸਮਾਂ ਮੰਗਦਿਆਂ ਕਿਹਾ ਕਿ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਸੰਦੀਪ ਪਾਠਕ ਖ਼ਿਲਾਫ਼ ਕਿਸੇ ਜ਼ਿਲ੍ਹੇ ਵਿੱਚ ਕੋਈ ਐਫਆਈਆਰ ਦਰਜ ਹੈ ਜਾਂ ਨਹੀਂ। ਸਰਕਾਰੀ ਪੱਖ ਨੇ ਦਲੀਲ ਦਿੱਤੀ ਕਿ ਸਬੰਧਤ ਵਕੀਲ ਦੀ ਗੈਰਹਾਜ਼ਰੀ ਕਾਰਨ ਪੂਰੀ ਜਾਣਕਾਰੀ ਇਕੱਠੀ ਨਹੀਂ ਹੋ ਸਕੀ।
ਇਸ ਤੋਂ ਪਹਿਲਾਂ ਵੀ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਟਿੱਪਣੀ ਕਰਦਿਆਂ ਪੁੱਛਿਆ ਸੀ ਕਿ ਰਾਜ ਸਰਕਾਰ ਨੂੰ ਇਹ ਕਿਵੇਂ ਪਤਾ ਨਹੀਂ ਕਿ ਪਾਠਕ ਖ਼ਿਲਾਫ਼ ਕੋਈ ਮਾਮਲਾ ਦਰਜ ਹੈ ਜਾਂ ਨਹੀਂ। ਅਦਾਲਤ ਨੇ...









